Sidhu Moosewala Murder case: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਜ਼ਿਲ੍ਹੇ ਦੇ ਕਈ ਪਿੰਡਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਅੱਜ ਪੰਜਾਬੀ ਗਾਇਕ ਦੇ ਸਮਾਰਕ ਵਿਖੇ ਪ੍ਰਸ਼ੰਸਕ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਮਸ਼ਾਲ ਜਲਾ ਕੇ ਮਰਹੂਮ ਗਾਇਕ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਮੌਕੇ ਵੈਰਾਗਮਈ ਕੀਰਤਨ ਵੀ ਕੀਤਾ ਜਾਵੇਗਾ।
ਹਾਸਲ ਜਾਣਕਾਰੀ ਮੁਤਾਬਕ ਪਿੰਡ ਮੂਸਾ ਤੋਂ ਇਲਾਵਾ ਪਿੰਡ ਜਵਾਹਰਕੇ ਵੱਲੋਂ ਵੀ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿੱਥੇ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਕਤਲ ਕੀਤਾ ਗਿਆ ਸੀ। ਸਿੱਧੂ ਮੂਸੇਵਾਲਾ ਦਾ ਕਤਲ ਹੋਇਆਂ ਪੰਜ ਮਹੀਨੇ ਬੀਤ ਚੁੱਕੇ ਹਨ ਤੇ ਅੱਜ ਵੀ ਮੂਸੇਵਾਲਾ ਦੇ ਮਾਪੇ ਤੇ ਪ੍ਰਸ਼ੰਸਕ ਇਨਸਾਫ ਦੀ ਉਡੀਕ ਕਰ ਰਹੇ ਹਨ।
ਇਸ ਦੇ ਰੋਸ ਵਜੋਂ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਤੇ ਜਵਾਹਰਕੇ ਤੋਂ ਇਲਾਵਾ ਬੁਰਜ ਢਿੱਲਵਾਂ, ਜੋਗਾ ਰਮਦਿੱਤੇਵਾਲਾ, ਖੋਖਰ, ਸੱਦਾ ਸਿੰਘ ਵਾਲਾ, ਗੇਹਲੇ, ਗਾਗੋਵਾਲ ਆਦਿ ਪਿੰਡਾਂ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਮੌਕੇ ਪਿੰਡ ਜਵਾਹਰਕੇ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਜਵਾਹਰਕੇ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਗੁਰਦੁਆਰੇ ਤੋਂ ਮੁਨਿਆਦੀ ਕੀਤੀ ਗਈ ਹੈ ਕਿ ਦੀਵਾਲੀ ਵਾਲੇ ਦਿਨ ਪਿੰਡ ਵਾਸੀ ਬਾਅਦ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ’ਚ ਤਖ਼ਤੀਆਂ ਫੜ ਕੇ ਸਮਾਰਕ ਕੋਲ ਬੈਠਣਗੇ।
Himachal Election 2022: ਆਮ ਆਦਮੀ ਪਾਰਟੀ ਨੇ ਐਲਾਨੇ 20 ਸਟਾਰ ਪ੍ਰਚਾਰਕ, ਪੰਜਾਬ ਦੇ 9 ਲੀਡਰਾਂ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ