Punjab Floods: ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਕਈ ਪਿੰਡਾਂ ਦਾ ਮੋਹਾਲੀ ਨਾਲੋਂ ਟੁੱਟਿਆ ਸੰਪਰਕ, CM ਮਾਨ ਨੇ ਲਿਆ ਜਾਇਜ਼ਾ
ਇਲਾਕੇ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕ ਆਪਣਾ ਸਮਾਨ ਲੈ ਕੇ ਉੱਚੀਆਂ ਥਾਵਾਂ 'ਤੇ ਜਾਣ ਲਈ ਮਜਬੂਰ ਹਨ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਇਸ ਨਾਲ ਘਰੇਲੂ ਸਾਮਾਨ ਅਤੇ ਕਾਰਾਂ ਵਹਿ ਗਈਆਂ ਹਨ।
Punjab Weather: ਪੰਜਾਬ ਦੇ ਮੋਹਾਲੀ ਜ਼ਿਲੇ 'ਚ ਤਿੰਨ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡਾਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਦੇ ਨਾਲ ਹੀ ਇਲਾਕੇ 'ਚ ਪੈਂਦੇ ਜੈਅੰਤੀ ਡੈਮ, ਸਿਸਵਾ ਡੈਮ, ਪਛੜ ਡੈਮ ਦਾ ਪਾਣੀ ਓਵਰਫਲੋ ਹੋ ਕੇ ਪਿੰਡ 'ਚ ਦਾਖਲ ਹੋ ਗਿਆ ਹੈ | ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋਣ ਕਾਰਨ ਤਬਾਹੀ ਸ਼ੁਰੂ ਹੋ ਗਈ ਹੈ। ਲੋੜੀਂਦਾ ਸਮਾਨ ਵੀ ਪਾਣੀ ਵਿੱਚ ਰੁੜ੍ਹ ਗਿਆ ਹੈ। ਪਿੰਡ ਮਿਰਜ਼ਾਪੁਰ, ਜਯੰਤੀ ਕਰੌਂਦੀਵਾਲ, ਟਾਂਡਾ-ਟਾਂਡੀ, ਪੈਂਚ ਪਿੰਡਾਂ ਦਾ ਜ਼ਿਲ੍ਹਾ ਹੈੱਡਕੁਆਰਟਰ ਨਾਲ ਸੰਪਰਕ ਟੁੱਟ ਗਿਆ ਹੈ।
ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਤੇ ਪਹਾੜੀ ਇਲਾਕਿਆਂ ‘ਚੋਂ ਕਾਫੀ ਪਾਣੀ ਆਇਆ ਹੈ...ਅੱਜ ਖਰੜ, ਮੁਹਾਲੀ ਤੇ ਰੋਪੜ ਦੇ ਕੁਝ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ…
— Bhagwant Mann (@BhagwantMann) July 10, 2023
ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ…ਸਰਕਾਰ ਹਰ ਮੁਸ਼ਕਿਲ ਸਮੇਂ 'ਚ ਲੋਕਾਂ ਦੇ ਨਾਲ ਹੈ...ਲੋਕਾਂ ਨੂੰ ਅਪੀਲ ਘਬਰਾਓ ਨਾ..ਆਓ ਰਲ਼ ਮਿਲ ਕੇ ਇੱਕ ਦੂਜੇ ਦੀ ਮਦਦ ਕਰੀਏ,… pic.twitter.com/uDeAj4HtDM
ਇਲਾਕੇ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕ ਆਪਣਾ ਸਮਾਨ ਲੈ ਕੇ ਉੱਚੀਆਂ ਥਾਵਾਂ 'ਤੇ ਜਾਣ ਲਈ ਮਜਬੂਰ ਹਨ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਇਸ ਨਾਲ ਘਰੇਲੂ ਸਾਮਾਨ ਅਤੇ ਕਾਰਾਂ ਵਹਿ ਗਈਆਂ ਹਨ। ਪਿੰਡ ਮਿਰਜ਼ਾਪੁਰ ਵਾਸੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਐਤਵਾਰ ਨੂੰ ਹੀ ਸੂਚਨਾ ਦਿੱਤੀ ਗਈ ਸੀ ਕਿ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੈ। ਲੋਕਾਂ ਨੇ ਐਤਵਾਰ ਤੋਂ ਪ੍ਰਸ਼ਾਸਨ ਤੋਂ ਮਦਦ ਮੰਗੀ ਪਰ ਕਿਸੇ ਅਧਿਕਾਰੀ ਨੇ ਸੰਪਰਕ ਨਹੀਂ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿੱਚ ਬੰਨ੍ਹ ਦਾ ਪਾਣੀ ਲਗਾਤਾਰ ਵੱਧ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਹੈ ਕਿ ਪ੍ਰਸ਼ਾਸਨ ਜਲਦੀ ਹੀ ਪਿੰਡ ਵਿੱਚ ਸਹਾਇਤਾ ਟੀਮ ਭੇਜੇ।
ਉਧਰ ਦੂਜੇ ਪਾਸੇ ਮੋਹਾਲੀ ਦੇ ਖਰੜ 'ਚ ਭਾਰੀ ਬਾਰਿਸ਼ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਨੁਕਸਾਨ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਲਾਂਕਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਮੀਂਹ ਕਾਰਨ ਹੋਏ ਨੁਕਸਾਨ ਨੂੰ ਘੱਟ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।