ਸੰਗਰੂਰ : ਜਿੱਥੇ ਅੱਜ ਪੂਰੇ ਦੇਸ਼ ਵਿੱਚ ਸ਼ਹੀਦੇ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਓਥੇ ਹੀ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਹਾਫ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲੀ ਬੱਚੇ ਤੇ ਪੁਲਿਸ ਮੁਲਾਜ਼ਮ ਸ਼ਾਮਲ ਹੋਏ। ਹਾਫ ਮੈਰਾਥਨ ਦੌੜ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਗਰੂਰ ਨੇ ਝੰਡੀ ਦੇ ਰਵਾਨਾ ਕੀਤਾ ਹੈ।
ਮੀਡੀਆ ਨਾਲ ਗੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਰਜਤ ਅਗਰਵਾਲ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਹੈ। ਸੰਗਰੂਰ ਦੇ ਵਿੱਚ 5 ਕਿਲੋਮੀਟਰ ਦੀ ਹਾਫ ਮੈਰਾਥਨ ਦੌੜ ਕਰਵਾਈ ਗਈ, ਜਿਸਦੇ ਵਿਚ 500 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।
ਸ਼ਹੀਦ ਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੋਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੰਦੇਸ਼ ਟੀਵੀ ਰਾਹੀਂ ਬੱਚਿਆਂ ਨੂੰ ਸੁਣਾਇਆ ਗਿਆ ਹੈ। ਸੰਗਰੂਰ ਪੁਲਿਸ ਵੱਲੋਂ ਗਾਰਡ ਆਫ਼ ਦਾ ਆਨਰ ਦਿੱਤਾ ਗਿਆ ਅਤੇ ਸਾਰਿਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਦਰਸਾਏ ਮਾਰਗ ਉੱਤੇ ਚੱਲਣ ਪ੍ਰਣ ਕੀਤਾ।
ਦੱਸ ਦੇਈਏ ਕਿ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ, ਜਿਨ੍ਹਾਂ ਨੇ ਹੱਸਦੇ-ਹੱਸਦੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਅੱਜ ਪੰਜਾਬ ਸਮੇਤ ਦੇਸ਼ ਭਰ 'ਚ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ 'ਚ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907, ਚੱਕ ਨੰਬਰ 105 ਪਿੰਡ ਬੰਗਾ, ਜਿਲਾਂ ਲਾਇਲਪੁਰ (ਪਾਕਿਸਤਾਨ) 'ਚ ਹੋਇਆ ਸੀ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਨਵਾਂ ਸ਼ਹਿਰ (ਪੰਜਾਬ) 'ਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ 'ਸ਼ਹੀਦ ਭਗਤ ਸਿੰਘ ਨਗਰ' ਰੱਖ ਦਿੱਤਾ ਗਿਆ ਹੈ। ਅੱਜ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਭਾਰਤ ਦੇ ਇਕ ਪ੍ਰਮੁੱਖ ਆਜ਼ਾਦੀ ਘੁਲਾਟੀਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।