ਵਿਦੀਆਰਥੀ ਜਥੇਬੰਦੀ ਸੱਥ ਵਲੋਂ 1158 ਸਹਾਇਕ ਪ੍ਰੋਫੈਸਰਾਂ ਦੇ ਹੱਕ ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੁਪਹਿਰ ਇਕ ਵਜੇ ਮਾਰਚ ਕੀਤਾ ਗਿਆ। ਪਿਛਲੇ ਦਿਨੀਂ ‘1158 ਸਹਾਇਕ ਪ੍ਰੋਫੈਸਰ ਮੋਰਚਾ’ ਦੀ ਮੈਂਬਰ ਪ੍ਰੋਫੈਸਰ ਬਲਵਿੰਦਰ ਕੌਰ ਵਲੋਂ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਮਗਰੋਂ ਇਹ ਮਾਮਲਾ ਮੁੜ ਭਖ ਗਿਆ ਹੈ।


ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਵਲੋਂ 1158 ਸਹਾਇਕ ਪ੍ਰੋਫੈਸਰਾਂ ਨੂੰ ਭਰਤੀ ਪ੍ਰਕਿਰਿਆ ਪੂਰੀ ਹੋਣ ਮਗਰੋਂ ਨਿਯੁਕਤੀ ਪੱਤਰ ਵੰਡੇ ਸਨ ਪਰ ਕੁਝ ਨੂੰ ਹੀ ਸਟੇਸ਼ਨ ਮਿਲੇ ਸਨ। ਆਪ ਸਰਕਾਰ ਵਲੋਂ ਭਰਤੀ ਪ੍ਰਕਿਰਿਆ ਚ ਖਾਮੀਆਂ ਦਾ ਬਹਾਨਾ ਲਗਾ ਕੇ ਇਹਨਾਂ ਪ੍ਰੋਫੈਸਰਾਂ ਦੀ ਭਰਤੀ ਰੋਕ ਦਿੱਤੀ ਜਿਸ ਮਗਰੋਂ ਪੀੜਤ ਨੌਜਵਾਨ ਉਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦੇ ਬਾਹਰ ਪਿਛਲੇ ਕਈ ਹਫਤਿਆਂ ਤੋਂ ਧਰਨਾ ਦੇ ਰਹੇ ਸਨ।
 
ਉਕਤ ਮੰਤਰੀ ਵਲੋਂ ਧਰਨਾਕਾਰੀਆਂ ਦੀ ਕੋਈ ਸੁਣਵਾਈ ਨਾ ਕਰਨ ਕਾਰਣ ਬਲਵਿੰਦਰ ਕੌਰ ਨੇ ਭਾਖੜਾ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਰਕਾਰ ਵਲੋਂ ਇਸ ਦੁਖਦਾਈ ਘਟਨਾ ਤੋਂ ਸਬਕ ਲੈਂਦਿਆਂ ਕੋਈ ਇਨਸਾਫ ਕਰਨ ਦੀ ਥਾਂ ਮ੍ਰਿਤਕ ਦੇ ਪਤੀ ਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ।
 
ਵਿਦਿਆਰਥੀ ਜਥੇਬੰਦੀ ਸੱਥ ਨੇ ਇਸ ਬੇਇਨਸਾਫੀ ਖਿਲਾਫ ਅਵਾਜ਼ ਬੁਲੰਦ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਇਨਸਾਫ ਮਾਰਚ ਕੀਤਾ। ਜਥੇਬੰਦੀ ਦੇ ਆਗੂ ਜੁਝਾਰ ਸਿੰਘ ਨੇ ਮਾਰਚ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਦਹਾਕਿਆਂ ਬਾਦ ਭਰਤੀ ਕੀਤੇ 1158 ਸਹਾਇਕ ਪ੍ਰੋਫੈਸਰਾਂ ਨੂੰ ਫੌਰੀ ਨੌਕਰੀ ਤੇ ਬਹਾਲ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਨੌਕਰੀਆਂ ਉਪਰ ਪੰਜਾਬ ਦੇ ਨੌਜਵਾਨਾਂ ਦਾ ਹੱਕ ਰਾਖਵਾਂ ਕੀਤਾ ਜਾਵੇ।


 ਇਸ ਮਾਰਚ ਚ ਸ਼ਾਮਲ ਹੋਣ ਪਹੁੰਚੇ 1158 ਫਰੰਟ ਦੇ ਆਗੂ ਬਲਜਿੰਦਰ ਸਿੰਘ ਨੇ ਕਿਹਾ ਤਿ ਸਰਕਾਰ ਦੀ ਇਸ ਗੈਰ ਸੰਜੀਦਾ ਪਹੁੰਚ ਕਾਰਣ ਬਲਵਿੰਦਰ ਕੌਰ ਦੀ ਜਾਨ ਗਈ ਹੈ ਤੇ ਫਰੰਟ ਵਲੋਂ ਇਨਸਾਫ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰਹੇਗਾ। ਯੂਨੀਵਰਸਿਟੀ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਏ ਇਸ ਮਾਰਚ ਚ ਵੱਡੀ ਗਿਣਤੀ ਚ ਵਿਦਿਆਰਥੀ ਸ਼ਾਮਲ ਹੋਏ।


 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial