ਅਬੋਹਰ: ਅਬੋਹਰ ਦੇ ਮਾਰਕੀਟ ਕਮੇਟੀ 'ਚ ਕਈ ਤਰ੍ਹਾਂ ਦੀ ਘਪਲੇਬਾਜ਼ੀ ਦਾ ਦੋਸ਼ ਲਾਉਂਦੇ ਹੋਏ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮਾਰਕੀਟ ਕਮੇਟੀ ਸਕੱਤਰ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਅਤੇ ਦਫ਼ਤਰ ਦੇ ਬਾਹਰ ਕਿਸਾਨ ਧਰਨਾ ਲਾ ਕੇ ਬੈਠ ਗਏ। ਕਿਸਾਨਾਂ ਵੱਲੋਂ ਸਰਕਾਰ ਅਤੇ ਮਾਰਕੀਟ ਕਮੇਟੀ ਸਕੱਤਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਦੋਸ਼ ਲਾਇਆ ਕਿ ਬੀਤੇ ਅੱਠ ਦਸ ਦਿਨਾਂ ਤੋਂ ਕਿਸਾਨ ਆਪਣਾ ਝੋਨਾ ਲੈ ਕੇ ਮੰਡੀਆਂ 'ਚ ਬੈਠੇ ਹਨ। ਪਰ ਸਕੱਤਰ ਦੀ ਗ਼ੈਰ ਜ਼ਿੰਮੇਵਾਰੀ ਵਾਲੇ ਰਵੱਈਏ ਕਰਕੇ ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਕਾਟ 'ਤੇ ਵੇਚਣੀ ਪੈ ਰਹੀ ਹੈ ।


ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਠ ਤੋਂ ਦੱਸ ਕਿਲੋ ਪ੍ਰਤੀ ਕੁਇੰਟਲ ਦੀ ਕਾਟ ਤੇ ਉਨ੍ਹਾਂ ਨੂੰ ਝੋਨਾ ਵੇਚਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਇਸੇ ਨਾਲ ਹੀ ਹੋਰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਇਸ ਮਾਮਲੇ ਦੇ ਵਿੱਚ ਮਾਰਕੀਟ ਕਮੇਟੀ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਅਬੋਹਰ ਦੀ ਅਨਾਜ ਮੰਡੀ ਦੇ ਵਿੱਚ ਕੰਮ ਵਧੀਆ ਢੰਗ ਦੇ ਨਾਲ ਚੱਲ ਰਿਹਾ ਹੈ ਅਤੇ ਝੋਨੇ ਦੀ ਆਮਦ ਦੇ ਨਾਲ-ਨਾਲ ਝੋਨੇ ਦੀ ਵਿਕਰੀ ਅਤੇ ਲਿਫਟਿੰਗ ਦਾ ਕੰਮ ਵੀ ਸੁਖਾਲੇ ਤਰੀਕੇ ਨਾਲ ਹੋ ਰਿਹਾ ਹੈ ਪਰ ਕਿਸਾਨਾਂ ਵੱਲੋਂ ਜਿਸ ਤਰ੍ਹਾਂ ਦੇ ਨਾਲ ਧਰਨਾ ਲਾਇਆ ਗਿਆ ਹੈ  ਇਸ ਮਾਮਲੇ ਵਿੱਚ ਕਿਸਾਨ ਜਥੇਬੰਦੀਆਂ ਬੈਠ ਕੇ ਗੱਲਬਾਤ ਕਰ ਸਕਦੀਆਂ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: