ਲੁਧਿਆਣਾ: ਜ਼ਿਲ੍ਹੇ ਦੇ ਧਾਂਦਰਾ ਰੋਡ ‘ਤੇ ਰਹਿਣ ਵਾਲੀ ਪਰਮਜੀਤ ਕੌਰ ਉਰਫ ਸ਼ੈਫਾਲੀ (29) ਦੀ ਭੇਦਭਰੀ ਹਾਲਾਤ ‘ਚ ਮੌਤ ਹੋ ਗਈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਇਸੇ ਸਾਲ ਬਾਬਾ ਦੀਪ ਸਿੰਘ ਨਗਰ ‘ਚ ਵਿਆਹ ਹੋਇਆ ਸੀ। ਜਿਸ ਦੀ ਭੇਤਭਰੇ ਹਾਲਾਤਾਂ ‘ਚ ਮੌਤ ਮਗਰੋਂ ਸਥਾਨਿਕ ਪੁਲਿਸ ਨੂੰ ਇਸ ਦਾ ਜਾਣਕਾਰੀ ਦਿੱਤੀ ਗਈ ਤਾਂ ਪੁਲਿਸ ਨੇ ਇਸ ਨੂੰ ਖੁਦਕੁਸ਼ੀ ਦੱਸਿਆ।


ਜਦੋਂਕਿ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਉਸ ਦਾ ਸਹੁਰਾ ਪਰਿਵਾਰ ਉਸਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਜਿਸ ਨੂੰ ਲੈ ਕੇ ਉਨ੍ਹਾਂ ਨੇ ਕੇਸ ਵੀ ਕੀਤਾ ਹੋਇਆ ਹੈ ਅਤੇ ਰਾਜ਼ੀਨਾਮਾ ਕਰਨ ਤੋਂ ਬਾਅਦ ਉਹ ਉਸ ਨੂੰ ਘਰ ਲੈ ਆਏ ਸੀ। ਪਰ ਇਸਦੇ ਬਾਵਜੂਦ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ। ਜਿਸ ਤੋਂ ਤੰਗ ਆ ਕੇ ਉਸ ਦੀ ਜਾਨ ਚਲੀ ਗਈ।


ਮ੍ਰਿਤਕਾ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਆਪਣੀ ਬੇਟੀ ਦਾ ਵਿਆਹ ਕੀਤਾ ਸੀ ਅਤੇ ਬੇਟੀ ਦੇ ਦੋ ਬੱਚੇ ਵੀ ਸੀ। ਜਿਨ੍ਹਾਂ ਚੋਂ ਇੱਕ ਬੱਚੇ ਦੀ ਉਮਰ ਪੰਜ ਸਾਲ ਹੈ। ਉਨ੍ਹਾਂ ਕਿਹਾ ਕਿ ਉਸ ਦਾ ਸਹੁਰਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਨਸ਼ੇ ਕਰਦਾ ਹੈ। ਜਿਸ ਕਰਕੇ ਦਹੇਜ ਲਈ ਉਨ੍ਹਾਂ ਦੀ ਬੇਟੀ ਨੂੰ ਵਿਆਹ ਤੋਂ ਬਾਅਦ ਹੀ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਕਰਕੇ ਉਨ੍ਹਾਂ ਦੀ ਬੇਟੀ ਦੀ ਜਾਨ ਚਲੀ ਗਈ।


ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਅਤੇ ਪਤੀ ਦੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਜਦੋਂ ਕਿ ਦੂਜੇ ਪਾਸੇ ਦੁੱਗਰੀ ਪੁਲਿਸ ਸਟੇਸ਼ਨ ਦੇ ਐਸਐਚਓ ਨੇ ਕਿਹਾ ਹੈ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ। ਪਰ ਉਸ ਨੂੰ ਉਕਸਾਉਣ ਸਬੰਧੀ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: ਸਿੰਘੂ ਸਰਹੱਦ 'ਤੇ ਕਿਸਾਨਾਂ ਦੀ ਮੌਤ ਦਾ ਮਾਮਲਾ, ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਵੀ ਪੋਸਟ ਮਾਰਟਮ 'ਤੇ ਉਠੇ ਸਵਾਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904