ਪੜਚੋਲ ਕਰੋ

ਵਿਦੇਸ਼ ਤੋਂ ਆ ਕੇ ਲਾੜੇ-ਲਾੜੀ ਨੇ ਕੀਤਾ ਕਣਕ ਦੇ ਖੇਤਾਂ 'ਚ ਵਿਆਹ! ਮੁੰਡਾ ਨਹੀਂ ਸਗੋਂ ਕੁੜੀ ਬਾਰਾਤ ਲੈ ਕੇ ਆਈ

Marriage in Wheat Field: ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਮੈਰਿਜ ਪੈਲਿਸ ਦੀ ਬੁਕਿੰਗ ਜ਼ੋਰਾਂ ਉਪਰ ਹੈ। ਲੋਕ ਲੱਖਾਂ ਰੁਪਏ ਵਿਆਹਾਂ ਉਪਰ ਖਰਚ ਕਰ ਰਹੇ ਹਨ। ਅਜਿਹੇ ਵਿੱਚ ਇੱਕ ਅਨੋਖਾ ਵਿਆਹ ਚਰਚਾ ਵਿੱਚ ਹੈ। ਇਹ ਵਿਆਹ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਇਆ ਹੈ।

Marriage in Wheat Field: ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਮੈਰਿਜ ਪੈਲਿਸ ਦੀ ਬੁਕਿੰਗ ਜ਼ੋਰਾਂ ਉਪਰ ਹੈ। ਲੋਕ ਲੱਖਾਂ ਰੁਪਏ ਵਿਆਹਾਂ ਉਪਰ ਖਰਚ ਕਰ ਰਹੇ ਹਨ। ਅਜਿਹੇ ਵਿੱਚ ਇੱਕ ਅਨੋਖਾ ਵਿਆਹ ਚਰਚਾ ਵਿੱਚ ਹੈ। ਇਹ ਵਿਆਹ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਇਆ ਹੈ। ਕਣਕ ਦੇ ਖੇਤਾਂ ਵਿੱਚ ਹੋਏ ਇਸ ਵਿਆਹ ਸਮਾਗਮ ਵਿੱਚ ਕੁੜੀ ਬਾਰਾਤ ਲੈ ਕੇ ਪਹੁੰਚੀ। ਸੋਸ਼ਲ ਮੀਡੀਆ ਉਪਰ ਇਸ ਵਿਆਹ ਦੀ ਚਰਚਾ ਹੋ ਰਹੀ ਹੈ।

ਦਰਅਸਲ ਆਮ ਤੌਰ 'ਤੇ ਵਿਆਹ ਸਮਾਰੋਹ ਵਿੱਚ ਲਾੜਾ ਬਾਰਾਤ ਨਾਲ ਲਾੜੀ ਦੇ ਘਰ ਜਾਂਦਾ ਹੈ। ਬਰਾਤ ਵਿੱਚ ਲਾੜੇ ਦਾ ਪਰਿਵਾਰ, ਰਿਸ਼ਤੇਦਾਰ ਤੇ ਦੋਸਤ ਸ਼ਾਮਲ ਹੁੰਦੇ ਹਨ ਪਰ ਪੰਜਾਬ ਦੇ ਫਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਇਹ ਰਵਾਇਤ ਬਦਲ ਗਈ। ਇੱਥੇ ਲਾੜਾ ਨਹੀਂ ਸਗੋਂ ਲਾੜੀ ਵਿਆਹ ਦੀ ਬਾਰਾਤ ਲੈ ਕੇ ਲਾੜੇ ਦੇ ਘਰ ਪਹੁੰਚੀ। ਵਿਆਹ ਦੇ ਮਹਿਮਾਨ ਵੀ ਸੰਗੀਤ ਦੀ ਤਾਲ 'ਤੇ ਨੱਚਦੇ ਹੋਏ ਸ਼ਾਮਲ ਹੋਏ।

ਇਹ ਅਨੋਖਾ ਵਿਆਹ ਫਿਰੋਜ਼ਪੁਰ ਦੇ ਪਿੰਡ ਕਰੀ ਕਲਾਂ ਵਿੱਚ ਹੋਇਆ। ਆਮ ਤੌਰ 'ਤੇ ਲਾੜਾ ਬਾਰਾਤ ਲੈ ਕੇ ਲਾੜੀ ਦੇ ਘਰ ਪਹੁੰਚਦਾ ਹੈ, ਪਰ ਇੱਥੇ ਲਾੜੀ ਬਾਰਾਤ ਲੈ ਕੇ ਲਾੜੇ ਦੇ ਘਰ ਪਹੁੰਚੀ। ਲੋਕ ਇਹ ਨਜ਼ਾਰਾ ਦੇਖ ਕੇ ਹੈਰਾਨ ਰਹਿ ਗਏ। ਖਾਸ ਗੱਲ ਇਹ ਹੈ ਕਿ ਲਾੜਾ-ਲਾੜੀ ਦੋਵੇਂ ਵਿਦੇਸ਼ ਵਿੱਚ ਰਹਿੰਦੇ ਹਨ ਪਰ ਆਪਣੇ ਪਿੰਡ ਤੇ ਦੇਸ਼ ਨਾਲ ਜੁੜੇ ਰਹਿਣ ਲਈ ਉਨ੍ਹਾਂ ਨੇ ਇਸ ਅਨੋਖੇ ਤਰੀਕੇ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੀ ਪ੍ਰਸ਼ੰਸਾ ਵੀ ਹੋ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਪਿੰਡ ਕਰੀ ਕਲਾਂ ਦੇ ਲੋਕ ਹੈਰਾਨ ਰਹਿ ਗਏ ਜਦੋਂ ਲਾੜੀ ਹਰਮਨ ਬਾਰਾਤ ਲੈ ਕੇ ਲਾੜੇ ਦੁਰਲਭ ਦੇ ਘਰ ਪਹੁੰਚੀ। ਇੰਨਾ ਹੀ ਨਹੀਂ ਮੁੰਡੇ ਦੇ ਪਰਿਵਾਰ ਨੇ ਕਿਸੇ ਮੈਰਿਜ ਪੈਲਿਸ ਦੀ ਥਾਂ ਆਪਣੇ ਖੇਤ ਵਿੱਚ ਖੜੀ ਕਣਕ ਦੀ ਫਸਲ ਦੇ ਵਿਚਕਾਰ ਇੱਕ ਵੱਡਾ ਟੈਂਟ ਲਾਇਆ। ਵਿਆਹ ਵਾਲੀ ਪਾਰਟੀ ਤੇ ਹੋਰ ਰਿਸ਼ਤੇਦਾਰਾਂ ਲਈ ਖਾਣ-ਪੀਣ ਦੀ ਮੇਜ਼ ਵੀ ਖੇਤ ਵਿੱਚ ਹੀ ਲਗਾਈ ਗਈ ਸੀ। ਇਹ ਜੋੜਾ ਕੈਨੇਡਾ ਵਿੱਚ ਰਹਿੰਦਾ ਹੈ ਪਰ ਉਨ੍ਹਾਂ ਨੇ ਪੰਜਾਬ ਵਿੱਚ ਵਿਆਹ ਕਰਨ ਦਾ ਫੈਸਲਾ ਕੀਤਾ।

ਲਾੜੇ ਤੇ ਲਾੜੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਹਰਿਆਣਾ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ। ਇਸ ਤੋਂ ਪ੍ਰੇਰਿਤ ਹੋ ਕੇ ਅਸੀਂ ਇਸ ਤਰ੍ਹਾਂ ਵਿਆਹ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਅਸੀਂ ਹਮੇਸ਼ਾ ਆਪਣੀ ਧਰਤੀ ਨਾਲ ਜੁੜੇ ਰਹੀਏ। ਵਿਆਹ ਵਿੱਚ ਸ਼ਾਮਲ ਹੋਣ ਆਏ ਲੋਕ ਵੀ ਇਹ ਸਭ ਦੇਖ ਕੇ ਹੈਰਾਨ ਰਹਿ ਗਏ। ਸਾਰਿਆਂ ਨੇ ਲਾੜੇ-ਲਾੜੀ ਨੂੰ ਆਸ਼ੀਰਵਾਦ ਦਿੱਤਾ। ਫ਼ਸਲਾਂ ਦੇ ਵਿਚਕਾਰ ਲੱਗਿਆ ਟੈਂਟ ਬਹੁਤ ਸੁੰਦਰ ਲੱਗ ਰਿਹਾ ਸੀ। ਲੋਕਾਂ ਦੇ ਆਉਣ-ਜਾਣ ਲਈ ਫ਼ਸਲ ਦੇ ਵਿਚਕਾਰ ਇੱਕ ਲੰਬੀ ਚਟਾਈ ਵਿਛਾਈ ਗਈ ਸੀ। ਵਿਆਹ ਦੇ ਪੰਡਾਲ ਨੂੰ ਹਰੇ ਭਰੇ ਪੌਦਿਆਂ ਨਾਲ ਸਜਾਇਆ ਗਿਆ ਸੀ ਤੇ ਵਿਆਹ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਪੌਦੇ ਦੇ ਕੇ ਵਿਦਾਇਗੀ ਦਿੱਤੀ ਗਈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ ਤੋਂ ਜੰਮੂ-ਕਸ਼ਮੀਰ ਤੱਕ ਹਾਈ ਅਲਰਟ ਜਾਰੀ, ਹਾਈਵੇਅ 'ਤੇ ਨਾਕਾਬੰਦੀ, ਪਠਾਨਕੋਟ 'ਚ ਬੰਦੂਕ ਦੀ ਨੋਕ 'ਤੇ ਗੱਡੀ ਅਤੇ ਡਰਾਈਵਰ ਤੋਂ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ ਦੇ ਲਈ BJP ਦਾ ਮੈਨੀਫੈਸਟੋ ਰਾਘਵ ਚੱਢਾ ਅਤੇ ਹਰਭਜਨ ਸਿੰਘ ਬਣਾਉਣਗੇ, 13 ਮੈਂਬਰੀ ਕਮੇਟੀ ਦਾ ਐਲਾਨ; AAP ਛੱਡ ਕੇ ਆਏ ਕਈ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ
ਪੰਜਾਬ ਦੇ ਲਈ BJP ਦਾ ਮੈਨੀਫੈਸਟੋ ਰਾਘਵ ਚੱਢਾ ਅਤੇ ਹਰਭਜਨ ਸਿੰਘ ਬਣਾਉਣਗੇ, 13 ਮੈਂਬਰੀ ਕਮੇਟੀ ਦਾ ਐਲਾਨ; AAP ਛੱਡ ਕੇ ਆਏ ਕਈ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Embed widget