Punjab Government: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਚੰਡੀਗੜ੍ਹ ਦੇ ਰਹਿਣ ਵਾਲੇ ਸ਼ਾਹਬਾਜ਼ ਸਿੰਘ ਨਾਲ ਹੋਵੇਗਾ। ਸ਼ਾਹਬਾਜ਼ ਦਾ ਪਰਿਵਾਰ ਮਲੋਟ ਦਾ ਰਹਿਣ ਵਾਲਾ ਹੈ। ਵਿਆਹ ਦੀਆਂ ਰਸਮਾਂ ਜ਼ੀਰਕਪੁਰ ਦੇ ਮੈਰਿਜ ਪੈਲੇਸ ਵਿੱਚ ਹੋਣਗੀਆਂ।
ਅਨਮੋਲ ਗਗਨ ਮਾਨ ਨੇ ਆਪਣਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਤਾਇਆ। ਅਨਮੋਲ ਗਗਨ ਮਾਨ ਸਾਲ 2022 ਵਿੱਚ ਖਰੜ ਵਿਧਾਨ ਸਭਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।
ਉਹ ਇਸ ਵੇਲੇ ਸੈਰ ਸਪਾਟਾ ਵਿਭਾਗ ਨੂੰ ਸੰਭਾਲ ਰਹੇ ਹਨ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਸੀ ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ। ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਪਾਲੀਵੁੱਡ ਵਿੱਚ ਕੰਮ ਕਰ ਰਹੀ ਸੀ। ਉਨ੍ਹਾਂ ਦੀਆਂ ਕਈ ਐਲਬਮਾਂ ਪੰਜਾਬ ਵਿੱਚ ਰਿਲੀਜ਼ ਹੋ ਚੁੱਕੀਆਂ ਹਨ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਡਾ: ਗੁਰਵੀਨ ਕੌਰ ਨਾਲ ਹੋਇਆ ਸੀ। ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਉਹ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿੱਚ ਇੱਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੀ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ 25 ਮਾਰਚ 2023 ਨੂੰ ਆਈਏਐਸ ਅਧਿਕਾਰੀ ਜੋਤੀ ਯਾਦਵ ਨਾਲ ਹੋਇਆ ਸੀ। ਵਿਧਾਇਕ ਹਰਜੋਤ ਸਿੰਘ ਬੈਂਸ ਦਾ ਨੰਗਲ ਨੇੜੇ ਵਿਭੋਰ ਸਾਹਿਬ ਗੁਰਦੁਆਰਾ ਵਿਖੇ ਸਿੱਖ ਰੀਤੀ-ਰਿਵਾਜਾਂ ਅਨੁਸਾਰ ਵਿਆਹ ਹੋਇਆ। ਡਾ. ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (IPS) ਦੀ 2019 ਬੈਚ ਦੀ ਅਧਿਕਾਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।