Moga News : ਮੋਗਾ ਜ਼ਿਲ੍ਹੇ ਦੇ ਸਦਾਸਿੰਘ ਵਾਲਾ 'ਚ ਇਕ ਔਰਤ ਨੂੰ ਉਸਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਨ ਤੋਂ ਬਾਅਦ ਜ਼ਹਿਰੀਲੀ ਦਵਾਈ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਥਾਣੇ ਲਿਆ ਕੇ ਇਨਸਾਫ ਦੀ ਮੰਗ ਕੀਤੀ ਹੈ। ਮ੍ਰਿਤਕਾ ਦੀ ਮਾਤਾ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਲੜਕੀ ਮਨਪ੍ਰੀਤ ਕੌਰ ਦਾ ਵਿਆਹ 8 ਸਾਲ ਪਹਿਲਾਂ ਪਿੰਡ ਸਦਾਸਿੰਘ ਵਾਲਾ ਦੇ ਜਗਸੀਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ, ਇੱਕ ਲੜਕਾ 5 ਸਾਲ ਅਤੇ ਇੱਕ ਲੜਕੀ 3 ਸਾਲ। 

 

ਉਨ੍ਹਾਂ ਦੱਸਿਆ ਕਿ ਮਨਪ੍ਰੀਤ ਕੌਰ ਨੂੰ ਉਸ ਦੇ ਸਹੁਰੇ ਅਕਸਰ ਕੁੱਟਦੇ ਮਾਰਦੇ ਰਹਿੰਦੇ ਸਨ ਅਤੇ ਅੱਜ ਸਵੇਰੇ ਉਸ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਗਈ ਹੈ। ਸਾਡੀ ਧੀ ਨੂੰ ਸਹੁਰਿਆਂ ਨੇ ਮਾਰਿਆ ਅਤੇ ਧੀ ਦੀ ਹਾਲਤ ਬਹੁਤ ਖਰਾਬ ਸੀ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸਾਡੀ ਧੀ ਨਾਲ ਅਜਿਹਾ ਕੀਤਾ ,ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

 


 

ਇਸ ਮੌਕੇ ਥਾਣਾ ਸਦਰ ਦੇ ਐਸਐਚਓ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਡਗਰੂ ਦੇ ਸਾਧੂ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਪਿੰਡ ਸਦਾ ਸਿੰਘ ਵਾਲਾ ਵਿਖੇ ਜਗਸੀਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਸਹੁਰਿਆਂ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।