ਮੋਗਾ 'ਚ ਪੱਤਰਕਾਰ ਦੇ ਘਰੋਂ ਸ਼ੱਕੀ ਹਾਲਾਤ 'ਚ ਮਿਲੀ ਵਿਆਹੁਤਾ ਦੀ ਲਾਸ਼, 3 ਸਾਲ ਦਾ ਬੱਚਾ ਲੈ ਕੇ ਫਰਾਰ ਹੋਇਆ ਪਤੀ, ਜਾਂਚ 'ਚ ਜੁਟੀ ਪੁਲਿਸ
Moga News: ਮੋਗਾ ਦੇ ਪਹਾੜਾ ਚੌਕ 'ਚ ਪੱਤਰਕਾਰ ਰੋਹਿਤ ਸ਼ਰਮਾ ਦੇ ਘਰ ਸ਼ੱਕੀ ਹਾਲਾਤ 'ਚ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਮੌਕੇ 'ਤੇ ਪਹੁੰਚੇ
Moga News: ਮੋਗਾ ਦੇ ਪਹਾੜਾ ਚੌਕ 'ਚ ਪੱਤਰਕਾਰ ਰੋਹਿਤ ਸ਼ਰਮਾ ਦੇ ਘਰ ਸ਼ੱਕੀ ਹਾਲਾਤ 'ਚ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਲੈ ਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਮੌਕੇ 'ਤੇ ਪਹੁੰਚੇ ਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਮੋਨਿਕਾ ਸ਼ਰਮਾ ਦੀ ਮੌਤ ਦੋ ਤਿੰਨ ਦਿਨ ਪਹਿਲਾਂ ਹੋਈ ਲੱਗ ਰਹੀ ਹੈ।
ਉੱਥੇ ਹੀ ਰੋਹਿਤ ਸ਼ਰਮਾ ਦੀ ਮਾਸੀ ਤੇ ਉਸ ਦੇ ਗੁਆਂਢ 'ਚ ਰਹਿਣ ਵਾਲੀ ਮਹਿਲਾ ਨੇ ਦੱਸਿਆ ਕਿ ਉਸ ਨੂੰ ਉਸ ਦੀ ਭੈਣ (ਰੋਹਿਤ ਸ਼ਰਮਾ) ਦੀ ਮਾਂ ਦਾ ਫੋਨ ਆਇਆ ਸੀ। ਜਦੋਂ ਉਹ ਘਰ ਗਈ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਇਕ ਲਾਸ਼ ਪਈ ਹੋਈ ਸੀ। ਉਸ ਨੇ ਦੇਖਿਆ ਨਹੀਂ ਕਿ ਲਾਸ਼ ਕਿਸਦੀ ਹੈ। ਉਸ ਸਮੇਂ ਰੋਹਿਤ ਸ਼ਰਮਾ ਆਪਣੇ ਤਿੰਨ ਸਾਲ ਦੇ ਬੇਟੇ ਨਾਲ ਮੋਟਰਸਾਈਕਲ 'ਤੇ ਭੱਜ ਗਿਆ।
ਇਸ ਦੇ ਨਾਲ ਹੀ ਰੋਹਿਤ ਸ਼ਰਮਾ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ। ਰੋਹਿਤ ਸ਼ਰਮਾ ਦਾ ਵਿਆਹ ਕਰੀਬ ਛੇ-ਸੱਤ ਸਾਲ ਪਹਿਲਾਂ ਜ਼ਿਲ੍ਹਾ ਜਲੰਧਰ ਦੇ ਇੱਕ ਪਿੰਡ ਸ਼ਾਹਕੋਟ ਵਿੱਚ ਹੋਇਆ ਸੀ। ਉੱਥੇ ਹੀ ਪੁਲਿਸ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ। ਇਸ ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐਸਐਚਓ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ 'ਤੇ ਕਾਲ ਆਈ ਸੀ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਲਤੀਫਪੁਰਾ ਵਾਸੀ ਬੈਠੇ ਭੁੱਖ ਹੜਤਾਲ 'ਤੇ, ਘਰ ਬਣਾਉਣ ਦੀ ਕਰ ਰਹੇ ਮੰਗ
ਇਸ ਘਟਨਾ ਤੋਂ ਬਾਅਦ ਉਸ ਦਾ ਪਤੀ ਰੋਹਿਤ ਸ਼ਰਮਾ ਵੀ ਘਰ ਵਿਚੋਂ ਫਰਾਰ ਹੈ, ਜਿਸ ਕਾਰਨ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਵਲੋਂ ਹੀ ਮੋਨਿਕਾ ਦਾ ਕਤਲ ਕੀਤਾ ਗਿਆ ਹੈ ਅਤੇ ਵਾਰਦਾਤ ਤੋਂ ਬਾਅਦ ਉਹ ਆਪਣੇ ਤਿੰਨ ਸਾਲਾ ਬੱਚੇ ਨੂੰ ਲੈ ਕੇ ਫਰਾਰ ਹੋ ਗਿਆ ਹੈ। ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੋਨਿਕਾ ਸ਼ਰਮਾ ਘਰ ਵਿਚ ਦਿਖਾਈ ਨਹੀਂ ਦੇ ਰਹੀ ਸੀ ਅਤੇ ਅੱਜ ਉਸ ਦਾ ਪਤੀ ਆਪਣੇ ਤਿੰਨ ਸਾਲਾ ਬੱਚੇ ਨੂੰ ਲੈ ਕੇ ਜਦੋਂ ਮੋਟਰਸਾਈਕਲ ’ਤੇ ਫਰਾਰ ਹੋ ਗਿਆ ਤਾਂ ਇਸ ਮਗਰੋਂ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਪੁਲਸ ਨੂੰ ਸੂਚਿਤ ਕੀਤਾ।