Faridkot News : ਜੰਮੂ ਕਸ਼ਮੀਰ-ਲੇਹ ਰੋਡ 'ਤੇ ਫੌਜ ਦੇ ਵਾਹਨ ਹਾਦਸੇ ‘ਚ ਸ਼ਹੀਦ ਹੋਏ ਨਾਇਬ ਸੂਬੇਦਾਰ ਰਮੇਸ਼ ਲਾਲ ਦਾ ਅੰਤਿਮ ਸਸਕਾਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸੜੀ ਵਿਖੇ ਕੀਤਾ ਗਿਆ ਹੈ। ਇਸ ਮੌਕੇ ਪੂਰਾ ਪਿੰਡ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਸ਼ਮਸ਼ਾਨਘਾਟ ‘ਤੇ ਇਕੱਠਾ ਹੋਇਆ। ਇਸ ਦੌਰਾਨ ਲੋਕ ਸ਼ਹੀਦ ਜਵਾਨ ਅਮਰ ਰਹੇ ਦੇ ਨਾਅਰੇ ਲਗਾਉਂਦੇ ਰਹੇ।
ਸ਼ਹੀਦ ਜਵਾਨ ਰਮੇਸ਼ ਲਾਲ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜ ਦੇ ਜਵਾਨ ਪਿੰਡ ਪਹੁੰਚੇ। ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਅੰਤਿਮ ਦਰਸ਼ਨਾਂ ਲਈ ਪੁੱਜੇ। ਜਿਉਂ ਹੀ ਸ਼ਹੀਦ ਦੀ ਮ੍ਰਿਤਕ ਦੇਹ ਘਰ ਦੇ ਅੰਦਰ ਆਈ ਤਾਂ ਪਤਨੀ ਗੀਤਾ ਦੇਵੀ ਬੇਹੋਸ਼ ਹੋ ਗਈ। ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।
ਸ਼ਹੀਦ ਜਵਾਨ ਰਮੇਸ਼ ਲਾਲ ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜ ਦੇ ਜਵਾਨ ਪਿੰਡ ਪਹੁੰਚੇ। ਉਨ੍ਹਾਂ ਦੇ ਰਿਸ਼ਤੇਦਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਅੰਤਿਮ ਦਰਸ਼ਨਾਂ ਲਈ ਪੁੱਜੇ। ਜਿਉਂ ਹੀ ਸ਼ਹੀਦ ਦੀ ਮ੍ਰਿਤਕ ਦੇਹ ਘਰ ਦੇ ਅੰਦਰ ਆਈ ਤਾਂ ਪਤਨੀ ਗੀਤਾ ਦੇਵੀ ਬੇਹੋਸ਼ ਹੋ ਗਈ। ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।
ਦੱਸ ਦੇਈਏ ਕਿ ਲੱਦਾਖ ‘ਚ 19 ਅਗਸਤ ਨੂੰ ਵਾਪਰੇ ਭਿਆਨਕ ਹਾਦਸੇ ਵਿੱਚ ਭਾਰਤ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ ,ਜਿਨ੍ਹਾਂ ਵਿੱਚ ਪੰਜਾਬ ਦੇ 2 ਜਵਾਨ ਵੀ ਸ਼ਾਮਿਲ ਸਨ। ਪੰਜਾਬ ਦੇ ਦੋ ਸ਼ਹੀਦ ਜਵਾਨਾਂ ਵਿੱਚ ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਰਮੇਸ਼ ਲਾਲ ਸੀ। ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ ਸ਼ਹੀਦ ਹੋਇਆ ਹੈ।
ਜ਼ਿਕਰਯੋਗ ਹੈ ਕਿ ਸ਼ਹੀਦ ਨਾਇਬ ਸੂਬੇਦਾਰ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ। ਉਸ ਦੇ ਪਿਤਾ ਅਤੇ ਮਾਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਾ ਹੈ। ਉਨ੍ਹਾਂ ਦਾ ਵਿਆਹ ਹਰਿਆਣਾ ਦੇ ਫਤਿਹਾਬਾਦ ‘ਚ ਹੋਇਆ ਸੀ। ਉਸ ਦਾ ਵਿਆਹ 15 ਸਾਲ ਪਹਿਲਾਂ ਫਤਿਹਾਬਾਦ ਦੇ ਸੁੰਦਰਨਗਰ ਦੇ ਸ਼ੇਰ ਸਿੰਘ ਦੀ ਬੇਟੀ ਗੀਤਾ ਦੇਵੀ ਨਾਲ ਹੋਇਆ ਸੀ। ਫਿਲਹਾਲ ਰਮੇਸ਼ ਲਾਲ ਆਪਣੇ ਪਰਿਵਾਰ ਅਤੇ ਸਹੁਰੇ ਨਾਲ ਰਿਸ਼ੀਕੇਸ਼ ‘ਚ ਰਹਿ ਰਿਹਾ ਸੀ। ਸ਼ਹੀਦ ਦੇ ਦੋਵੇਂ ਬੱਚੇ ਆਰਮੀ ਪਬਲਿਕ ਸਕੂਲ ਵਿੱਚ ਪੜ੍ਹਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ