Machhiwara Sahib News : ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ ,ਪਤਨੀ ਨੇ ਸਲੂਟ ਮਾਰ ਕੇ ਦਿੱਤੀ ਅੰਤਿਮ ਵਿਦਾਇਗੀ
Machhiwara Sahib News : ਮਾਛੀਵਾੜਾ ਸਾਹਿਬ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਦੇ ਨਿਵਾਸੀ ਅਤੇ ਫੌਜ ਵਿਚ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ (39) ਜੋ ਕਿ ਰਾਜਸਥਾਨ ਵਿਖੇ ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਸੀ

Machhiwara Sahib News : ਮਾਛੀਵਾੜਾ ਸਾਹਿਬ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਦੇ ਨਿਵਾਸੀ ਅਤੇ ਫੌਜ ਵਿਚ ਬਟਾਲੀਅਨ ਹਵਲਦਾਰ ਮੇਜਰ ਰਾਜਵਿੰਦਰ ਸਿੰਘ (39) ਜੋ ਕਿ ਰਾਜਸਥਾਨ ਵਿਖੇ ਡਿਊਟੀ ਦੌਰਾਨ ਵਾਪਰੇ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ ਸੀ, ਅੱਜ ਉਸਦੀ ਮ੍ਰਿਤਕ ਦੇਹ ਜੱਦੀ ਪਿੰਡ ਪੁੱਜੀ ਹੈ। ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਸਦਾ ਅੰਤਿਮ ਸਸਕਾਰ ਕੀਤਾ ਗਿਆ।
ਜਦੋਂ ਸ਼ਹੀਦ ਫੌਜੀ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦਾ ਵਿਰਲਾਪ ਦੇਖਿਆ ਨਹੀਂ ਸੀ ਜਾ ਰਿਹਾ ਸੀ। ਸਵ. ਫੌਜੀ ਦੀ ਮ੍ਰਿਤਕ ਦੇਹ ਲੈ ਕੇ ਆਏ ਸਾਥੀਆਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬਹੁਤ ਹੀ ਹੱਸਮੁਖ ਤੇ ਨੇਕ ਸੁਭਾਅ ਦਾ ਮਾਲਕ ਸੀ ਜੋ ਆਪਣੀ ਡਿਊਟੀ ਲਈ ਹਮੇਸ਼ਾ ਪਾਬੰਦ ਰਹਿੰਦਾ ਸੀ।
ਫੌਜੀ ਸਾਥੀਆਂ ਵਲੋਂ ਰਾਜਵਿੰਦਰ ਸਿੰਘ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ਹੀਦ ਦੀ ਪਤਨੀ ਨੇ ਆਪਣੇ ਪਤੀ ਨੂੰ ਸਲੂਟ ਮਾਰ ਕੇ ਅੰਤਿਮ ਵਿਦਾਇਗੀ ਦਿੱਤੀ ਅਤੇ 11 ਸਾਲਾ ਉਸਦੇ ਵੱਡੇ ਪੁੱਤਰ ਨੇ ਚਿਖ਼ਾ ਨੂੰ ਅਗਨੀ ਦਿਖਾਈ ਤਾਂ ਮਾਹੌਲ ਬਹੁਤ ਭਾਵੁਕ ਹੋ ਗਿਆ।
ਪ੍ਰਸ਼ਾਸਨ ਵਲੋਂ ਤਹਿਸੀਲਦਾਰ ਸਮਰਾਲਾ ਪੁੱਜੇ ਅਤੇ ਉਨ੍ਹਾਂ ਨੇ ਵੀ ਸਵ. ਫੌਜੀ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਸਾਡੇ ਦੇਸ਼ ਦਾ ਸ਼ਰਮਾਇਆ ਹਨ ,ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਤੇ ਫੌਜ ਦੇ ਉੱਚ ਅਧਿਕਾਰੀ ਪਰਿਵਾਰ ਵਿਚ ਸ਼ਾਮਲ ਬਜ਼ੁਰਗ ਮਾਤਾ, ਪਤਨੀ ਤੇ ਛੋਟੇ-ਛੋਟੇ ਬੱਚਿਆਂ ਦੀ ਵੱਧ ਤੋਂ ਵੱਧ ਸਹਾਇਤਾ ਕਰੇ।
ਦੱਸ ਦੇਈਏ ਕਿ ਰਾਜਵਿੰਦਰ ਸਿੰਘ ਇਸ ਸਮੇਂ 31 ਫੀਲਡ ਰੈਜੀਮੈਂਟ ਜੈਸਲਮੇਰ (ਰਾਜਸਥਾਨ) ਵਿਖੇ ਆਪਣੀ ਡਿਊਟੀ ਨਿਭਾ ਰਿਹਾ ਸੀ। 6 ਮਾਰਚ ਨੂੰ ਦੁਪਹਿਰ ਬਾਅਦ ਉਹ ਡਿਊਟੀ ਦੌਰਾਨ ਸੜਕ ਹਾਦਸੇ ਵਿਚ ਸ਼ਹੀਦ ਹੋ ਗਿਆ। ਸ਼ਹੀਦ ਜਵਾਨ ਰਾਜਵਿੰਦਰ ਸਿੰਘ ਪਿਛਲੇ 19 ਸਾਲ ਤੋਂ ਫੌਜ ਵਿਚ ਸੇਵਾਵਾਂ ਨਿਭਾਅ ਰਿਹਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਘਰ ਵਿਚ ਉਸਦੇ 2 ਲੜਕੇ, ਪਤਨੀ ਤੇ ਬਜ਼ੁਰਗ ਮਾਤਾ ਹੈ।
ਟ੍ਰੈਂਡਿੰਗ ਟੌਪਿਕ






















