Moga news: ਮੋਗਾ ਦੀ ਇੰਦਰਾ ਕਾਲੋਨੀ 'ਚ ਇਕ ਘਰ 'ਚ ਕੰਮ ਕਰ ਰਹੇ ਮਿਸਤਰੀ ਨੂੰ ਕਰੰਟ ਲੱਗਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ ਘਰ 'ਚ ਕੰਮ ਚੱਲ ਰਿਹਾ ਸੀ ਅਤੇ ਇੱਕ ਮਿਸਤਰੀ ਬਾਹਰ ਪਲਸਤਰ ਕਰਨ ਲਈ ਪੈਡ ਬੰਨ੍ਹ ਰਿਹਾ ਸੀ।


ਉਸ ਵੇਲੇ ਉਹ ਮਿਸਤਰੀ ਘਰ ਦੇ ਬਾਹਰੋਂ ਜਾ ਰਹੀ ਹਾਈ ਟੈਂਸ਼ਨ ਤਾਰ ਦੀ ਲਪੇਟ 'ਚ ਆ ਗਿਆ। ਇਸੇ ਦੌਰਾਨ ਘਰ ਦੇ ਮਾਲਕ ਦਾ ਲੜਕਾ ਉਸ ਨੂੰ ਬਚਾਉਣ ਲਈ ਆਇਆ ਤਾਂ ਉਸ ਨੂੰ ਵੀ ਕਰੰਟ ਲੱਗ ਗਿਆ ਅਤੇ ਉਹ ਵੀ ਬੁਰੀ ਤਰ੍ਹਾਂ ਜਖਮੀ ਹੋ ਗਿਆ।


ਇਹ ਵੀ ਪੜ੍ਹੋ: Punjab News: ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀਐੱਮ ਮਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਕੀਤਾ ਡਰਾਮਾ, ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀ


ਇਸ ਤੋਂ ਬਾਅਦ ਇਕ ਹੋਰ ਮਜ਼ਦੂਰ ਉਸ ਨੂੰ ਬਚਾਉਣ ਲਈ ਆਇਆ ਤਾਂ ਉਸ ਨੂੰ ਵੀ ਬਿਜਲੀ ਦਾ ਝਟਕਾ ਲੱਗਿਆ। ਇਸ ਹਾਦਸੇ 'ਚ ਮਿਸਤਰੀ ਦੀ ਮੌਤ ਹੋ ਗਈ, ਜਦਕਿ ਮਕਾਨ ਮਾਲਕ ਦਾ ਮੁੰਡਾ ਦੀਪੂ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਹਸਪਤਾਲ ਵਿੱਚ ਇਲਾਜ ਲਈ ਭਰਤੀ ਜ਼ਖਮੀ ਦੀਪੂ ਨੇ ਦੱਸਿਆ ਕਿ ਮਿਸਤਰੀ ਪੈਡ ਬੰਨ੍ਹ ਰਿਹਾ ਸੀ ਤਾਂ ਬਿਜਲੀ ਦੀ ਤਾਰ ਨਾਲ ਕਰੰਟ ਲੱਗ ਗਿਆ ਜਦੋਂ ਉਹ ਉਸ ਨੂੰ ਬਚਾਉਣ ਗਿਆ ਤਾਂ ਉਹ ਵੀ ਜ਼ਖਮੀ ਹੋ ਗਿਆ। ਮਜ਼ਦੂਰ ਨੇ ਦੱਸਿਆ ਕਿ ਉਸ ਦੇ ਚਾਚੇ ਦੇ ਲੜਕੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਉਸ ਨੂੰ ਵੀ ਕਰੰਟ ਲੱਗ ਗਿਆ।


ਇਹ ਵੀ ਪੜ੍ਹੋ: Moga news: ਕਿਸਾਨ ਨੂੰ ਵਿਦੇਸ਼ੀ ਨੰਬਰ ਤੋਂ ਆਇਆ ਧਮਕੀ ਭਰਿਆ ਫੋਨ, ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।