Mohali Cylinder Blast: ਮੋਹਾਲੀ 'ਚ ਹੋਇਆ ਜ਼ਬਰਦਸਤ ਧਮਾਕਾ, ਕਈਆਂ ਦੀ ਮੌਤ, 3 ਤੋਂ ਜ਼ਿਆਦਾ ਜ਼ਖ਼ਮੀ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

Punjab News: ਮੋਹਾਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 3 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਫੈਕਟਰੀ ਦੀ ਛੱਤ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਸਿਲੰਡਰ ਦੇ ਟੁਕੜੇ 1 ਕਿਲੋਮੀਟਰ ਦੂਰ ਤੱਕ ਖਿੰਡੇ ਹੋਏ ਮਿਲੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ 'ਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ
ਮੁਹਾਲੀ ਦੇ ਇੰਡਸਟਰੀ ਏਰੀਆ ਫੇਜ਼ 9 ‘ਚ ਸਥਿਤ ਇੱਕ ਨਿਜੀ ਫੈਕਟਰੀ 'ਚ ਆਕਸੀਜਨ ਸਿਲੰਡਰ ਫਟਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ ਹੈ। ਜਿਸ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ…
— Bhagwant Mann (@BhagwantMann) August 6, 2025
ਜ਼ਿਕਰ ਕਰ ਦਈਏ ਕਿ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਬਲਾਸਟ ਹੋਣ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਧਮਾਕਾ ਇੰਨਾ ਤੇਜ਼ ਸੀ ਕਿ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ ਤੇ ਫੈਕਟਰੀ ਦੀ ਛੱਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ।
ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਅਜੇ ਤੱਕ ਬਲਾਸਟ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੁਖਦਾਈ ਘਟਨਾ ਨੇ ਸਥਾਨਕ ਵਸਨੀਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਅਤੇ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਜਾਂਚ ਤੋਂ ਬਾਅਦ ਹੀ ਸਿਲੰਡਰ ਬਲਾਸਟ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ, ਅਤੇ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।






















