ਪੰਜਾਬ ਦੇ ਕਪੂਰਥਲਾ 'ਚ ਜਲੰਧਰ ਰੋਡ ਤੇ ਸਥਿਤ ਗੱਦਾ ਫੈਕਟਰੀ 'ਚ ਅੱਜ ਸਵੇਰੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਅੱਗ ਲੱਗਣ ਦਾ ਕਾਰਨ ਹਾਲੇ ਸਾਹਮਣੇ ਨਹੀਂ ਆਇਆ। ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਭਿਆਨਕ ਹੈ ਕਿ ਲਗਭਗ 20 ਕਿਲੋਮੀਟਰ ਦੂਰ ਜਲੰਧਰ ਤੋਂ ਵੀ ਕਾਲੇ ਧੂੰਏਂ ਦਾ ਗੁਬਾਰ ਸਾਫ਼ ਦਿਖ ਰਿਹਾ ਹੈ।
ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਫਾਇਰ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ, 3 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ 10 ਜਵਾਨਾਂ ਦੀ ਟੀਮ ਪਿਛਲੇ 2 ਘੰਟਿਆਂ ਤੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਖ਼ਬਰ ਮਿਲਣ ਤੋਂ ਬਾਅਦ ਡੀਐਸਪੀ ਦੀਪਕਰਨ ਸਿੰਘ ਵੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ।
ਫਾਇਰ ਬ੍ਰਿਗੇਡ ਮੁਤਾਬਕ ਉਨ੍ਹਾਂ ਨੂੰ ਸਵੇਰੇ 8:25 ਵਜੇ ਸੂਚਨਾ ਮਿਲੀ ਕਿ ਪਿੰਡ ਨੂਰਪੁਰ ਦੋਨਾ ਵਿੱਚ ਸਥਿਤ ਇੱਕ ਗੱਦਾ ਫੈਕਟਰੀ ‘ਚ ਅੱਗ ਲੱਗ ਗਈ ਹੈ। ਸੂਚਨਾ ਮਿਲਦਿਆਂ ਹੀ ਫਾਇਰ ਅਫਸਰ ਗੁਰਪ੍ਰੀਤ ਸਿੰਘ ਦੀ ਟੀਮ 8:26 ਵਜੇ ਮੌਕੇ ‘ਤੇ ਪਹੁੰਚ ਗਈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਿਟ ਕਾਰਨ ਇਹ ਅੱਗ ਲੱਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।