ਪੜਚੋਲ ਕਰੋ

ਜਲ੍ਹਿਆਂਵਾਲਾ ਬਾਗ ਦੇ ਉਦਘਾਟਨ ਤੋਂ ਪਹਿਲਾਂ ਭਾਰੀ ਵਿਰੋਧ, ਕਿਸਾਨਾਂ ਨੇ ਬੰਦ ਕੀਤੇ ਰਸਤੇ, ਪੁਲਿਸ ਨਾਲ ਧੱਕਾ-ਮੁੱਕੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਦੇ ਨਵੇਂ ਰੂਪ ਦਾ ਉਦਘਾਟਨ ਕਰਨਗੇ, ਪਰ ਇਸ ਤੋਂ ਪਹਿਲਾਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ।

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਝ ਸਮੇਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਦੇ ਨਵੇਂ ਰੂਪ ਦਾ ਉਦਘਾਟਨ ਕਰਨਗੇ, ਪਰ ਇਸ ਤੋਂ ਪਹਿਲਾਂ ਹੀ ਵਿਰੋਧ ਸ਼ੁਰੂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਸ਼ਨੀਵਾਰ ਸਵੇਰੇ ਜਲ੍ਹਿਆਂਵਾਲਾ ਬਾਗ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਘੀ ਮੰਡੀ ਨੇੜੇ ਇਕੱਠੇ ਹੋਏ ਅਤੇ ਬਾਗ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ। ਕਿਸਾਨ ਚਿਤਾਵਨੀ ਦੇ ਰਹੇ ਹਨ ਕਿ ਉਹ ਅੱਜ ਹੋਣ ਵਾਲੇ ਉਦਘਾਟਨ ਸਮਾਰੋਹ ਵਿੱਚ ਕਿਸੇ ਵੀ ਭਾਜਪਾ ਆਗੂ ਨੂੰ ਸ਼ਾਮਲ ਨਹੀਂ ਹੋਣ ਦੇਣਗੇ।

ਕਿਸਾਨਾਂ ਦੇ ਵਿਰੋਧ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਜਲਿਆਂਵਾਲਾ ਬਾਗ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ।

ਸ਼ਵੇਤ ਮਲਿਕ ਦਾ ਪ੍ਰੋਗਰਾਮ ਰੱਦ
ਹੁਣ ਵਰਚੁਅਲ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣਗੇ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ। ਪਹਿਲਾਂ ਜਲ੍ਹਿਆਂਵਾਲਾ ਬਾਗ ਵਿੱਚ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਆਉਣਾ ਸੀ, ਪਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਆਪਣਾ ਸਮਾਂ ਬਦਲ ਲਿਆ ਹੈ। ਮਲਿਕ ਦਾ ਕਹਿਣਾ ਹੈ ਕਿ ਉਹ ਹੁਣ ਘਰ ਤੋਂ ਹੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣਗੇ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਇਹ ਜਾਣਕਾਰੀ ਵੀ ਮਿਲੀ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਵੀ ਜਲ੍ਹਿਆਂਵਾਲਾ ਬਾਗ ਪਹੁੰਚਣ ਵਾਲੇ ਹਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਇਸ ਤੋਂ ਇਨਕਾਰ ਕੀਤਾ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰਧਾਨ ਮੰਤਰੀ ਦਾ ਇਹ ਪ੍ਰੋਗਰਾਮ ਖਤਮ ਨਹੀਂ ਹੁੰਦਾ, ਉਹ ਧਰਨੇ 'ਤੇ ਬੈਠਣਗੇ।

ਪ੍ਰੋਗਰਾਮ ਦੇ ਆਰੰਭ ਵਿੱਚ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। ਇਸ ਦੇ ਲਈ ਬੀਐਸਐਫ ਦੇ ਜਵਾਨਾਂ ਦੀ ਇੱਕ ਟੁਕੜੀ ਤਿਆਰ ਕੀਤੀ ਗਈ। ਇੰਨਾ ਹੀ ਨਹੀਂ, ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸ਼ਬਦ ਗਾਇਨ ਵੀ ਹੋਇਆ। ਟੈਂਟ ਦੇ ਅੰਦਰ ਇੱਕ ਵੱਡੀ ਸਕਰੀਨ ਲਗਾਈ ਗਈ ਹੈ। ਇਸ ਰਾਹੀਂ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਹੋਰ ਵੱਡੇ ਨੇਤਾ ਪ੍ਰੋਗਰਾਮ ਨਾਲ ਜੁੜੇ ਰਹਿਣਗੇ। ਪ੍ਰਧਾਨ ਮੰਤਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਉਦਘਾਟਨ ਤੋਂ ਬਾਅਦ ਲਾਈਟ ਐਂਡ ਸਾਊਂਡ ਪ੍ਰੋਗਰਾਮ ਹੋਵੇਗਾ। ਇਸ ਵਿੱਚ ਜਲ੍ਹਿਆਂਵਾਲਾ ਬਾਗ ਦੀ ਘਟਨਾ ਦਾ ਦ੍ਰਿਸ਼ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਵਿੱਚ ਦਿਖਾਇਆ ਜਾਵੇਗਾ। ਉਦਘਾਟਨ ਤੋਂ ਬਾਅਦ, ਇਸ ਇਤਿਹਾਸਕ ਸਥਾਨ ਨੂੰ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget