Mastaney: CM ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦੇਖੀ ਪੰਜਾਬੀ ਫ਼ਿਲਮ 'ਮਸਤਾਨੇ'
Mastaney: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪੰਜਾਬੀ ਫ਼ਿਲਮ 'ਮਸਤਾਨੇ' ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ..
Punjabi Movie Mastaney: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪੰਜਾਬੀ ਫ਼ਿਲਮ 'ਮਸਤਾਨੇ' ਦੇਖਣ ਪਹੁੰਚੇ। ਇਸ ਦੌਰਾਨ ਉਨ੍ਹਾਂ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਫ਼ਿਲਮਾਂ ਵਿੱਚ ਹੁਣ ਨਵੇਂ-ਨਵੇਂ ਐਕਸਪੈਰੀਮੈਂਟ ਹੋਣ ਲੱਗੇ ਹਨ। ਪਿਛਲੇ ਕਾਫੀ ਸਮੇਂ ਤੋਂ ਅਣਗੌਲੇ ਵਿਸ਼ਿਆਂ 'ਤੇ ਫ਼ਿਲਮਾਂ ਬਣੀਆਂ ਹਨ। 'ਮਸਤਾਨੇ' ਇਕ ਇਤਿਹਾਸਕ ਫ਼ਿਲਮ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਾਡਾ ਇਤਿਹਾਸ ਕੀ ਹੈ। ਨੌਜਵਾਨ ਪੀੜ੍ਹੀ ਨੂੰ ਇਹ ਫ਼ਿਲਮ ਦੇਖ ਕੇ ਆਪਣੇ ਇਤਿਹਾਸ ਦਾ ਪਤਾ ਲੱਗੇਗਾ। ਅਜਿਹੀਆਂ ਫ਼ਿਲਮਾਂ ਸਾਡੇ ਵਿਰਸੇ ਦੀ ਝਲਕ ਦਿਖਾਉਂਦੀਆਂ ਹਨ।
CM Mann ਵੱਲੋਂ ਮਸਤਾਨੇ ਫ਼ਿਲਮ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ
ਫਿਲਮ ਦੇਖਣ ਤੋਂ ਬਾਅਦ ਸੀਐਮ ਮਾਨ ਮੀਡੀਆ ਦੇ ਰੂਬਰੂ ਵੀ ਹੋਏ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਫਿਲਮ ਦੀ ਸਟਾਰ ਕਾਸਟ ਗੁਰਪ੍ਰੀਤ ਘੁੱਗੀ, ਤਰਸੇਮ ਜੱਸੜ ਤੇ ਹੋਰ ਵੀ ਮੌਜੂਦ ਸਨ।
ਪੰਜਾਬ ਵਿੱਚ ਇੱਕ ਵੱਡੀ ਫ਼ਿਲਮ ਸਿਟੀ ਤਿਆਰ ਕੀਤੀ ਜਾਵੇਗੀ
ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਵਿੱਚ ਇੱਕ ਵੱਡੀ ਫ਼ਿਲਮ ਸਿਟੀ ਤਿਆਰ ਕੀਤੀ ਜਾਵੇਗੀ, ਜਿਸ 'ਚ ਉਹ ਚਾਹੁੰਦੇ ਹਨ ਬਾਲੀਵੁੱਡ ਤੇ ਹਾਲੀਵੁੱਡ ਦੇ ਫ਼ਿਲਮ ਨਿਰਮਾਤਾ ਆ ਕੇ ਫ਼ਿਲਮਾਂ ਬਣਾਉਣ, ਉਨ੍ਹਾਂ ਦਾ ਪ੍ਰੋਡਕਸ਼ਨ ਕਰਨ ਅਤੇ ਇੱਥੋਂ ਹੀ ਫ਼ਿਲਮਾਂ ਰਿਲੀਜ਼ ਹੋਣ। ਪੰਜਾਬੀ ਸਿਨੇਮਾ ਪ੍ਰਯੋਗ ਤੋਂ ਬਾਹਰ ਆ ਗਿਆ ਹੈ। ਪੰਜਾਬੀ ਸਿਨੇਮਾ ਤੇ ਪੰਜਾਬੀ ਬੋਲੀ ਖੇਤਰੀ ਨਹੀਂ ਰਹੀ ਹੈ। ਜੇ ਕਿਸੇ ਬਾਲੀਵੁੱਡ ਫ਼ਿਲਮ ਵਿੱਚ ਇੱਕ ਜਾਂ 2 ਪੰਜਾਬੀ ਗੀਤ ਨਾ ਹੋਣ ਤਾਂ ਉੱਥੋਂ ਦੇ ਬ੍ਰਾਂਡ ਆਪਣੇ ਸੰਗੀਤ ਨੂੰ ਸੁਰੱਖਿਅਤ ਨਹੀਂ ਸਮਝਦੇ।
ਜੇ ਗੱਲ ਕਰੀਏ ਫ਼ਿਲਮ ਦੀ ਸਟਾਰ ਕਾਸਟ ਦੀ ਤਾਂ ਫ਼ਿਲਮ 'ਚ ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ, ਸਿੰਮੀ ਚਾਹਲ, ਰਾਹੁਤ ਦੇਵ, ਕਰਮਜੀਤ ਅਨਮੋਲ, ਹੰਨੀ ਮੱਟੂ, ਬਨਿੰਦਰ ਬੰਨੀ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਸ਼ਰਨ ਆਰਟ ਵੱਲੋਂ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਪ੍ਰੋਡਿਊਸਰ ਮਨਪ੍ਰੀਤ ਜੌਹਲ, ਆਸ਼ੂ ਮੁਨੀਸ਼ ਸਾਹਨੀ, ਕਰਮਜੀਤ ਸਿੰਘ ਜੌਹਲ ਤੇ ਰਾਜਵਿੰਦਰ ਸਿੰਘ ਢਿੱਲੋਂ ਹਨ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।