ਮਾਸਟਰ ਬਲਦੇਵ ਸਿੰਘ ਦੀ 'ਆਪ' 'ਚ ਵਾਪਸੀ
ਏਬੀਪੀ ਸਾਂਝਾ | 16 Oct 2019 04:57 PM (IST)
ਆਮ ਆਦਮੀ ਪਾਰਟੀ ਲਈ ਰਾਹਤ ਦੀ ਖਬਰ ਹੈ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਲਈ ਰਾਹਤ ਦੀ ਖਬਰ ਹੈ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਉਨ੍ਹਾਂ ਪੰਜਾਬ ਏਕਤਾ ਪਾਰਟੀ ਦੀ ਟਿਕਟ 'ਤੇ ਲੋਕ ਸਭਾ ਚੋਣ ਲੜਨ ਵੇਲੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਆਪਣੇ ਫੇਸਬੁੱਕ ਅਕਾਊਂਟ 'ਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਮਾਸਟਰ ਬਲਦੇਵ ਸਿੰਘ ਨਾਲ ਫੋਟੋ ਸ਼ੇਅਰ ਕੀਤੀ ਹੈ। ਭਗਵੰਤ ਮਾਨ ਨੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਮਾਸਟਰ ਬਲਦੇਵ ਸਿੰਘ ਪਾਰਟੀ ਦਾ ਮੁੜ ਹਿੱਸਾ ਬਣ ਰਹੇ ਹਨ। ਉਨ੍ਹਾਂ ਲਿਖਿਆ ਹੈ ਕਿ ਮਿਲ-ਬੈਠ ਕੇ ਨਰਾਜ਼ਗੀ ਦੂਰ ਕਰ ਲਈ ਗਈ ਹੈ।