ਪੜਚੋਲ ਕਰੋ

Mattewara Protest: ਕਾਂਗਰਸੀਆਂ ਨੇ ਕਿਹਾ ਕੈਪਟਨ ਦੀ ਗਲਤੀ ਭਗਵੰਤ ਮਾਨ ਨੇ ਕਿਉਂ ਦੁਹਰਾਈ, ਕਿਸੇ ਹਾਲਤ 'ਚ ਨਹੀਂ ਬਣੇਗਾ ਟੈਕਸਟਾਈਲ ਪਾਰਕ

Mattewara Protest: ਲੁਧਿਆਣਾ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਅਤੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ ਅੱਜ ਵਿਰੋਧੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਗਈ।

Mattewara Protest: ਲੁਧਿਆਣਾ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਅਤੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ ਅੱਜ ਵਿਰੋਧੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਦੇ ਨਾਲ ਕਾਂਗਰਸ ਦੇ ਲੀਡਰ ਮੌਕੇ ਤੇ ਪਹੁੰਚੇ । ਕਿਸਾਨ ਯੂਨੀਅਨ ਦੇ ਲੀਡਰਾਂ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਨਾਲ ਹੀ ਵਾਤਾਵਰਨ ਪ੍ਰੇਮੀ ਵੀ ਪਹੁੰਚੇ ਜਿਨਾਂ ਵਲੋਂ ਮਤਾ ਪਾਇਆ ਗਿਆ ਕਿ ਟੈਕਸਟਾਈਲ ਪਾਰਕ ਕਿਸੇ ਵੀ ਸੂਰਤ ਚ ਨਹੀਂ ਬਣਨ ਦਿੱਤਾ ਜਾਵੇਗਾ।

ਕਾਂਗਰਸ ਤੇ ਸਵਾਲ
ਅੱਜ ਮੱਤੇਵਾੜਾ ਵਿੱਚ ਹੋਏ ਵੱਡੇ ਇਕੱਠ ਚ ਕਾਂਗਰਸ ਦੇ ਲੀਡਰ ਵੀ ਸ਼ਾਮਿਲ ਹੋਣ ਪੁਜੇ, ਰਾਜਾ ਵੜਿੰਗ ਦੇ ਨਾਲ ਪ੍ਰਗਟ ਸਿੰਘ ਤੇ ਸੁਖਪਾਲ ਖਹਿਰਾ ਵੀ ਪੁੱਜੇ, ਇਸ ਮੌਕੇ ਪ੍ਰਗਟ ਸਿੰਘ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਇਹ ਪ੍ਰੋਜੈਕਟ ਕਾਂਗਰਸ ਦੀ ਦੇਣ ਹੈ ਤਾਂ ਉਨ੍ਹਾਂ ਕਿਹਾ ਕਿ ਮੈਂ ਉਸ ਵੇਲੇ ਵੀ ਇਸ ਪ੍ਰੋਜੈਕਟ ਦਾ ਵਿਰੋਧ ਕੀਤਾ ਸੀ ਅੱਜ ਵੀ ਕਰਦਾ ਹਾਂ ਉਨ੍ਹਾਂ ਕਿਹਾ ਕਿ ਅਸੀਂ ਆਪਣਾ ਆਪ ਉਜਾੜ ਰਹੇਂ ਹਾਂ, ਓਥੇ ਹੀ ਖਹਿਰਾ ਨੇ ਕਿਹਾ ਕਿ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਉਨਾਂ ਕਿਹਾ ਕਿ ਅਸੀਂ ਵਿਧਾਨ ਸਭਾ 'ਚ ਵੀ ਇਸ ਦਾ ਵਿਰੋਧ ਕੀਤਾ ਸੀ ਭਗਵੰਤ ਮਾਨ ਖੁਦ ਇਸ ਦਾ ਕਿਸੇ ਸਮੇਂ ਵਿਰੋਧ ਕਰਦੇ ਸਨ ਜੋ ਖੁਦ ਅੱਜ ਇਸ ਨੂੰ ਪਰਵਾਨਗੀ ਦੇ ਰਹੇ ਹਨ। 

ਅਕਾਲੀ ਦਲ ਨੇ ਘੇਰੀ 'ਆਪ'
ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਮੱਤੇਵਾੜਾ ਜੰਗਲਾਂ ਨੂੰ ਬਚਾਉਣ ਲਈ ਅੱਜ ਸਮਾਜ ਸੇਵੀ ਸੰਸਥਾਵਾਂ ਤੇ ਵਾਤਾਵਰਨ ਪ੍ਰੇਮੀਆਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ ਵੀ ਮੌਕੇ ਤੇ ਪਹੁੰਚੇ । ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਡੀ ਦੇਣ ਨਹੀਂ ਸਗੋਂ ਕਾਂਗਰਸ ਦੀ ਦੇਣ ਹੈ । 

ਕਿਸਾਨ ਜਥੇਬੰਦੀਆਂ ਦਾ ਐਲਾਨ
ਮੱਤੇਵਾੜਾ ਦੇ ਜੰਗਲਾਂ ਵਿੱਚ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ ਵਿੱਚ ਅੱਜ ਕਿਸਾਨ ਯੂਨੀਅਨਾਂ ਵੀ ਵੱਡੀ ਤਦਾਦ ਵਿਚ ਪਹੁੰਚੀਆਂ ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਤਲੁਜ ਦਾ ਪਾਣੀ ਗੰਧਲਾ ਨਹੀਂ ਕਰਨਾ ਚਾਹੀਦਾ ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਤੋਂ ਪਹਿਲਾਂ ਹੀ ਉਹਨਾਂ ਨੇ ਇਸਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਸੀ ਉਥੇ ਹੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹ ਫੈਸਲਾ ਵਾਪਸ ਨਹੀਂ ਲਿਆ ਗਿਆ ਤਾਂ ਉਹ ਇਸ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣਗੇ ਅਤੇ ਜੇਕਰ ਲੋੜ ਪਈ ਤਾਂ ਮੋਰਚੇ ਲਾਕੇ ਇਸ ਦਾ ਵਿਰੋਧ ਕਰਨਗੇ

ਪਿੰਡ ਵਾਸੀਆਂ ਵੱਲੋਂ ਵਿਰੋਧ
ਸਾਡੀ ਟੀਮ ਵੱਲੋਂ ਮੱਤੇਵਾੜਾ ਦੇ ਨੇੜੇ-ਤੇੜੇ ਰਹਿੰਦੇ ਪਿੰਡ ਦੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਇਹ ਜ਼ਮੀਨ ਚਾਹੀਦੀ ਸੀ ਤਾਂ ਇਸ ਤੇ ਕੋਈ ਵੱਡਾ ਕਾਲਜ ਜਾਂ ਹਸਪਤਾਲ ਖੋਲਣਾ ਚਾਹੀਦਾ ਸੀ । ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਪਹਿਲਾਂ ਹੀ ਇੰਡਸਟਰੀ ਦੀ ਵੱਡੀ ਗਿਣਤੀ ਹੈ ਅਜਿਹੇ ਵਿੱਚ ਇੱਥੇ ਟੈਕਸਟਾਈਲ ਪਾਰਕ ਲਾਉਣ ਦੀ ਲੋੜ ਹੀ ਨਹੀਂ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਇੰਡਸਟਰੀ ਲਾਉਣੀ ਹੈ ਤਾਂ ਕਿਸੇ ਉਜਾੜੇ ਵਾਲੀ ਥਾਂ ਤੇ ਲਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਇਸ ਦਾ ਮਾੜਾ ਅਸਰ ਨਾ ਪਵੇ। 

ਨੌਜਵਾਨਾਂ ਨੇ ਕੀਤਾ ਵਿਰੋਧ
ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਭਗਵੰਤ ਮਾਨ ਦਾਅਵੇ ਕਰ ਰਹੇ ਹਨ ਕਿ ਇਸ ਨਾਲ ਆਮ ਲੋਕਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਪਰ ਉਹ ਇਹ ਨਹੀਂ ਜਾਣਦੇ ਕਿ ਫੈਕਟਰੀਆਂ ਦੇ ਵਿਚ ਸਿਰਫ਼ ਪ੍ਰਵਾਸੀਆਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਂਦੀਆਂ ਨੇ ਉਨ੍ਹਾਂ ਕਿਹਾ ਕਿ ਸਾਨੂੰ ਨੌਕਰੀਆਂ ਤੋਂ ਵਾਂਝੇ ਰੱਖਿਆ ਜਾਂਦਾ ਹੈ ਇਹ ਸਿਰਫ ਸਰਕਾਰ ਦੀਆਂ ਚਾਲਾਂ ਹਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Advertisement
ABP Premium

ਵੀਡੀਓਜ਼

ਕਬੂਤਰਬਾਜ਼ੀ 'ਚ ਪੰਜਾਬੀ ਗਾਇਕ , Airport ਤੇ ਧਾਰਿਆਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Amritpal Singh: ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ? NIA ਰੇਡ ਮਗਰੋਂ ਵੱਡਾ ਦਾਅਵਾ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Embed widget