ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਮੱਤੇਵਾੜਾ ਪ੍ਰਾਜੈਕਟ ਰੱਦ ਹੋਵੇਗਾ ਇੱਥੇ ਟੈਕਸਟਾਈਲ ਪ੍ਰੋਜੈਕਟ ਨਹੀਂ ਲਗੇਗਾ।PAC ਦੇ ਮੈਂਬਰਾਂ ਨਾਲ ਮੀਟਿੰਗ ਜਾਰੀ।ਹੁਣ ਇਹ ਪ੍ਰੋਜੈਕਟ ਨਹੀਂ ਲੱਗੇਗਾ।ਸਰਕਾਰ ਨੂੰ ਸੰਘਰਸ਼ ਕਮੇਟੀ ਦੇ ਵਿਰੋਧ ਅੱਗੇ ਝੁੱਕਣਾ ਪਿਆ।ਮੱਤੇਵਾੜਾ 'ਚ ਹੁਣ ਸਿਰਫ ਬਾਇਓਡਾਈਵਰਸਿਟੀ ਪਾਰਕ ਹੀ ਲੱਗੇਗਾ। 


ਮਾਨ ਸਰਕਾਰ ਵੱਲੋਂ ਨਿਯੁਕਤ ਮੀਡੀਆ ਡਾਇਰੈਕਟਰ ਦਾ ਬਲਤੇਜ ਪੰਨੂੰ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। 









ਪਿਛਲੇ ਕੁੱਝ ਦਿਨਾਂ ਤੋਂ ਤੁਸੀਂ ਵਿਧਾਨ ਸਭਾ 'ਚ ਮੱਤੇਵਾੜਾ ਟੈਕਸਟਾਈਲ ਪਾਰਕ ਦਾ ਮੁੱਦਾ ਸੁਣ ਰਹੇ ਹੋਵੋਗੇ। ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਵੀ ਲਿਖੀ ਸੀ ਤੇ ਇਸ ਵਿੱਚ ਉਨ੍ਹਾਂ ਨੇ ਮੱਤੇਵਾੜਾ ਦੇ ਪ੍ਰਾਚੀਨ ਜੰਗਲਾਂ ਨੇੜੇ ਸਤਲੁਜ ਦੇ ਕੰਢੇ 'ਤੇ ਪ੍ਰਸਤਾਵਿਤ ਮੱਤੇਵਾੜਾ ਟੈਕਸਟਾਈਲ ਪਾਰਕ ਕਾਰਨ ਵੱਖ-ਵੱਖ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਮੁੱਦਾ ਚੁੱਕਿਆ ਸੀ।ਆਖਰ ਇਹ ਪੂਰਾ ਮੁੱਦਾ ਹੈ ਕਿ, ਆਓ ਜਾਣਦੇ ਹਾਂ ਵਿਸਥਾਰ ਦੇ ਨਾਲ....


ਪੰਜਾਬ ਦੇ ਸਨਅਤੀ ਹੱਬ ਲੁਧਿਆਣਾ ਵਿੱਚ ਇੱਕ ਮੈਗਾ ਟੈਕਸਟਾਈਲ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਸਥਾਨਕ ਲੋਕਾਂ, ਵਾਤਾਵਰਣ ਪ੍ਰੇਮੀਆਂ ਅਤੇ ਇੱਥੋਂ ਤੱਕ ਕਿ ਕੁਝ ਸਿਆਸੀ ਆਗੂਆਂ ਨੇ ਵੀ ਲਾਲ ਝੰਡੀ ਦੇ ਦਿੱਤੀ ਹੈ। ਇਸ ਮੁੱਦੇ ਨੇ ਮੰਗਲਵਾਰ ਨੂੰ ਰਾਜ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਵੀ ਹਿਲਾ ਦਿੱਤਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। 


ਕੀ ਹੈ ਇਹ ਪ੍ਰਸਤਾਵ, ਇੰਨਾ ਸਖ਼ਤ ਵਿਰੋਧ ਕਿਉਂ ਹੋ ਰਿਹਾ ਹੈ?
ਲੁਧਿਆਣਾ ਵਿੱਚ ਪੀਐਮ-ਮਿਤਰਾ PM-MITRA ਸਕੀਮ ਦੇ ਤਹਿਤ ਇੱਕ ਮੈਗਾ ਏਕੀਕ੍ਰਿਤ ਟੈਕਸਟਾਈਲ ਰੀਜਨ ਅਤੇ ਅਪੈਰਲ ਪਾਰਕ ਸਥਾਪਤ ਕਰਨ ਦੀ ਤਜਵੀਜ਼ ਹੈ।ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਮੱਤੇਵਾੜਾ ਜੰਗਲ ਦੇ ਨੇੜੇ ਅਤੇ ਸਤਲੁਜ ਦਰਿਆ ਕੰਢੇ 'ਤੇ ਪੈਂਦੀ ਹੈ।


ਲੁਧਿਆਣਾ ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਅਤੇ ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ ਐਤਵਾਰ ਨੂੰ ਵਿਰੋਧੀ ਪਾਰਟੀਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਆਪਣੀ ਆਵਾਜ਼ ਬੁਲੰਦ ਕੀਤੀ ਗਈ ਸੀ।