Maur Mandi Blast Case:ਮੌੜ ਮੰਡੀ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਰਵਾਈ ਕੀਤੀ ਹੈ। ਇਸ ਕੇਸ ਦੇ ਭਗੌੜੇ ਮੁਲਜ਼ਮ ਅਮਰੀਕ ਸਿੰਘ ਦੀ ਜਾਇਦਾਦ ਕੁਰਕ ਕਰਕੇ 12,31,250 ਰੁਪਏ ਵਿੱਚ ਨਿਲਾਮ ਕੀਤੀ ਗਈ। ਅਦਾਲਤ ਨੇ ਐਸਐਚਓ ਥਾਣਾ ਮੌੜ ਨੂੰ ਮੁਲਜ਼ਮ ਗੁਰਤੇਜ ਸਿੰਘ ਉਰਫ਼ ਕਾਲਾ ਅਤੇ ਅਵਤਾਰ ਸਿੰਘ ਦੀਆਂ ਜਾਇਦਾਦਾਂ ਦੀ ਸੂਚੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਤਹਿਸੀਲਦਾਰ ਸਿਰਸਾ ਦੇ ਰੀਡਰ ਰਾਮਨਿਵਾਸ ਨੇ ਤਲਵੰਡੀ ਸਾਬੋ ਮੁਕੱਦਮੇ ਵਿੱਚ ਪੇਸ਼ ਹੋ ਕੇ ਭਗੌੜੇ ਮੁਲਜ਼ਮਾਂ ਦੀ ਜਾਇਦਾਦ ਵੇਚਣ ਸਬੰਧੀ ਰਿਪੋਰਟ ਪੇਸ਼ ਕੀਤੀ।




ਰੀਡਰ ਨੇ ਦੱਸਿਆ ਕਿ ਨਿਲਾਮੀ ਦੀ ਰਕਮ ਬੈਂਕ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਘਟਨਾ ਦੇ 7 ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਨਾਕਾਮ ਰਹੀ ਹੈ।




 ਮੁੱਖ ਮੁਲਜ਼ਮ ਅਮਰੀਕ ਸਿੰਘ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਹਾਈ ਕੋਰਟ ਨੇ ਜ਼ਬਤ ਕੀਤੀ ਜਾਇਦਾਦ ਦੀ ਨਿਲਾਮੀ ਸਬੰਧੀ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ ਅਤੇ ਸਰਕਾਰ ਤੋਂ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਵੀ ਤਲਬ ਕੀਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 20 ਅਗਸਤ ਨੂੰ ਹੋਵੇਗੀ। ਵਰਣਨਯੋਗ ਹੈ ਕਿ 2017 ਵਿਚ ਜਪਸਿਮਰਨ ਸਿੰਘ (14), ਰਿਪਨਦੀਪ ਸਿੰਘ (11), ਸੌਰਭ ਸਿੰਗਲਾ (13) ਅਤੇ ਅੰਕੁਸ਼ ਇੰਸਾ ਸਮੇਤ 7 ਲੋਕ ਧਮਾਕੇ ਵਿਚ ਮਾਰੇ ਗਏ ਸਨ।



 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ