ਚੰਡੀਗੜ੍ਹ: ਬਠਿੰਡਾ ਦੇ ਹਲਕਾ ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਵਿੱਚ ਹੱਡਾ ਰੋੜੀ ਦੇ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਬਠਿੰਡਾ ਮਾਨਸਾ ਹਾਈਵੇਅ ਜਾਮ ਕਰਵਾਏ ਜਾਣ ਤੋਂ ਬਾਅਦ ਪੁਲਿਸ ਵੱਲੋਂ ਧੱਕਾ-ਮੁੱਕੀ ਕਰ ਸੜਕ ਖਾਲੀ ਕਰਵਾਈ ਗਏ।


ਡੀਐਸਪੀ ਮੌੜ ਨੇ ਕਿਹਾ ਕਿ 8 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਨੇ ਪੁਲਿਸ ਦੇ ਉੱਪਰ ਹਮਲਾ ਕੀਤਾ ਅਤੇ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਹਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਨੈਬ ਤਸੀਲਦਾਰ ਨੂੰ ਵੀ ਬੰਧਕ ਬਣਾਇਆ ਸੀ।


 



ਦੂਜੇ ਪਾਸੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ ਅਤੇ ਉਹ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਨ।



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।