Punjab Politics: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਪੂਰੇ ਦੇਸ਼ ਵਿੱਚ ਇਕੱਲਿਆਂ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਹੁਣ ਬਸਪਾ ਦਾ ਰਾਹ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖਰਾ ਹੋਵੇਗਾ। ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤੇ ਸੁਖਾਵੇਂ ਨਹੀਂ ਚੱਲ ਰਹੇ ਸਨ। ਹਾਲਾਂਕਿ ਇਹ ਐਲਾਨ ਅਕਾਲੀ ਦਲ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ਕਿਉਂਕਿ ਹੁਣ ਤੱਕ ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਜਦਕਿ ਉਨ੍ਹਾਂ ਦਾ ਗਠਜੋੜ ਬਸਪਾ ਨਾਲ ਸੀ। ਹਾਲਾਂਕਿ ਦੋਵਾਂ ਪਾਰਟੀਆਂ ਦੇ ਸੂਬਾਈ ਆਗੂਆਂ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।
ਜ਼ਿਕਰ ਕਰ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇੱਕ ਸੀਟ ਮਿਲੀ ਸੀ ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।
20 ਸੀਟਾਂ 'ਤੇ ਚੋਣ ਲੜੀ ਸੀ ਬਸਪਾ
2022 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਬਸਪਾ ਦੇ ਨਛੱਤਰ ਪਾਲ ਨੇ ਨਵਾਂਸ਼ਹਿਰ ਤੋਂ ਸਿਰਫ਼ 20 ਸੀਟਾਂ 'ਤੇ ਚੋਣ ਲੜਦਿਆਂ ਜਿੱਤ ਹਾਸਲ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਨੇ 97 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਉਸ ਦੇ ਖਾਤੇ 'ਚ ਸਿਰਫ਼ ਤਿੰਨ ਸੀਟਾਂ ਆਈਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।