Barnala news: ਮੀਤ ਹੇਅਰ ਦੀ ਕੋਠੀ ਅੱਗੇ ਮਜ਼ਦੂਰ ਜਥੇਬੰਦੀਆਂ ਦਾ ਧਰਨਾ, ਰੱਖੀਆਂ ਆਹ ਮੰਗਾਂ
Barnala news: ਬਰਨਾਲਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮਜ਼ਦੂਰ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ।
Barnala news: ਬਰਨਾਲਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮਜ਼ਦੂਰ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ। ਦੱਸ ਦਈਏ ਕਿ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਅਣਗੌਲਿਆਂ ਕਰਨ ’ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮਜ਼ਦੂਰ ਆਗੂ ਮੱਖਣ ਸਿੰਘ ਰਾਮਗੜ੍ਹ, ਗੁਰਪ੍ਰੀਤ ਸਿੰਘ ਰੂੜੇਕੇ ਅਤੇ ਖੁਸ਼ੀਆ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਦਿੱਤਾ ਧਰਨਾ
ਪੰਜਾਬ ਦੀਆਂ 9 ਮਜ਼ਦੂਰ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਸੰਘਰਸ਼ ਦਾ ਐਲਾਨ ਕੀਤਾ ਸੀ, ਜਿਸ ਤਹਿਤ ਅੱਜ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਰੋਸ ਮੁਜ਼ਾਹਰੇ ਕਰਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸ ਸਬੰਧੀ ਬਰਨਾਲਾ ਦੇ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ: Punjab Politics: ਸਿੱਧੂ ਤੇ ਜੀਵਨਜੋਤ ਕੌਰ ਮੁੜ ਆਹਮੋ-ਸਾਹਮਣੇ ! ਕਿਹਾ-ਲਹਜ਼ੇ 'ਚ ਬਦਤਮੀਜ਼ੀ, ਇੱਜ਼ਤ ਦੇ ਹੱਕਦਾਰ ਨਹੀਂ
'ਸਰਕਾਰ ਲੰਮੇਂ ਸਮੇਂ ਤੋਂ ਸਾਡੀਆਂ ਮੰਗਾਂ ਨੂੰ ਕਰ ਰਹੀ ਅਣਗੌਲਿਆ'
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਜਿਸ ਕਾਰਨ ਮਜ਼ਦੂਰ ਜਥੇਬੰਦੀਆਂ ਨੇ ਇੱਕ ਮੋਰਚੇ 'ਤੇ ਇਕੱਠੇ ਹੋ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ 5 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰੇਗੀ। ਇਸ ਕਾਰਨ ਇਕ ਮੰਗ ਪੱਤਰ ਰਾਹੀਂ ਸੂਬੇ ਦੇ ਮੰਤਰੀਆਂ ਨੂੰ ਬਜਟ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਮੰਗ ਕੀਤੀ ਗਈ ਹੈ।
ਸੂਬਾ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਤਾਂ ਕਰਾਂਗੇ ਆਹ ਕੰਮ
ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਬਜਟ ਵਿੱਚ ਮਜ਼ਦੂਰ ਵਰਗ ਦੀ ਮੁੜ ਅਣਦੇਖੀ ਕੀਤੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਸੂਬਾ ਸਰਕਾਰ ’ਤੇ ਹਰ ਫਰੰਟ ’ਤੇ ਹਮਲਾ ਕਰਨਗੇ।
ਇਹ ਵੀ ਪੜ੍ਹੋ: Ludhiana news: ਖੰਨਾ ਪੁਲਿਸ ਨੇ SMO 'ਤੇ ਹਮਲਾ ਕਰਨ ਵਾਲਿਆਂ ਨੂੰ ਕੀਤਾ ਕਾਬੂ, ਮਾਮਲੇ ਦੀ ਜਾਂਚ ਜਾਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।