ਪੜਚੋਲ ਕਰੋ

MC Elections- ਚੋਣ ਜ਼ਾਬਤਾ ਹੋਇਆ ਲਾਗੂ, ਜਾਣੋ ਨਗਰ ਨਿਗਮਾਂ ਚੋਣਾਂ ਦਾ ਪੂਰਾ ਵੇਰਵਾ

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਉਕਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਓ ਜਾਣਦੇ ਚੋਣਾਂ ਦੇ ਬਾਰੇ ਪੂਰਾ ਵੇਰਵਾ..

MC Elections In Punjab: ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ, 2024 ਦੇ ਅੰਤ ਤੱਕ ਕਰਵਾਈਆਂ ਜਾਣ।

ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ ਉਕਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ ‘ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਆਦਰਸ਼ ਚੋਣ ਜ਼ਾਬਤੇ ਦੀ ਇੱਕ ਕਾਪੀ ਕਮਿਸ਼ਨ ਦੀ ਵੈੱਬਸਾਈਟ - sec.punjab.gov.in ‘ਤੇ ਅਪਲੋਡ ਕਰ ਦਿੱਤੀ ਗਈ ਹੈ।

ਹੋਰ ਪੜ੍ਹੋ : Anganwadi: ਆਂਗਣਵਾੜੀ 'ਚ ਬੱਚਿਆਂ ਨੂੰ ਮਿਲਦੀਆਂ ਇਹ ਸਾਰੀਆਂ ਚੀਜ਼ਾਂ, ਮਾਪਿਆਂ ਨੂੰ ਜ਼ਰੂਰ ਪਤਾ ਹੋਣਾ ਚਾਹੀਦਾ

ਉਹਨਾਂ ਅੱਗੇ ਦੱਸਿਆ ਕਿ ਜਿਹਨਾਂ ਨਗਰ ਨਿਗਮਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਉਹਨਾਂ ਦੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 7.12.2024 ਨੂੰ ਕੀਤੀ ਜਾ ਚੁੱਕੀ ਹੈ ਅਤੇ ਇਸ ਦੀ ਕਾਪੀ ਸਬੰਧਤ ਨਗਰ ਨਿਗਮਾਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (SDM) ਕੋਲ ਅਤੇ ਸਬੰਧਿਤ ਦਫ਼ਤਰ ਵਿਖੇ ਵੀ ਉਪਲਬਧ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੁੱਲ ਵੋਟਰਾਂ ਵਿੱਚੋਂ 37,32,636 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ, ਜੋ 7 ਦਸੰਬਰ 2024 ਤੱਕ ਕੀਤੀ ਗਈ ਵਿਸ਼ੇਸ਼ ਸੋਧ ਦੇ ਆਧਾਰ ‘ਤੇ ਸੋਧ ਅਧੀਨ ਹਨ।

ਜ਼ਿਕਰਯੋਗ ਹੈ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ 9 ਦਸੰਬਰ 2024 (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ 12 ਦਸੰਬਰ 2024 ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ (ਦੁਪਹਿਰ 03:00 ਵਜੇ ਤੱਕ) ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੜਤਾਲ ਲਈ 13 ਦਸੰਬਰ 2024 ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 14 ਦਸੰਬਰ 2024 (ਦੁਪਹਿਰ 3 ਵਜੇ ਤੱਕ) ਨਿਰਧਾਰਤ ਕੀਤੀ ਹੈ।

ਇਸ ਦਿਨ ਹੋਏਗੀ ਵੋਟਿੰਗ

ਉਨ੍ਹਾਂ ਅੱਗੇ ਦੱਸਿਆ ਕਿ ਵੋਟਿੰਗ ਲਈ EVMs. ਦੀ ਵਰਤੋਂ ਕੀਤੀ ਜਾਵੇਗੀ। ਚੋਣਾਂ ਲਈ ਲੋੜੀਂਦੀਆਂ ਈ.ਵੀ.ਐਮਜ਼.ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇਗੀ, ਨਗਰ ਨਿਗਮਾਂ ਦੇ 381 ਵਾਰਡਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕੁੱਲ 1609 ਪੋਲਿੰਗ ਸਥਾਨ ਹਨ ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। 344 ਪੋਲਿੰਗ ਸਥਾਨਾਂ ਦੀ ਪਛਾਣ ਅਤਿ ਸੰਵੇਦਨਸ਼ੀਲ ਅਤੇ 665 ਪੋਲਿੰਗ ਸਥਾਨਾਂ ਦੀ ਪਛਾਣ ਸੰਵੇਦਨਸ਼ੀਲ ਵਜੋਂ ਕੀਤੀ ਗਈ ਹੈ। ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਨੂੰ 1 ਐਚ.ਸੀ. ਅਤੇ 1 ਸੀ ਦੀ ਵਾਧੂ ਫੋਰਸ ਪ੍ਰਦਾਨ ਕੀਤੀ ਜਾਵੇਗੀ ਅਤੇ ਇਹਨਾਂ ਖੇਤਰਾਂ ਨੂੰ ਮੋਬਾਈਲ ਗਸ਼ਤ ਦੁਆਰਾ ਵੀ ਕਵਰ ਕੀਤਾ ਜਾਵੇਗਾ। ਲੋੜੀਂਦੀ ਗਿਣਤੀ ਵਿਚ ਪਲਟੂਨਾਂ ਨੂੰ ਰਾਖਵਾਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਵਿੱਚ ਪੁਲਿਸ ਵਿਭਾਗ ਦੇ ਕੁੱਲ 21,500 ਜਵਾਨ ਅਤੇ ਹੋਮ ਗਾਰਡ ਜਵਾਨਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ਦੀ ਮਨਾਹੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅਸਲਾ ਐਕਟ ਅਧੀਨ ਸਮਰੱਥ ਅਥਾਰਟੀ ਹੋਣ ਦੇ ਨਾਤੇ ਜ਼ਿਲ੍ਹਾ ਮੈਜਿਸਟ੍ਰੇਟ ਹਥਿਆਰ ਜਮ੍ਹਾ ਕਰਨ ਸਬੰਧੀ ਲੋੜ ਦਾ ਮੁਲਾਂਕਣ ਕਰਨਗੇ। ਮਿਊਂਸਪਲ ਚੋਣਾਂ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ ਨਗਰ ਨਿਗਮ ਲਈ 4,00,000 ਰੁਪਏ, ਨਗਰ ਕੌਂਸਲ ਕਲਾਸ I ਲਈ 3,60,000 ਰੁਪਏ, ਨਗਰ ਕੌਂਸਲ ਕਲਾਸ II ਲਈ 2,30,000 ਰੁਪਏ ਅਤੇ ਨਗਰ ਕੌਂਸਲ ਕਲਾਸ III ਲਈ 2,00,000 ਰੁਪਏ ਨੋਟੀਫਾਈ ਕੀਤੀ ਗਈ ਹੈ। ਨਗਰ ਪੰਚਾਇਤ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 1,40,000/- ਰੁਪਏ ਨੋਟੀਫਾਈ ਕੀਤੀ ਗਈ ਹੈ।

ਇਸ ਤੋਂ ਇਲਾਵਾ ਲਗਭਗ 23,000 ਚੋਣ ਕਰਮਚਾਰੀ, ਜਿਨ੍ਹਾਂ ਵਿੱਚ ਆਰ.ਓ.ਐਸ./ ਏ.ਆਰ.ਓ.ਐਸ./ਪ੍ਰੀਜ਼ਾਈਡਿੰਗ ਅਫ਼ਸਰ/ਪੋਲਿੰਗ ਅਫ਼ਸਰ ਸ਼ਾਮਲ ਹਨ, ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਜਾਣਗੇ। 25 ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਉਨ੍ਹਾਂ ਜ਼ਿਲ੍ਹਿਆਂ, ਜਿੱਥੇ ਪੋਲਿੰਗ ਹੋਣੀ ਹੈ, ਵਿੱਚ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਚੋਣਾਂ ਦੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਦੀ ਨਿਗਰਾਨੀ ਕੀਤੀ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Embed widget