ਪੜਚੋਲ ਕਰੋ

ਕਰਜ਼ ਨਾ ਮੋੜਨ 'ਤੇ ਮੈਡੀਕਲ ਕਾਲਜ ਨੂੰ ਲੱਗਾ ਜਿੰਦਰਾ

ਚੰਡੀਗੜ੍ਹ: ਅਬੋਹਰ ਦੇ ਹੋਮਿਓਪੈਥਿਕ ਮੈਡੀਕਲ ਕਾਲਜ ਦੇ ਵਿਦਿਆਰਥੀ ਪਿਛਲੇ ਦੋ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹਨ। ਇਹ ਹੜਤਾਲ ਬੈਂਕਾਂ ਵੱਲੋਂ ਮੈਡੀਕਲ ਕਾਲਜ ਨੂੰ ਸੀਲ ਕਰਨ ਦੇ ਵਿਰੋਧ ਵਿੱਚ ਰੱਖੀ ਗਈ ਹੈ। ਵਿਦਿਆਰਥੀਆਂ ਨੇ ਕਿਹਾ ਕਿ ਮੈਨੇਜਮੈਂਟ ਵੱਲੋਂ ਬੈਂਕਾਂ ਦਾ ਕਰਜ਼ਾ ਨਾ ਮੋੜਨ ਲਈ ਕਾਰਵਾਈ ਵੀ ਮੈਨੇਜਮੈਂਟ ’ਤੇ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਾਲਜ ਨੂੰ ਖੋਲ੍ਹਣ ਦੀ ਮੰਗ ਰੱਖੀ ਤੇ ਕਾਲਜ ਬੰਦ ਕਰ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਰੋਕਣ ਲਈ ਕਿਹਾ ਹੈ। ਕਾਲਜ ਸੀਲ ਹੋਣ ਕਰਕੇ ਬਾਹਰੋਂ ਆਏ ਹੋਸਟਲਾਂ ਵਿੱਚ ਰਹਿੰਦੇ ਵਿਦਿਆਰਥੀਆਂ ਨੂੰ ਕਾਲਜ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ ਵਿੱਚ ਭਾਈ ਕਨ੍ਹੱਈਆ ਲਾਲ ਸੁਸਾਇਟੀ ਵੱਲੋਂ ਸ਼ੁਰੂ ਕੀਤੇ ਹੋਮਿਓਪੈਥਿਕ ਮੈਡੀਕਲ ਕਾਲਜ ਵੱਲੋਂ ਬੈਂਕਾਂ ਨੂੰ ਕਰੋੜਾਂ ਰੁਪਏ ਦਾ ਕਰਜ਼ਾ ਅਦਾ ਨਾ ਕੀਤੇ ਜਾਣ ਬਾਅਦ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਕਾਲਜ ਨੂੰ ਸੀਲ ਕਰ ਦਿੱਤਾ ਗਿਆ ਜਿਸ ਦੇ ਬਾਅਦ ਕਾਲਜ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬੈਂਕ ਤੇ ਕਾਲਜ ਮੈਨੇਜਮੈਂਟ ਦੀ ਕਾਰਵਾਈ ਖਿਲਾਫ ਜੰਗ ਛੇੜ ਦਿੱਤੀ ਹੈ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੱਸਿਆ ਕਿ ਕਾਲਜ ਖੁਲ੍ਹਵਾਉਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਫੈਸਲਾ ਕੀਤਾ ਹੈ ਕਿ ਉਹ ਕਾਲਜ ਖੁਲ੍ਹਵਾ ਕੇ ਹੀ ਦਮ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਲਾਵਾ ਇਸ ਕਾਲਜ ਵਿੱਚ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਉੱਤਰਾਖੰਡ, ਤਮਿਲਨਾਡੂ ਤੇ ਮਣੀਪੁਰ ਸੂਬਿਆਂ ਦੇ ਲਗਪਗ 170 ਵਿਦਿਆਰਥੀ ਪੜ੍ਹ ਰਹੇ ਸਨ। ਇਸ ਮਾਮਲੇ ਸਬੰਧਈ ਅਬੋਹਰ ਦੀ ਐਸਡੀਐਮ ਪੂਨਮ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਬੱਚਿਆਂ ਦੇ ਭਵਿੱਖ ਲਈ ਕਾਫੀ ਚਿੰਤਤ ਹੈ ਤੇ ਪ੍ਰਸ਼ਾਸਨ ਵੱਲੋਂ ਹੋਸਟਲਾਂ ਤੋਂ ਬਾਹਰ ਕੱਢੇ ਵਿਦਿਆਰਥੀਆਂ ਲਈ ਆਪਣੇ ਤੌਰ ’ਤੇ ਰਹਿਣ ਤੇ ਖਾਣ-ਪੀਣ ਦਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਉਹ ਜਲਦ ਹੀ ਕਾਲਜ ਮੈਨੇਜਮੈਂਟ ਨਾਲ ਗੱਲ ਕਰ ਕੇ ਇਸ ਮਸਲੇ ਦਾ ਹੱਲ ਕੱਢਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget