ਪੜਚੋਲ ਕਰੋ

ਕੀ ਅਨਲੌਕ-4 'ਚ ਵੀ ਰਹੇਗਾ ਪੰਜਾਬ ਲੌਕਡਾਊਨ? ਜਾਣੋ ਮੌਜੂਦਾ ਹਾਲਾਤ 'ਤੇ ਓਪੀ ਸੋਨੀ ਨੇ ਕੀ ਕੁਝ ਕਿਹਾ

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹਿਰ ਵਾਸੀਆਂ ਨੂੰ ਫਿਰ ਅਪੀਲ ਕੀਤੀ ਕਿ ਉਹ ਮਾਸਕ ਦਾ ਇਸਤੇਮਾਲ ਹਰ ਵੇਲੇ ਕਰਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੇਂ-ਸਮੇਂ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।

ਅੰਮ੍ਰਿਤਸਰ: ਪਹਿਲੀ ਸਤੰਬਰ ਤੋਂ ਦੇਸ਼ 'ਚ ਅਨਲੌਕ-4 (Unlock 4) ਦੀ ਸ਼ੁਰੂਆਤ ਹੋ ਰਹੀ ਹੈ। ਅਜਿਹੇ 'ਚ ਕੇਂਦਰ ਸਰਕਾਰ (Union Government) ਨੇ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਹੁਣ ਜਾਰੀ ਗਾਈਜਲਾਈਨਜ਼ 'ਚ ਸਰਕਾਰ ਨੇ ਕਈ ਐਲਾਨ ਕੀਤੇ ਹਨ। ਇਸ ਦੇ ਨਾਲ ਹੀ ਕੇਂਦਰ ਨੇ ਕਿਹਾ ਹੈ ਕਿ ਕਿਸੇ ਵੀ ਸੂਬੇ ਨੂੰ ਆਪਣੇ ਆਪ ਲੌਕਡਾਊਨ ਲਾਗੂ ਕਰਨ ਦਾ ਅਧਿਕਾਰ ਨਹੀਂ। ਜੇਕਰ ਕਿਸੇ ਸੂਬੇ ਨੇ ਲੌਕਡਾਊਨ ਕਰਨਾ ਹੈ ਤਾਂ ਇਸ ਲਈ ਪਹਿਲਾਂ ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਗੱਲ ਕਰੀਏ ਪੰਜਾਬ (Punjab) ਦੀ ਤਾਂ ਸੂਬੇ 'ਚ ਕੋਰੋਨਾ ਨੇ ਖ਼ਤਰਨਾਕ ਰੂਪ ਧਾਰਿਆ ਹੋਇਆ ਹੈ। ਸਰਕਾਰ ਇਸ ਨੂੰ ਕਾਬੂ ਕਰਨ 'ਚ ਨਾਕਾਮ ਨਜ਼ਰ ਆ ਰਹੀ ਹੈ। ਹੁਣ ਜਦੋਂ ਕੇਂਦਰ ਸਰਕਾਰ ਨੇ ਲੌਕਡਾਊਨ ਨਾ ਕਰਨ ਦੀ ਫਰਮਾਨ ਦਿੱਤਾ ਹੈ, ਅਜਿਹੇ 'ਚ ਪੰਜਾਬ ਦਾ ਕਿ ਰੁਖ ਰਹੇਗਾ ਇਹ ਜਾਣਨਾ ਜ਼ਰੂਰੀ ਹੈ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ (Cabinet Minister Om Prakash Soni) ਨੇ ਅੰਮ੍ਰਿਤਸਰ ਦੀ ਤਾਜ਼ਾ ਸਥਿਤੀ ਸਬੰਧੀ ਸ਼ਹਿਰ ਦੇ ਡਿਪਟੀ ਕਮਿਸ਼ਨਰ ਪੁਲਿਸ ਕਮਿਸ਼ਨਰ ਸਿਵਲ ਸਰਜਨ ਨਗਰ ਨਿਗਮ ਦੇ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਉਨ੍ਹਾਂ ਕਿਹਾ ਕਿ ਲੋਕ ਪ੍ਰਸ਼ਾਸਨ ਦਾ ਸਾਥ ਦੇਣ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਵਧਦੇ ਕੇਸਾਂ ਦੇ ਚੱਲਦਿਆਂ 31 ਅਗਸਤ ਤੱਕ ਵੀਕਲੀ ਲੌਕਡਾਊਨ ਲਾਇਆ ਗਿਆ ਸੀ। ਇਸ ਸਬੰਧੀ ਹੁਣ ਭਲਕੇ ਨਵਾਂ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੁਆਰੰਟੀਨ ਬਾਰੇ ਪੁੱਛਣ 'ਤੇ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਸ ਬਾਰੇ ਵੀ ਕੱਲ੍ਹ ਪਤਾ ਲੱਗ ਜਾਵੇਗਾ। ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹਿਰ ਵਾਸੀਆਂ ਨੂੰ ਫਿਰ ਅਪੀਲ ਕੀਤੀ ਕਿ ਉਹ ਮਾਸਕ ਦਾ ਇਸਤੇਮਾਲ ਹਰ ਵੇਲੇ ਕਰਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੇਂ-ਸਮੇਂ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਸ਼ਹਿਰ ਵਾਸੀਆਂ ਨੂੰ ਵੱਧ ਤੋਂ ਵੱਧ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਇੱਕ ਸਿਸਟਮ ਤਹਿਤ ਬਾਜ਼ਾਰ 'ਤੇ ਮਾਰਕੀਟ ਖੁੱਲ੍ਹਵਾਏ ਜਾ ਰਹੇ ਹਨ। ਸੋਨੀ ਨੇ ਆਖਿਆ ਕਿ ਪੰਜਾਬ ਦੇ ਟੈਸਟਿੰਗ ਕਪੈਸਿਟੀ ਲਗਾਤਾਰ ਵਧ ਰਹੀ ਹੈ ਤੇ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਾਰੇ ਹੀ ਵਿਭਾਗ ਕਰੋਨਾ ਦੇ ਖਿਲਾਫ ਲੜੀ ਜਾਰੀ ਲੜਾਈ ਵਿੱਚ ਸਾਥ ਦੇ ਰਹੇ ਹਨ। ਫਿਲਹਾਲ ਅੰਮ੍ਰਿਤਸਰ ਦੇ ਛੇ ਇਲਾਕਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਕਿਉਂਕਿ ਇਨ੍ਹਾਂ ਖੇਤਰਾਂ ਦੇ ਵਿੱਚ ਲਗਾਤਾਰ ਕੇਸ ਵੱਧ ਆ ਰਹੇ ਸੀ। ਅੰਮ੍ਰਿਤਸਰ 'ਚ ਅੰਗਾਂ ਦੀ ਅਦਲਾ-ਬਦਲੀ ਦਾ ਮਾਮਲਾ, ਪੁਲਿਸ ਕੋਲ ਕਿਸੇ ਨੇ ਦਰਜ ਨਹੀਂ ਕਰਵਾਈ ਸ਼ਿਕਾਇਤ ਦਸੰਬਰ 'ਚ ਲਾਗੂ ਹੋਵੇਗਾ ਪੰਜਾਬ 'ਚ ਛੇਵਾਂ ਪੇਅ ਕਮਿਸ਼ਨ: ਮਨਪ੍ਰੀਤ ਬਾਦਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

ਕਿਸਾਨਾਂ ਨੇ ਦਿੱਤਾ ਬਾਜਾਰਾ ਚ ਹੋਕਾਜਗਜੀਤ ਡੱਲੇਵਾਲ ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,Jagjit Singh Dhallewal | ਅੜੀਅਲ ਰੁੱਖ ਕੌਣ ਅਪਣਾ ਰਿਹੈ, ਸਰਕਾਰ ਜਾਂ ਕਿਸਾਨ ?Jagjit Singh Dhallewal ਨੂੰ ਮਰਨ ਵਰਤ ਤੋਂ ਚੁੱਕਣ ਲਈ ਹੋ ਰਹੀਆਂ ਤਿਆਰੀਆਂ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?
SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ ?
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Embed widget