Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Punjab Band News : ਆਨਲਾਈਨ ਦਵਾਈ ਕਾਰੋਬਾਰ ਦੇ ਵਿਰੋਧ 'ਚ ਪੰਜਾਬ ਭਰ ਦੇ ਮੈਡੀਕਲ ਸਟੋਰ ਮਾਲਕਾਂ ਨੇ 20 ਮਈ ਨੂੰ ਪੂਰੀ ਤਰ੍ਹਾਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।

Punjab Band News : ਆਨਲਾਈਨ ਦਵਾਈ ਕਾਰੋਬਾਰ ਦੇ ਵਿਰੋਧ 'ਚ ਪੰਜਾਬ ਭਰ ਦੇ ਮੈਡੀਕਲ ਸਟੋਰ ਮਾਲਕਾਂ ਨੇ 20 ਮਈ ਨੂੰ ਪੂਰੀ ਤਰ੍ਹਾਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੌਰਾਨ ਦੇਸ਼ ਭਰ ਵਿੱਚ ਲਗਭਗ 12 ਲੱਖ ਦਵਾਈ ਵਿਕਰੇਤਾ ਆਪਣੀਆਂ ਦੁਕਾਨਾਂ ਬੰਦ ਰੱਖਣਗੇ। ਨਤੀਜੇ ਵਜੋਂ ਆਮ ਲੋਕਾਂ ਨੂੰ ਦਵਾਈਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਖਾਸ ਕਰਕੇ ਉਹ ਮਰੀਜ਼ ਜੋ ਰੋਜ਼ਾਨਾ ਦੀ ਦਵਾਈ ‘ਤੇ ਨਿਰਭਰ ਹਨ।
ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਬੰਦ ਦੇ ਐਲਾਨ ਨੂੰ ਹੁਣ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਅਤੇ ਅਪੋਲੋ ਫਾਰਮੇਸੀ ਵੱਲੋਂ ਵੀ ਸਮਰਥਨ ਮਿਲ ਗਿਆ ਹੈ। ਐਸੋਸੀਏਸ਼ਨ ਨੇ ਦਾਅਵਾ ਕੀਤਾ ਹੈ ਕਿ 20 ਮਈ ਨੂੰ ਪੂਰਾ ਪੰਜਾਬ ਮੁਕੰਮਲ ਤੌਰ ’ਤੇ ਬੰਦ ਰਹੇਗਾ ਅਤੇ ਇਸ ਦਾ ਵਿਆਪਕ ਅਸਰ ਵੇਖਣ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਅਤੇ ਨਿੱਜੀ ਸੰਸਥਾਵਾਂ ਵੱਲੋਂ ਵੀ ਇਸ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਹ ਅੰਦੋਲਨ ਹੁਣ ਸੂਬਾ ਪੱਧਰੀ ਬਣ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ’ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਆਨਲਾਈਨ ਦਵਾਈਆਂ ਦੀ ਖਰੀਦ-ਫਰੋਖਤ ਕਾਰਨ ਸਥਾਨਕ ਕੈਮਿਸਟਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਢੰਗ ਦੇ ਨਿਯੰਤਰਣ ਦੇ ਚੱਲ ਰਹੀ ਆਨਲਾਈਨ ਫਾਰਮੇਸੀ ਪ੍ਰਣਾਲੀ ਰਵਾਇਤੀ ਮੈਡੀਕਲ ਸਟੋਰਾਂ ਲਈ ਖਤਰਾ ਬਣ ਰਹੀ ਹੈ। ਵਪਾਰੀਆਂ ਨੇ ਕਿਹਾ ਕਿ ਵੱਧ ਰਹੇ ਖਰਚੇ, ਬਿਜਲੀ ਦੇ ਬਿੱਲ ਅਤੇ ਦੁਕਾਨਾਂ ਦੇ ਕਿਰਾਏ ਕਾਰਨ ਉਨ੍ਹਾਂ 'ਤੇ ਆਰਥਿਕ ਬੋਝ ਵਧ ਰਿਹਾ ਹੈ
ਆਗੂਆਂ ਨੇ ਕਿਹਾ ਕਿ ਆਨਲਾਈਨ ਕੰਪਨੀਆਂ ਵੱਲੋਂ ਦਵਾਈਆਂ ਨੂੰ 40 ਫੀਸਦੀ ਤੱਕ ਘੱਟ ਕੀਮਤ 'ਤੇ ਵੇਚਿਆ ਜਾ ਰਿਹਾ ਹੈ, ਜਿਸ ਨਾਲ ਸਥਾਨਕ ਮੈਡੀਕਲ ਸਟੋਰਾਂ ਅਤੇ ਸਪਲਾਇਰਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਆਰੋਪ ਲਗਾਇਆ ਕਿ ਦਵਾਈ ਕੰਪਨੀਆਂ ਰੀਟੇਲ ਅਤੇ ਹੋਲਸੇਲ ਵਪਾਰੀਆਂ ਨੂੰ ਘੱਟ ਮਾਰਜਿਨ ਦਿੰਦੀਆਂ ਹਨ, ਜਦਕਿ ਆਨਲਾਈਨ ਕੰਪਨੀਆਂ ਨੂੰ ਵੱਧ ਕਮਿਸ਼ਨ ਦਿੱਤਾ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਟ੍ਰੈਂਡਿੰਗ ਟੌਪਿਕ





















