ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਨੌਜਵਾਨ ਵਿੰਗ ਦੇ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਸ਼ਰਾਬ ਮਾਮਲੇ (Liquor Case) 'ਚ ਹਾਈਕੋਰਟ (Punjab and Haryana High Court) ਤੋਂ ਸੂਬਾ ਸਰਕਾਰ ਨੂੰ ਪਈ ਝਾੜ ਤੋਂ ਬਾਅਦ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀਆਂ ਤੇ ਕਾਂਗਰਸੀਆਂ ਦਾ ਕੰਮ ਸਿਰਫ ਨਸ਼ਾ ਤਸਕਰਾਂ ਦੀ ਰਖਵਾਲੀ ਕਰਨਾ ਹੈ। ਦੋਵੇਂ ਧਿਰਾਂ ਇੱਕ ਦੂਜੇ ਨੂੰ ਨਿੰਦ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਦੋਵਾਂ ਦਾ ਕੰਮ ਨਸ਼ਾ ਤਸਕਰਾਂ ਨੂੰ ਪਨਾਹ ਦੇਣਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸੁਹਿਰਦ ਹੁੰਦੇ ਤਾਂ ਮਾਝੇ ਵਿੱਚ ਨਕਲੀ ਸ਼ਰਾਬ ਨਾਲ 150 ਲੋਕਾਂ ਦੇ ਕਰੀਬ ਗਈਆਂ ਜਾਨਾਂ ਬਚ ਸਕਦੀਆਂ ਸੀ। ਮੀਤ ਹੋਅਰ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਸ਼ਾਹੀ ਮਹਿਲਾਂ ਦਾ ਅਨੰਦ ਲੈ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਹੋ ਰਹੀ ਨਕਲੀ ਸ਼ਰਾਬ ਦੀ ਸਪਲਾਈ ਦਿਖਾਈ ਨਹੀਂ ਦੇ ਰਹੀ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਤੋਂ ਬਾਅਦ ਹੁਣ ਕੈਪਟਨ ਨੂੰ ਸ਼ਾਹੀ ਮਹਿਫਲਾਂ, ਦੋਸਤਾਂ-ਮਿੱਤਰਾਂ ਤੇ ਵਾਦੀਆਂ ਦਾ ਆਨੰਦ ਛੱਡ ਜਾਗਣਾ ਚਾਹੀਦਾ ਹੈ, ਤਾਂ ਜੋ ਬਤੌਰ ਮੁੱਖ ਮੰਤਰੀ ਕੰਮ ਕਰ ਸਕਣ।

ਪੰਜਾਬੀ ਪੀ ਰਹੇ ਗੈਰ ਮਿਆਰੀ ਸ਼ਰਾਬ! ਨਹੀਂ ਹੋ ਰਹੇ ਟੈਸਟ

ਉਨ੍ਹਾਂ ਨੇ ਕਿਹਾ ਕਿ ਮਾਝੇ ਵਿੱਚ ਨਕਲੀ ਸ਼ਰਾਬ ਨਾਲ ਸੈਂਕੜੇ ਕੀਮਤਾਂ ਜਾਨਾਂ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਜੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਬੀਤੇ ਦਿਨੀਂ ਨਸ਼ਾ ਤਸਕਰਾਂ ਦੇ ਫੜ੍ਹੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਹੇਠਲੇ ਕਾਂਗਰਸੀ ਆਗੂਆਂ ਤੋਂ ਲੈ ਕੇ ਮੁੱਖ ਮੰਤਰੀ ਦੇ ਓਐਸਡੀ ਤੱਕ ਕਿਵੇਂ ਇਸ ਧੰਦੇ ਵਿੱਚ ਸ਼ਾਮਲ ਹਨ ਤੇ ਕੈਪਟਨ ਸਾਹਿਬ ਉਨ੍ਹਾਂ ਦੇ ਬਚਾਅ ਲਈ ਕੰਮ ਕਰ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904