ਪੜਚੋਲ ਕਰੋ

ਮੀਤ ਹੇਅਰ ਨੇ ਚੀਮਾ-ਜੋਧਪੁਰ ਤੇ ਬਡਬਰ ਵਿਖੇ ਫਲਾਈਓਵਰ ਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਨਿਤਿਨ ਗਡਕਰੀ ਕੋਲ ਰੱਖੀ

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ। 

ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ।

ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ।  ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ਉਠਾਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget