Punjab News : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ।
ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ (Sift Kaur Samra) ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ।
ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ (Sift Kaur Samra) ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ।
ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ (Sift Kaur Samra) ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ