ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਤਿਹਾਸਕ ਜਿੱਤ ਲਈ ਦਿੱਤੀ ਮੁਬਾਰਕਬਾਦ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਜਿੱਤਣ ਲਈ ਦਿੱਤੀ ਮੁਬਾਰਕਬਾਦ ਦਿੱਤੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਮਹਿਲਾ ਟੀਮ ਨੇ 23 ਸਾਲ ਬਾਅਦ ਇੰਗਲੈਂਡ ਵਿੱਚ ਲੜੀ ਜਿੱਤੀ ਹੈ ਅਤੇ ਭਾਰਤੀ ਟੀਮ ਨੇ 3-0 ਨਾਲ ਵੱਡੀ ਜਿੱਤ ਹਾਸਲ ਕਰਕੇ ਇਸ ਜਿੱਤ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਹੈ। ਭਾਰਤ ਨੇ ਕੱਲ੍ਹ ਰਾਤ ਲਾਰਡਜ਼ ਵਿਖੇ ਤੀਜੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਕੇ ਲੜੀ 3-0 ਨਾਲ ਜਿੱਤੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਤੀਜਾ ਮੈਚ ਅਤੇ 23 ਸਾਲਾਂ ਬਾਅਦ ਇਕ ਰੋਜ਼ਾ ਲੜੀ 3-0 ਨਾਲ ਜਿੱਤਣ ਲਈ ਕਪਤਾਨ ਹਰਮਨਪ੍ਰੀਤ ਕੌਰ @ImHarmanpreet ਤੇ ਪੂਰੀ ਟੀਮ ਨੂੰ ਵਧਾਈਆਂ। ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ਼ ਝੂਲਨ ਗੋਸਵਾਮੀ @JhulanG10 ਨੂੰ ਸ਼ਾਨਦਾਰ ਕਰੀਅਰ ਲਈ ਮੁਬਾਰਕਾਂ। pic.twitter.com/OeVK2Fwq0p
— Gurmeet Singh Meet Hayer (@meet_hayer) September 25, 2022
ਮੀਤ ਹੇਅਰ ਨੇ ਕਿਹਾ ਕਿ ਅੱਜ ਕੌਮਾਂਤਰੀ ਧੀ ਦਿਵਸ ਹੈ ਅਤੇ ਉਨ੍ਹਾਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸਾਡੀਆਂ ਕੁੜੀਆਂ ਵਿਲੱਖਣ ਛਾਪ ਛੱਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਕੌਰ ਤੇ ਹਰਲੀਨ ਕੌਰ ਦਿਓਲ ਟੀਮ ਦਾ ਅਹਿਮ ਹਿੱਸਾ ਹਨ।ਹਰਲੀਨ ਨੇ ਤੀਜੇ ਮੈਚ ਵਿੱਚ ਤਿੰਨ ਕੈਚ ਲਏ। ਉਨ੍ਹਾਂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਪਲੇਅਰ ਆਫ ਦਾ ਸੀਰੀਜ਼ ਬਣਨ ਅਤੇ ਰਿਟਾਇਰਮੈਂਟ ਲੈਣ ਵਾਲੀ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਵੀ ਸ਼ਾਨਦਾਰ ਕਰੀਅਰ ਲਈ ਮੁਬਾਰਕਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਮਹਿਲਾ ਟੀਮ ਦੀਆਂ ਤਿੰਨ ਖਿਡਾਰਨਾਂ ਹਰਮਨਪ੍ਰੀਤ ਕੌਰ, ਹਰਲੀਨ ਕੌਰ ਦਿਓਲ ਤੇ ਤਾਨੀਆ ਭਾਟੀਆ ਨੂੰ 50-50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।