ਪੜਚੋਲ ਕਰੋ

Mining ਲਈ ਪੰਜਾਬ ਸਰਕਾਰ ਨੇ ਇੱਕ ਹੋਰ ਖਿੱਚੀ ਤਿਆਰੀ, 67 ਕਮਰਸ਼ੀਅਲ ਖੱਡਾਂ ਹੋਣਗੀਆਂ ਓਪਨ, ਆ ਥਾਵਾਂ 'ਤੇ ਮਿਲੇਗਾ ਸਸਤਾ ਰੇਤਾ

Commercial mining sites - ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਵਾਨਗੀਆਂ ਲਈ ਸਾਰੀਆਂ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਗਤੀਵਿਧੀਆਂ ਮੁਕੰਮਲ ਖਤਮ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਖਣਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। 67 ਕਮਰਸ਼ੀਅਲ ਖੱਡਾਂ ਵਾਲੇ 40 ਕਲੱਸਟਰਾਂ ਨੂੰ ਸ਼ੁਰੂ ਕਰਨ ਦੀਆਂ ਪ੍ਰਵਾਨਗੀਆਂ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰ ਲਈਆਂ ਜਾਣ ਤਾਂ ਜੋ 20 ਸਤੰਬਰ ਤੋਂ ਇਨਾਂ ਨੂੰ ਸ਼ੁਰੂ ਕੀਤਾ ਜਾ ਸਕੇ। 

40 ਕਲੱਸਟਰਾਂ ਦੀ ਨਿਲਾਮੀ ਵਿੱਚੋਂ ਹੁਣ ਤੱਕ 32 ਕਲੱਸਟਰਾਂ ਲਈ ਟੈਕਨੀਕਲ ਬੋਲੀ ਹੋ ਚੁੱਕੀ ਹੈ ਅਤੇ ਵਿੱਤੀ ਬੋਲੀ ਹਾਲੇ ਰਹਿੰਦੀ ਹੈ। ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੀ ਕੀਮਤ ਅਨੁਸਾਰ ਰੇਤਾ ਦਿੱਤਾ ਜਾ ਰਿਹਾ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਹੁਣ ਤੱਕ 60 ਜਨਤਕ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ 13 ਹੋਰ ਨਵੀਆਂ ਜਨਤਕ ਖੱਡਾਂ ਜਲਦ ਸ਼ੁਰੂ ਕਰਨ ਦੀ ਤਿਆਰੀ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਹੋਰ ਜਨਤਕ ਖੱਡਾਂ ਖੋਲ੍ਹਣ ਲਈ ਨਵੀਆਂ ਥਾਵਾਂ ਤਲਾਸ਼ਣ ਲਈ ਆਖਿਆ ਤਾਂ ਜੋ ਲੋਕਾਂ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਸਬੰਧੀ ਪ੍ਰਵਾਨਗੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਪੈਂਡਿੰਗ ਪਈਆਂ ਵਾਤਾਵਰਣ ਮਨਜ਼ੂਰੀਆਂ ਤੁਰੰਤ ਲਈਆਂ ਜਾਣ।

ਮੀਤ ਹੇਅਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਮੁਕੰਮਲ ਰੋਕਣ ਲਈ ਮੁਹਿੰਮ ਹੋਰ ਤੇਜ਼ ਕੀਤੀਆਂ ਜਾਣ। ਇਸ ਮਾਮਲੇ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੇ ਕੰਮ ਨੂੰ ਹੋਰ ਕਾਰਗਾਰ ਬਣਾਉਣ ਲਈ ਡਰੋਨ ਸੇਵਾਵਾਂ ਲਈਆਂ ਜਾਣ ਅਤੇ ਪਾਇਲਟ ਪ੍ਰਾਜੈਕਟ ਵਜੋਂ ਰੂਪਨਗਰ ਜ਼ਿਲੇ ਤੋਂ ਸ਼ੁਰੂਆਤ ਕੀਤੀ ਜਾਵੇ। 

ਉਨ੍ਹਾਂ ਦੱਸਿਆ ਕਿ 15 ਅਪਰੈਲ 2022 ਤੋਂ 4 ਅਗਸਤ 2023 ਤੱਕ ਗੈਰ ਕਾਨੂੰਨੀ ਖਣਨ ਸਬੰਧੀ 716 ਕੇਸ ਦਰਜ ਕੀਤੇ ਗਏ ਹਨ। ਖਣਨ ਮੰਤਰੀ ਨੇ ਅੱਗੇ ਦੱਸਿਆ ਕਿ ਐਚ.ਡੀ.ਐਫ.ਸੀ. ਬੈਂਕ ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਫੰਡਾਂ ਵਿੱਚੋਂ ਚੈਕ ਪੋਸਟਾਂ ਉਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ।

ਮੀਟਿੰਗ ਵਿੱਚ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਚੀਫ ਇੰਜਨੀਅਰ ਐਚ.ਐਸ.ਮਹਿੰਦੀਰੱਤਾ ਤੋਂ ਇਲਾਵਾ ਐਸ.ਈਜ਼ ਤੇ ਸਮੂਹ ਜ਼ਿਲਿਆਂ ਦੇ ਐਕਸੀਅਨ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget