Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਭੂਮੀ ਅਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿਚ ਨਵੇਂ ਭਰਤੀ ਕੀਤੇ ਗਏ 18 ਸਰਵੇਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ।



ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਵਾਸੀਆਂ ਪ੍ਰਤੀ ਇਹ ਵਚਨਬੱਧਤਾ ਹੈ ਕਿ ਸਰਕਾਰ ਸਥਾਨਕ ਪੱਧਰ ਉਤੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ। ਨਵ-ਨਿਯੁਕਤ ਕਰਮੀਆਂ ਨੂੰ ਵਧਾਈ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ 


 

ਕਿਉਂਕਿ ਉਨ੍ਹਾਂ ਵੱਲੋਂ ਕੀਤਾ ਜਾਣ ਵਾਲਾ ਸਰਵੇਖਣ ਦਾ ਕੰਮ ਕਿਸੇ ਵੀ ਉਸਾਰੀ ਕਾਰਜ ਦਾ ਮੂਲ ਆਧਾਰ ਹੈ ਅਤੇ ਜੇ ਕਰ ਉਹ ਸਹੀ ਕੀਤਾ ਹੋਵੇਗਾਤਾਂ ਕੰਮ ਵੀ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਪੋਸਟਿੰਗ ਕੀਤੀ ਜਾ ਰਹੀ ਹੈ, ਉੱਥੇ ਉਹ ਤਨਦੇਹੀ ਨਾਲ ਕੰਮ ਕਰਨ।

ਮੀਤ ਹੇਅਰ ਜਿਨ੍ਹਾਂ ਕੋਲ ਜਲ ਸਰੋਤ ਵਿਭਾਗ ਦਾ ਵੀ ਚਾਰਜ ਹੈ, ਨੇ ਅੱਗੇ ਕਿਹਾ ਕਿ ਸਰਕਾਰ ਸੂਬੇ ਦੇ ਕੀਮਤੀ ਜਲ ਸਰੋਤਾਂ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇ ਦੌਰਾਨ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਰਕੇ ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਵਿਭਾਗ ਦੀ ਮਹੱਤਤਾਬਹੁਤ ਵੱਡੀ ਹੈ ਅਤੇ ਦੋਵਾਂ ਵਿਭਾਗਾਂ ਨੂੰ ਧਰਤੀ ਦੇ ਪਾਣੀ ਨੂੰ ਬਚਾਉਣ ਲਈਨਵੀਆਂ ਤਕਨੀਕਾਂ ਵਿਕਸਤ ਕਰਨੀਆਂ ਚਾਹੀਦੀਆਂ ਹਨ। ਅੰਤ ਵਿੱਚ ਉਨ੍ਹਾਂ ਇੱਕ ਵਾਰ ਫਿਰ ਨਵੇਂ ਭਰਤੀ ਹੋਏ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜੀਵਨ ਵਿੱਚ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨੌਕਰੀ ਵਿੱਚ ਸਫਲਤਾ ਦੀ ਕਾਮਨਾ ਕੀਤੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ