ਪੜਚੋਲ ਕਰੋ
Advertisement
ਮੀਤ ਹੇਅਰ ਵੱਲੋਂ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਪੁਨਰਗਠਨ ਰਾਹੀਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਆਦੇਸ਼
Punjab News: ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ।
Punjab News: ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਾਮੀਆਂ ਦੀ ਸਿਰਜਣਾ ਕਰਨ ਤੋਂ ਬਾਅਦ ਨਵੀਨੀਕਰਨ ਕੀਤਾ ਜਾਵੇਗਾ ਜਿਸ ਤਹਿਤ ਬੇਲੋੜੇ ਸਮਾਨ ਦਾ ਨਿਪਟਾਰਾ ਕਰਕੇ ਅਤਿ-ਆਧੁਨਿਕ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਅਸਾਮੀਆਂ ਦੀ ਭਰਤੀ ਅਤੇ ਲੋੜੀਂਦੀ ਨਵੀ ਮਸ਼ੀਨਰੀ ਸਥਾਪਤ ਕਰਨ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ।
ਮੀਤ ਹੇਅਰ ਨੇ ਸਰਕਾਰੀ ਪ੍ਰੈਸ ਦਾ ਦੌਰਾ ਕਰਕੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਮਸ਼ੀਨਾਂ ਦੇਖੀਆਂ। ਉਨ੍ਹਾਂ ਨੇ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ ਨੂੰ ਆਖਿਆ ਕਿ ਸਰਕਾਰੀ ਪ੍ਰੈਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਮ ਕੀਤੇ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement