Meet Hayer’s wife-to-be Photo: ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਖੂਬਸੂਰਤ ਤਸਵੀਰ ਆਈ ਸਾਹਮਣੇ
Meet Hayer's Wedding: ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦੀ ਮੰਗੇਤਰ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ।
Meet Hayer's Wedding soon: ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਜੋ ਕਿ ਜਲਦ ਹੀ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਤਰੀਕ ਤੈਅ ਹੋ ਗਈ ਹੈ। ਕੈਬਨਿਟ ਮੰਤਰੀ ਦੇ ਵਿਆਹ ਦੀ ਖਬਰ ਆਉਣ ਤੋਂ ਬਾਅਦ ਹਰ ਕੋਈ ਉਨ੍ਹਾਂ ਦੀ ਹੋਣ ਵਾਲੀ ਪਤਨੀ ਦੇ ਬਾਰੇ ਜਾਣਾ ਚਾਹੁੰਦਾ ਹੈ। ਜੀ ਹਾਂ ਉਨ੍ਹਾਂ ਦੀ ਮੰਗੇਤਰ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ।
ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਨੀਲ ਗਰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਤੇ ਮੰਤਰੀ ਮੀਤ ਹੇਅਰ ਦੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ। ਜਿਸ ਤੋਂ ਪਤਾ ਚੱਲ ਰਿਹਾ ਹੈ ਕਿ ਪਾਰਟੀ ਦੇ ਵਿੱਚ ਮੀਤ ਹੇਅਰ ਦੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹ ਅਤੇ ਖੁਸ਼ੀ ਹੈ।
ਕੌਣ ਹੈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੰਗੇਤਰ
ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ (Dr. Gurveen Kaur) ਹੈ। ਮਿਲੀ ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਮੰਤਰੀ ਦਾ ਵਿਆਹ 7 ਨਵੰਬਰ ਨੂੰ ਹੋਏਗਾ। ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹੈ। ਉਨ੍ਹਾਂ ਦਾ ਮੰਗਣੀ 29 ਅਕਤੂਬਰ ਨੂੰ ਮੇਰਠ ਵਿੱਚ ਹੋਏਗੀ।
ਦੱਸ ਦਈਏ ਕਿ ਮੀਤ ਹੇਅਰ ਦੀ ਮਹਿੰਦੀ ਅਤੇ ਜਾਗੋ 4 ਨਵੰਬਰ ਨੂੰ ਹੈ ਤੇ 7 ਨਵੰਬਰ ਦਾ ਵਿਆਹ ਹੈ। ਮੰਤਰੀ ਦੇ ਵਿਆਹ ਵਾਲੇ ਦਿਨ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਜੋ ਕਿ ਵਿਆਹ ਦੇ ਵਿੱਚ ਆਪਣੀ ਗਾਇਕੀ ਦੇ ਨਾਲ ਰੰਗ ਬੰਨਣਗੇ।
ਵਿਆਹ ਚੰਡੀਗੜ੍ਹ ਦੇ Forest Hill 'ਚ ਹੋਵੇਗਾ । ਦੱਸਿਆ ਜਾ ਰਿਹਾ ਹੈ ਕਿ 8 ਨਵੰਬਰ ਨੂੰ ਰਿਸੈਪਸ਼ਨ ਹੋਵੇਗੀ। ਦੱਸ ਦਈਏ ਕਿ ਵਿਆਹ ਤੋਂ ਬਾਅਦ ਦੋ ਰਿਸੈਪਸ਼ਨ ਹੋਣਗੀਆਂ ਇਕ 8 ਤਾਰੀਕ ਅਤੇ ਇਕ 11 ਨਵੰਬਰ ਨੂੰ ਤੇ 11 ਨਵੰਬਰ ਨੂੰ ਰਿਸੈਪਸ਼ਨ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਰੰਗ ਬੰਨਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।