Meeting on SYL issue: ਸਤਲੁਜ ਯਮੁਨਾ ਲਿੰਕ ਨਹਿਰ (SYL) ਵਿਵਾਦ ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਉਮੀਦ ਹੈ ਭਲਕੇ ਦੀ ਮੀਟਿੰਗ ਵਿੱਚ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਣਗੇ।


ਮੀਟਿੰਗ ਵਿੱਚ ਦੋਵੇਂ ਮੁੱਖ ਮੰਤਰੀਆਂ ਤੋਂ ਇਲਾਵਾ ਸੂਬਿਆਂ ਦੇ ਉੱਚ ਅਧਿਕਾਰੀ ਵੀ ਹਿੱਸਾ ਲੈਣਗੇ। ਇਹ ਮੀਟਿੰਗ ਸ਼ਾਮ 4 ਵਜੇ ਤਾਜ ਹੋਟਲ ਵਿੱਚ ਹੋਣੀ ਹੈ। ਮੀਟਿੰਗ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੁੱਦੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।


ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ 14 ਦਸੰਬਰ ਨੂੰ ਕਿਹਾ ਸੀ ਕਿ ਸ਼ੇਖਾਵਤ ਨੇ SYL ਨਹਿਰ ਦੇ ਮੁੱਦੇ 'ਤੇ 28 ਦਸੰਬਰ ਨੂੰ ਚੰਡੀਗੜ੍ਹ 'ਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ।


ਇਹ ਵੀ ਪੜ੍ਹੋ: Mansa news: ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਖ਼ਤਮ ਕੀਤੀ ਆਪਣੀ ਜ਼ਿੰਦਗੀ, ਕੰਮ ਨਾ ਚੱਲਣ ਕਰਕੇ ਰਹਿੰਦਾ ਸੀ ਪਰੇਸ਼ਾਨ


ਹਾਲਾਂਕਿ, ਸੀਐਮ ਮਾਨ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਕੋਲ “ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।” ਤੁਹਾਨੂੰ ਦੱਸ ਦਈਏ ਕਿ ਐਸਵਾਈਐਲ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਦੋਵਾਂ ਰਾਜਾਂ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਹਿਰ ਦੀ ਕਲਪਨਾ ਦੋਵਾਂ ਰਾਜਾਂ ਵਿਚਕਾਰ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਵੰਡਣ ਲਈ ਕੀਤੀ ਗਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sunil jakhar: '...ਪੰਜਾਬ ਦੀ ਝਾਂਕੀ ਦੀ ਸ਼ਮੂਲੀਅਤ ਨਾ ਕਰਨਾ ਯਕੀਨੀ ਤੌਰ 'ਤੇ ਸਾਡੇ ਲਈ ਨਿਰਾਸ਼ਾਜਨਕ', ਪੰਜਾਬ ਦੀ ਝਾਕੀ ਨੂੰ ਇਜਾਜ਼ਤ ਨਾ ਮਿਲਣ 'ਤੇ ਬੋਲੋ ਸੁਨੀਲ ਜਾਖੜ