Punjab News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲਾਗੂ ਕੀਤੀ ਜਾਣ ਵਾਲੀ ਨਵੀਂ ਖੇਤੀ ਨੀਤੀ ਦੇ ਖਰੜੇ ਬਾਰੇ ਸਰਕਾਰ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਚਾਲੇ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 10.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ।


ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਦੋਵਾਂ ਜਥੇਬੰਦੀਆਂ ਨੇ ਖਰੜੇ ਵਿੱਚ ਵਾਧੇ ਕਰਨ ਲਈ ਠੋਸ ਸੁਝਾਅ ਤਿਆਰ ਕੀਤੇ ਹਨ, ਜੋ ਮੀਟਿੰਗ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਰਨਾਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਮੁੱਦਾ ਵੀ ਚੁੱਕਿਆ ਜਾਵੇਗਾ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: ਪੰਜ ਸਾਲ ਦੀ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਸੁੱਟਿਆ ਥੱਲ੍ਹੇ, ਮੌਕੇ 'ਤੇ ਹੋਈ ਮੌਤ, ਜਾਣੋ ਪੂਰਾ ਮਾਮਲਾ