ਚੰਡੀਗੜ੍ਹ: ਪੰਜਾਬ ਕੈਬਨਿਟ (Punjab Cabinet) ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਚੋਣ ਜ਼ਾਬਤਾ (election code of conduct) ਲੱਗਣ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ (issues of farmers and employees) ਦੇ ਮਸਲੇ ਵਿਚਾਰੇ ਜਾਣਗੇ। ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਵੱਲੋਂ ਕਿਸਾਨ ਤੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਮਗਰੋਂ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।


ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨਾਂ ਜਿਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਹਾਲੇ ਤੱਕ ਨਹੀਂ ਮਿਲਿਆ, ਉਨ੍ਹਾਂ ਲਈ ਬਕਾਇਆ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ 5.61 ਲੱਖ ਯੋਗ ਕਿਸਾਨਾਂ ਦੀ ਸ਼ਨਾਖ਼ਤ ਕੀਤੀ ਗਈ ਸੀ, ਜਿਨ੍ਹਾਂ ਕੋਲ ਪੰਜ ਏਕੜ ਤੱਕ ਦੀ ਮਾਲਕੀ ਸੀ। ਇਨ੍ਹਾਂ ਕਿਸਾਨਾਂ ਨੂੰ 4,603 ਕਰੋੜ ਰੁਪਏ ਦੀ ਮੁਆਫ਼ੀ ਦਿੱਤੀ ਗਈ ਸੀ।


ਸੂਤਰਾਂ ਮੁਤਾਬਕ 1.09 ਲੱਖ ਸ਼ਨਾਖ਼ਤ ਕੀਤੇ ਯੋਗ ਕਿਸਾਨ ਜੋ ਪਹਿਲਾਂ ਰਹਿ ਗਏ ਸਨ, ਉਨ੍ਹਾਂ ਲਈ 1,200 ਕਰੋੜ ਰੁਪਏ ਦੀ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾਣੀ ਹੈ। ਸਰਕਾਰੀ ਹਲਕੇ ਇਹ ਰਾਸ਼ੀ 2,500 ਕਰੋੜ ਰੁਪਏ ਵੀ ਦੱਸ ਰਹੇ ਹਨ। ਇਸੇ ਤਰ੍ਹਾਂ ਪਿੰਡ ਸੁਰਤਾਪੁਰ ਵਿਚ ਸਰਕਾਰੀ ਜ਼ਮੀਨ ’ਤੇ ਕਾਬਜ਼ ਦਲਿਤ ਵਰਗ ਦੇ ਲੋਕਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਹੋਰ ਵੀ ਅਹਿਮ ਫੈਸਲੇ ਲੈ ਸਕਦੀ ਹੈ।



ਇਹ ਵੀ ਪੜ੍ਹੋ: RBI Recruitment 2022: ਭਾਰਤੀ ਰਿਜ਼ਰਵ ਬੈਂਕ 'ਚ ਸਪੈਸ਼ਲਿਸਟ ਅਫਸਰ ਦੀਆਂ ਅਸਾਮੀਆਂ ਲਈ ਭਰਤੀ, ਇੱਥੇ ਜਾਣੋ ਵਧੇਰੇ ਜਾਣਕਾਰੀ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904