Meeting on SYL issue: ਸਤਲੁਜ ਯਮੁਨਾ ਲਿੰਕ ਨਹਿਰ (SYL) ਵਿਵਾਦ ਨੂੰ ਹੱਲ ਕਰਨ ਦੇ ਲਈ ਅੱਜ ਪੰਜਾਬ ਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਵਿਚੋਲਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਮੀਟਿੰਗ ਚੰਡੀਗੜ੍ਹ ਵਿੱਚ ਅੱਜ ਯਾਨੀ 28 ਦਸੰਬਰ ਨੂੰ ਹੋਣ ਜਾ ਰਹੀ ਹੈ।
ਮੀਟਿੰਗ ਵਿੱਚ ਦੋਵੇਂ ਮੁੱਖ ਮੰਤਰੀਆਂ ਤੋਂ ਇਲਾਵਾ ਸੂਬਿਆਂ ਦੇ ਉੱਚ ਅਧਿਕਾਰੀ ਵੀ ਹਿੱਸਾ ਲੈਣਗੇ। ਇਹ ਮੀਟਿੰਗ ਸ਼ਾਮ 4 ਵਜੇ ਤਾਜ ਹੋਟਲ ਵਿੱਚ ਹੋਣੀ ਹੈ। ਮੀਟਿੰਗ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੁੱਦੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨਗੇ।
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ 14 ਦਸੰਬਰ ਨੂੰ ਕਿਹਾ ਸੀ ਕਿ ਸ਼ੇਖਾਵਤ ਨੇ SYL ਨਹਿਰ ਦੇ ਮੁੱਦੇ 'ਤੇ 28 ਦਸੰਬਰ ਨੂੰ ਚੰਡੀਗੜ੍ਹ 'ਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ।
ਹਾਲਾਂਕਿ, ਸੀਐਮ ਮਾਨ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਕੋਲ “ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ।” ਤੁਹਾਨੂੰ ਦੱਸ ਦਈਏ ਕਿ ਐਸਵਾਈਐਲ ਦਾ ਮੁੱਦਾ ਪਿਛਲੇ ਕਈ ਸਾਲਾਂ ਤੋਂ ਦੋਵਾਂ ਰਾਜਾਂ ਦਰਮਿਆਨ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਹਿਰ ਦੀ ਕਲਪਨਾ ਦੋਵਾਂ ਰਾਜਾਂ ਵਿਚਕਾਰ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਨੂੰ ਵੰਡਣ ਲਈ ਕੀਤੀ ਗਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ