ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PIMS (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਕੀਤੀ। ਇਸ ਮੀਟਿੰਗ 'ਚ ਮੁੱਖ ਮੰਤਰੀ ਮਾਨ ਸਣੇ ਕਈ ਸੀਨੀਅਰ ਅਧਿਕਾਰੀ ਸ਼ਾਮਲ ਸੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਟਵੀਟ ਕੀਤਾ, "PIMS (ਪੰਜਾਬ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼) ਦੀ 37ਵੀਂ ਗਵਰਨਿੰਗ ਬਾਡੀ ਮੀਟਿੰਗ ਕੀਤੀ। ਜਾਣ ਕੇ ਹੈਰਾਨੀ ਹੋਈ ਕਿ ਪਿਛਲੀ ਸਰਕਾਰ ਨੇ 6 ਸਾਲਾਂ 'ਚ ਇੱਕ ਵੀ ਮੀਟਿੰਗ ਨਹੀਂ ਕੀਤੀ, ਕਈ ਘਪਲੇ ਵੀ ਸਾਹਮਣੇ ਆਏ ਨੇ...ਇਸ ਦੀ ਅਸੀਂ ਜਾਂਚ ਕਰਨ ਜਾ ਰਹੇ ਹਾਂ..ਲੋਕਾਂ ਦੇ ਟੈਕਸ ਦੇ ਪੈਸੇ ਦਾ ਪੂਰਾ ਹਿਸਾਬ ਲਿਆ ਜਾਵੇਗਾ...।"









ਪੰਜਾਬ ਵਿੱਚ ਆਮ ਆਦਮੀ ਪਾਟਰੀ ਦੀ ਸਰਕਾਰ ਬਣਦੇ ਹੀ ‘ਆਪ’ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿੱਚ 1 ਪ੍ਰਤੀਸ਼ਤ ਵੀ ਭ੍ਰਿਸ਼ਟਾਚਾਰ ਨਹੀਂ ਚੱਲੇਗਾ। ਸਾਰੇ ਕੰਮ ਭ੍ਰਿਸ਼ਟਾਚਾਰ ਰਹਿਤ ਹੋਣਗੇ ਅਤੇ ਲੋਕਾਂ ਦੇ ਕੰਮ ਜਲਦੀ ‘ਤੇ ਆਸਾਨੀ ਨਾਲ ਹੋਣਗੇ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਹੈਲਪਲਾਈਨ 9501200200 ਨੰਬਰ ਜਾਰੀ ਕੀਤਾ ਗਿਆ।


ਇਸੇ ਦੇ ਤਹਿਤ ਮਾਨ ਸਰਕਾਰ ਆਪਣੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਖਿਲਾਫ ਕਾਰਵਾਈ ਕਰ ਚੁੱਕੀ ਹੈ।ਭ੍ਰਿਸ਼ਟਾਚਾਰ ਦੇ ਦੋਸ਼ੀ ਪਾਏ ਜਾਣ ਮਗਰੋਂ ਮੁੱਖ ਮੰਤਰੀ ਨੇ ਸਿੰਗਲਾ ਨੂੰ ਕੈਬਨਿਟ ਤੋਂ ਬਰਖਾਸਤ ਕਰ ਦਿੱਤਾ ਸੀ ਅਤੇ ਕਾਨੂੰਨੀ ਕਾਰਵਾਈ ਕਰਵਾ ਜੇਲ੍ਹ ਭੇਜ ਦਿੱਤਾ ਸੀ।