ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3 ਸਤੰਬਰ ਨੂੰ ਮਾਪੇ ਅਧਿਆਪਕ ਮਿਲਣੀ ਹੋਣ ਜਾ ਰਹੀ ਹੈ ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਮੈਗਾ ਪੇਰੈਂਟਸ ਟੀਚਰ ਮੀਟਿੰਗ ਹੋਣ ਜਾ ਰਹੀ ਹੈ।
ਮੰਤਰੀ ਹਰਜੋਤ ਬੈਂਸ ਨੇ ਵੀਡੀਓ ਸਾਂਝੀ ਕਰਕੇ ਕਿਹਾ, "ਆਮ ਆਦਮੀ ਪਾਰਟੀ ਸਰਕਾਰ ਸਭ ਤੋਂ ਜ਼ਿਆਦਾ ਤਰਜ਼ੀਹ ਸਿੱਖਿਆ ਤੇ ਸਿਹਤ ਨੂੰ ਦੇ ਰਹੀ ਹੈ ਪੰਜਾਬ ਦੇ ਵਿੱਚ 19 ਹਜ਼ਾਰ ਸਰਕਾਰੀ ਸਕੂਲ ਹਨ, ਅਸੀਂ ਨਹੀਂ ਕਹਿ ਰਹੇ ਕਿ ਇੱਕਦਮ ਸਾਰੇ ਸਕੂਲ ਠੀਕ ਕਰ ਦੇਵਾਗੇ ਪਰ ਬਦਲਾਅ ਸ਼ੁਰੂ ਹੋ ਗਿਆ ਹੈ। ਇਸ ਦੇ ਚਲਦੇ 3 ਸਤੰਬਰ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਵਾਰ ਮਾਪੇ ਅਧਿਆਪਕ ਮਿਲਣ ਹੋਣ ਜਾ ਰਹੀ ਹੈ।"
ਇਸ ਮੌਕੇ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿੱਚ ਜ਼ਰੂਰ ਹਿੱਸਾ ਲਓ ਤਾਂ ਜੋ ਮਾਪੇ ਬੱਚਿਆਂ ਦੇ ਅਧਿਆਪਕ ਤੇ ਅਧਿਆਪਕ ਮਾਪਿਆਂ ਨਾਲ ਰਾਬਤਾ ਕਰ ਸਕਣ।