ਪੜਚੋਲ ਕਰੋ

ਰੂਸੀ ਸਮਾਜਵਾਦੀ ਇਨਕਲਾਬ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਤ 26ਵਾਂ ਮੇਲਾ ਗ਼ਦਰੀ ਬਾਬਿਆਂ ਦਾ

ਜਲੰਧਰ: ਰੂਸੀ ਸਮਾਜਵਾਦੀ ਇਨਕਲਾਬ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਤ 26ਵਾਂ ਮੇਲਾ ਗ਼ਦਰੀ ਬਾਬਿਆਂ ਦਾ, ਮੁਲਕ ਦੇ ਲੋਕਾਂ ਨੂੰ ਦਰਪੇਸ਼ ਵੰਨ-ਸੁਵੰਨੀਆਂ ਚੁਣੌਤੀਆਂ ਨੂੰ ਆਪਣੀਆਂ ਖਿੱਚ-ਭਰਪੂਰ ਕਲਾ ਕਿਰਤਾਂ, ਵਿਚਾਰ-ਚਰਚਾ ਅਤੇ ਤਕਰੀਰਾਂ ਰਾਹੀਂ ਮੁਖ਼ਾਤਬ ਹੋਏਗਾ। ਇਹ ਮੇਲਾ, ਲੋਕ-ਕਲਾ ਅਤੇ ਲੋਕ-ਸੰਗਰਾਮ ਦਾ ਸੁਮੇਲ ਹੋਏਗਾ। ਸਥਾਨਕ ਦੇਸ਼ ਭਗਤ ਯਾਦਗਾਰ ਹਾਲ ‘ਚ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ, ਸੀਨੀਅਰ ਟਰੱਸਟੀ ਗੰਧਰਵ ਸੇਨ ਕੋਛੜ ਅਤੇ ਨੌਨਿਹਾਲ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਮੇਲਾ, ਰਵਾਇਤੀ ਮੇਲਿਆਂ ਨਾਲੋਂ ਮੂਲੋਂ ਹੀ ਇਸ ਕਰਕੇ ਨਿਵੇਕਲਾ ਹੈ ਕਿ ਮੇਲਾ ਇਤਿਹਾਸਕ ਵਿਰਾਸਤ ਦੇ ਅਤੀਤ ਨੂੰ, ਅੱਜ ਅਤੇ ਆਉਣ ਵਾਲੇ ਕੱਲ੍ਹ ਦੇ ਮਸਲਿਆਂ ਬਾਰੇ ਗੰਭੀਰ ਚਿੰਤਨ ਹੀ ਨਹੀਂ ਕਰੇਗਾ ਸਗੋਂ ਦਰੜੀ ਜਾ ਰਹੀ ਮਿਹਨਤਕਸ਼ ਲੋਕਾਈ ਦੀ ਮੁਕਤੀ ਲਈ ਮਾਰਗ-ਦਰਸ਼ਕ ਹੋਣ ‘ਚ ਵੀ ਆਪਣੀ ਭੂਮਿਕਾ ਅਦਾ ਕਰੇਗਾ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਾਮਰਾਜਵਾਦ, ਜਾਗੀਰੂ ਅਤੇ ਪੂੰਜੀਪਤ ਸ਼ਾਹੀ, ਅੰਧ-ਰਾਸ਼ਟਰਵਾਦ, ਫ਼ਿਰਕੂ ਫਾਸ਼ੀਪੁਣੇ, ਜਾਤੀ ਹੱਲੇ, ਵਿਚਾਰਾਂ ਦੀ ਆਜ਼ਾਦੀ ਦਾ ਗਲਾ ਘੁੱਟਣ, ਕਰਜ਼ੇ, ਖੁਦਕੁਸ਼ੀਆਂ, ਦਲਿਤਾਂ ਉਪਰ ਅਤਿਆਚਾਰ, ਸਿੱਖਿਆ, ਸਿਹਤ, ਰੁਜ਼ਗਾਰ ਵਰਗੇ ਅਨੇਕਾਂ ਮੁੱਦੇ, ਮੇਲੇ ‘ਚ ਗੰਭੀਰ ਮੰਥਨ ਦਾ ਵਿਸ਼ਾ ਹੋਣਗੇ। ਉਹਨਾਂ ਦੱਸਿਆ ਕਿ ਮੇਲੇ ਨੇ ਆਪਣਾ ਵਿਲੱਖਣ ਰੁਤਬਾ ਹਾਸਲ ਕਰ ਲਿਆ ਹੈ ਜਿਸਦੇ ਨਤੀਜੇ ਵਜੋਂ ਮੇਲੇ ‘ਚ ਪੰਜਾਬ ਦੇ ਕੋਨੇ ਕੋਨੇ ਤੋਂ ਕਿਰਤੀ ਕਿਸਾਨ, ਵਿਦਿਆਰਥੀ, ਨੌਜਵਾਨ, ਔਰਤਾਂ, ਬੇਰੁਜ਼ਗਾਰ, ਬੁੱਧੀਜੀਵੀ, ਸਾਹਿਤਕਾਰ, ਰੰਗਕਰਮੀ, ਮੁਲਕ ਦੀਆਂ ਨਾਮਵਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੋਂ ਇਲਾਵਾ ਇੰਗਲੈਂਡ, ਕਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਇਟਲੀ ਆਦਿ ਮੁਲਕਾਂ ਤੋਂ ਵੀ ਪਰਿਵਾਰਾਂ ਦੇ ਪਰਿਵਾਰ ਮੇਲੇ ‘ਚ ਸ਼ਾਮਲ ਹੋਣ ਲਈ ਆ ਰਹੇ ਹਨ। ਦੇਸ਼ ਭਗਤ ਯਾਦਗਾਰ ਹਾਲ ਦੇ ਸਮੁੱਚੇ ਕੰਪਲੈਕਸ ਨੂੰ ਮੇਲੇ ਦੇ ਦਿਨਾਂ ‘ਚ ਭਾਈ ਰਤਨ ਸਿੰਘ ਰਾਏਪੁਰ ਡੱਬਾ ਅਤੇ ਭਾਈ ਸੰਤੋਖ ਸਿੰਘ ‘ਕਿਰਤੀ‘ ਨੂੰ ਸਮਰਪਤ ‘ਸਾਂਝੀਵਾਲਤਾ ਨਗਰ‘ ਦਾ ਨਾਂਅ ਦਿੱਤਾ ਜਾਏਗਾ। ਮੇਲੇ ਦੀ ਤਫ਼ਸੀਲ ਬਿਆਨਦਿਆਂ ਉਹਨਾਂ ਦੱਸਿਆ ਕਿ 30 ਅਕਤੂਬਰ ਸਵੇਰੇ 10 ਵਜੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਨੌਨਿਹਾਲ ਸਿੰਘ, ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਸ਼ਮ੍ਹਾਂ ਰੌਸ਼ਨ ਕਰਨਗੇ। ਉਪਰੰਤ ਗਾਇਨ, ਭਾਸ਼ਣ ਮੁਕਾਬਲਾ ਹੋਏਗਾ ਅਤੇ ਸ਼ਾਮ ਨੂੰ ਲਘੂ ਨਾਟਕਾਂ ਦੀ ਵੰਨਗੀ ਹੋਏਗੀ। 31 ਅਕਤੂਬਰ ਕੁਇਜ਼ ਅਤੇ ਚਿੱਤਰਕਲਾ ਮੁਕਾਬਲਾ ਹੋਏਗਾ। ਦੁਪਹਿਰ ਸਮੇਂ ਇਨਾਮ-ਸਨਮਾਨ ਮੌਕੇ ਵਿਗਿਆਨਕ ਵਿਚਾਰਾਂ ਹੋਣਗੀਆਂ। ਸ਼ਾਮ 4 ਤੋਂ 6 ਵਜੇ ਤੱਕ ਕਵੀ ਦਰਬਾਰ ਅਤੇ ਸ਼ਾਮ 7 ਤੋਂ 9 ਵਜੇ ਤੱਕ ਦਸਤਾਵੇਜ਼ੀ ਫ਼ਿਲਮ ਸ਼ੋਅ ਹੋਏਗਾ ਜਿਸ ਵਿੱਚ ਰੂਸੀ ਕਰਾਂਤੀ ਨੂੰ ਸਮਰਪਤ ‘ਦਸ ਦਿਨ ਜਿਨ੍ਹਾਂ ਦੁਨੀਆਂ ਹਿਲਾ ਦਿੱਤੀ‘ ਅਤੇ ਨਸ਼ਿਆਂ ਦੀ ਜੜ੍ਹ ਬਾਰੇ ‘ਸੈਲਾਬ‘ ਫ਼ਿਲਮਾਂ ਦਿਖਾਈਆਂ ਜਾਣਗੀਆਂ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਗੰਧਰਵ ਸੇਨ ਕੋਛੜ ਇੱਕ ਨਵੰਬਰ ਸਵੇਰੇ 10 ਵਜੇ ਗ਼ਦਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣੇ ਵਿਚਾਰ ਰੱਖਣਗੇ। ਜਨਰਲ ਸਕੱਤਰ ਗੁਰਮੀਤ ਸਿੰਘ ‘ਜੀ ਆਇਆਂ ਨੂੰ‘ ਕਹਿਣਗੇ ਅਤੇ ਇਸ ਉਪਰੰਤ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਦਾ ਲਿਖਿਆ ਝੰਡੇ ਦਾ ਗੀਤ, ਕਾਵਿ-ਨਾਟ ਦੇ ਰੂਪ ‘ਚ ‘ਨਵੇਂ ਸੂਰਜ ਦਾ ਗੀਤ‘ ਕੋਈ 100 ਦੇ ਕਰੀਬ ਕਲਾਕਾਰ ਪੇਸ਼ ਕਰਨਗੇ। ਇਹ ਗੀਤ ਇੱਕ ਨਵੰਬਰ ਦੀ ਨਾਟਕਾਂ ਭਰੀ ਰਾਤ ਸਮੇਂ ਵੀ ਦੁਹਰਾਇਆ ਜਾਵੇਗਾ। ਇਸ ਉਪਰੰਤ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਸੰਬੋਧਨ ਕਰਨਗੇ। ‘ਸੋਵੀਨਰ‘ ਅਤੇ ‘ਵਿਰਸਾ‘ ਲੋਕ ਅਰਪਣ ਹੋਏਗਾ। ਨਾਮਧਾਰੀ ਸੰਗੀਤ, ਵਿਨੈ ਅਤੇ ਚਾਰੁਲ ਅਹਿਮਦਾਬਾਦ (ਗੁਜਰਾਤ), ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਗੀਤ-ਸੰਗੀਤ ਪੇਸ਼ ਕਰੇਗਾ। ਉੱਘੀ ਖੋਜ਼ੀ ਲੇਖਿਕਾ ਰਾਣਾ ਆਯੂਬ ਇਸ ਰੋਜ਼ ਮੁੱਖ ਵਕਤਾ ਹੋਣਗੇ। ਡਾ. ਜਗਮੀਤ ਅਤੇ ਏਕੱਤਰ ਦੀ ਨਿਰਦੇਸ਼ਨਾ ‘ਚ ‘ਬਦਲ ਦਿਓ‘ ਅਤੇ ‘ਕੰਮੀਆਂ ਦਾ ਵਿਹੜਾ‘ ਨਾਟਕ ਖੇਡੇ ਜਾਣਗੇ। ਸ਼ਾਮ 4 ਵਜੇ ਤੋਂ 6 ਵਜੇ ਤੱਕ ‘ਰੂਸੀ ਸਮਾਜਵਾਦੀ ਇਨਕਲਾਬ ਦੀ ਅਜੋਕੇ ਸਮੇਂ ਪਰਸੰਗਕਤਾ‘ ਵਿਸ਼ੇ ਉਪਰ ਵਿਚਾਰ-ਚਰਚਾ ਹੋਏਗੀ। 1 ਨਵੰਬਰ ਦੀ ਸਾਰੀ ਰਾਤ ਨਾਟਕਾਂ ਅਤੇ ਗੀਤਾਂ ਭਰੀ ਹੋਵੇਗੀ। ਜਿਸ ਵਿੱਚ ਪ੍ਰੋ. ਅਜਮੇਰ ਸਿੰਘ ਔਲਖ ਦੀ ਰਚਨਾ ‘ਭੱਠ ਖੇੜਿਆਂ ਦਾ ਰਹਿਣਾ‘ (ਨਿਰਦੇਸ਼ਕ ਕੇਵਲ ਧਾਲੀਵਾਲ), ਗੁਰਮੀਤ ਕੜਿਆਲਵੀ ਦੀ ਕਹਾਣੀ ‘ਤੇ ਅਧਾਰਤ ‘ਤੂੰ ਜਾਹ ਡੈਡੀ‘ (ਨਿਰਦੇਸ਼ਕ ਕੀਰਤੀ ਕਿਰਪਾਲ) ਅਤੇ ਰੂਸੀ ਨਾਵਲ ‘ਤੇ ਅਧਾਰਤ ਚਕਰੇਸ਼ ਕੁਮਾਰ ਚੰਡੀਗੜ੍ਹ ਦੀ ਨਿਰਦੇਸ਼ਨਾ ‘ਚ ‘ਪਹਿਲਾ ਅਧਿਆਪਕ‘ ਨਾਟਕ ਖੇਡੇ ਜਾਣਗੇ। ਇਸ ਰਾਤ ਮਨਜੀਤ ਕੌਰ ਔਲਖ ਅਤੇ ਡਾ. ਨਵਸ਼ਰਨ ਲੋਕਾਂ ਨਾਲ ਵਿਚਾਰਾਂ ਕਰਨਗੇ। ਦਸਤਕ ਗਰੁੱਪ, ਵਿਨੈ ਚਾਰੁਲ ਅਹਿਮਦਾਬਾਦ, ਰਸੂਲਪੁਰ ਕਵੀਸ਼ਰੀ ਜੱਥਾ ਸਮੇਤ ਗਾਇਕ ਕਲਾਕਾਰ ਇਨਕਲਾਬੀ ਗਾਇਕੀ ਦਾ ਰੰਗ ਭਰਨਗੇ।ਕਾਨਫਰੰਸ ਮੌਕੇ ਕਮੇਟੀ ਮੈਂਬਰ ਰਣਜੀਤ ਸਿੰਘ ਔਲਖ, ਸੁਰਿੰਦਰ ਕੁਮਾਰੀ ਕੋਛੜ, ਚਰੰਜੀ ਲਾਲ ਕੰਗਣੀਵਾਲ, ਸੀਤਲ ਸਿੰਘ ਸੰਘਾ, ਦੇਵ ਰਾਜ ਨਯੀਅਰ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget