Punjab News: ਪਿੰਡ ਮਹਿੰਦਵਾਣੀ ਗੁੱਜਰਾਂ ਨੇੜੇ ਕਾਸਮੈਟਿਕ ਅਤੇ ਰਿਫਾਇਨਰੀ ਫੈਕਟਰੀ ਕਾਰਨ ਹੋ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਇਲਾਕਾ ਨਿਵਾਸੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਸ਼ਾਮਲ ਹੋਏ।


ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਇਸ ਮਾਮਲੇ ਸਬੰਧੀ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਅਤੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਭਗਵੰਤ ਮਾਨ ਤੇ ਜੈ ਰਾਮ ਠਾਕੁਰ ਨੂੰ ਪੱਤਰ ਲਿਖੇ ਹਨ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਉਕਤ ਫੈਕਟਰੀ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਗੋਂਦਪੁਰ ਜੈ ਚੰਦ ਦੀ ਹੱਦ ਦੇ ਨੇੜੇ ਸਥਿਤ ਹੈ।


ਜਿਸ ਵਲੋਂ ਕਿਸਾਨਾਂ ਤੋਂ ਵੱਡੀ ਮਾਤਰਾ ਵਿੱਚ ਪਰਾਲੀ ਖਰੀਦੀ ਜਾਂਦੀ ਹੈ ਅਤੇ ਉਸਨੂੰ ਵੱਡੀ ਮਾਤਰਾ ਵਿੱਚ ਸਾੜ ਦਿੱਤਾ ਜਾਂਦਾ ਹੈ। ਇਸ ਤੋਂ ਨਿਕਲਣ ਵਾਲੀ ਸੁਆਹ ਲੋਕਾਂ ਦੇ ਘਰਾਂ ਦੀਆਂ ਛੱਤਾਂ ‘ਤੇ ਜਮ੍ਹਾ ਹੋ ਜਾਂਦੀ ਹੈ। ਜਦਕਿ ਗੰਦਾ ਪਾਣੀ ਸੜਕਾਂ ‘ਤੇ ਵਹਿੰਦਾ ਹੈ। ਜਿਸ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਅਤੇ ਪਸ਼ੂਆਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ।


ਪ੍ਰਦੂਸ਼ਣ ਕਾਰਨ ਪਿੰਡ ਮਹਿੰਦਵਾਣੀ ਅਤੇ ਆਸ-ਪਾਸ ਦੇ ਲੋਕਾਂ ਨੂੰ ਸਾਹ ਲੈਣ, ਵਿੱਚ ਦਿੱਕਤ, ਚਮੜੀ ਦੇ ਰੋਗ, ਅੱਖਾਂ ਵਿੱਚ ਜਲਨ ਆਦਿ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਆਪ ਜੀ ਨੂੰ ਬੇਨਤੀ ਹੈ ਕਿ ਫੈਕਟਰੀ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਖਿਲਾਫ ਕਾਰਵਾਈ ਕੀਤੀ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: