Punjab News: ਸੰਸਦ ਮੈਂਬਰ ਮੀਤ ਹੇਅਰ ਫੋਰਟਿਸ ਹਸਪਤਾਲ 'ਚ ਦਾਖਲ, ਡੇਂਗੂ ਹੋਣ ਤੋਂ ਬਾਅਦ ਹੋਏ ਭਰਤੀ, ਖੁਦ ਸਾਂਝੀ ਕੀਤੀ ਜਾਣਕਾਰੀ
ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ- ਪਿਛਲੇ ਇੱਕ ਹਫ਼ਤੇ ਤੋਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਦਾਖਲ ਹਾਂ।ਆਪਣੇ ਬਰਨਾਲਾ ਵਾਸੀਆਂ ਨੂੰ ਮੈਂ ਜ਼ਿਮਨੀ ਚੋਣ ਲਈ ਸਾਡੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਬੇਨਤੀ ਕਰਦਾ ਹਾਂ
Punjab News: ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਸਮੇਂ ਗੁਰਮੀਤ ਸਿੰਘ ਮੀਤ ਹੇਅਰ ਬੈੱਡ ਰੈਸਟ 'ਤੇ ਹਨ। ਉਨ੍ਹਾਂ ਨੂੰ ਠੀਕ ਹੋਣ ਵਿੱਚ ਕੁਝ ਦਿਨ ਲੱਗ ਸਕਦੇ ਹਨ।
ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ- ਪਿਛਲੇ ਇੱਕ ਹਫ਼ਤੇ ਤੋਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਦਾਖਲ ਹਾਂ।ਆਪਣੇ ਬਰਨਾਲਾ ਵਾਸੀਆਂ ਨੂੰ ਮੈਂ ਜ਼ਿਮਨੀ ਚੋਣ ਲਈ ਸਾਡੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਬੇਨਤੀ ਕਰਦਾ ਹਾਂ। ਸਿਹਤਯਾਬ ਹੋਣ ਉਪਰੰਤ ਮੈਂ ਜਲਦ ਚੋਣ ਮੁਹਿੰਮ ਵਿੱਚ ਸ਼ਾਮਲ ਹੋਵਾਂਗਾ।
ਪਿਛਲੇ ਇੱਕ ਹਫ਼ਤੇ ਤੋਂ ਡੇਂਗੂ ਪਾਜ਼ੇਟਿਵ ਹੋਣ ਕਾਰਨ ਹਸਪਤਾਲ ਦਾਖਲ ਹਾਂ।ਆਪਣੇ ਬਰਨਾਲਾ ਵਾਸੀਆਂ ਨੂੰ ਮੈਂ ਜ਼ਿਮਨੀ ਚੋਣ ਲਈ ਸਾਡੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਬੇਨਤੀ ਕਰਦਾ ਹਾਂ। ਸਿਹਤਯਾਬ ਹੋਣ ਉਪਰੰਤ ਮੈਂ ਜਲਦ ਚੋਣ ਮੁਹਿੰਮ ਵਿੱਚ ਸ਼ਾਮਲ ਹੋਵਾਂਗਾ।
— Gurmeet Singh Meet Hayer (@meet_hayer) October 26, 2024
ਪੰਜਾਬ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਕੱਲ੍ਹ ਸ਼ੁੱਕਰਵਾਰ ਨੂੰ ਖ਼ਤਮ ਹੋ ਗਈ ਸੀ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ 'ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪ੍ਰਕਿਰਿਆ ਵਿੱਚ ਕੁੱਲ 60 ਉਮੀਦਵਾਰਾਂ ਨੇ 67 ਹਲਫ਼ਨਾਮੇ ਦਾਖ਼ਲ ਕੀਤੇ ਹਨ।
ਉਮੀਦਵਾਰ 30 ਅਕਤੂਬਰ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਨ੍ਹਾਂ ਚਾਰਾਂ ਸੀਟਾਂ 'ਤੇ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ ਅਤੇ 831 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਲਈ ਵੀ ਸਬੰਧਤ ਜ਼ਿਲ੍ਹਿਆਂ ਵਿੱਚ ਯੋਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।