![ABP Premium](https://cdn.abplive.com/imagebank/Premium-ad-Icon.png)
ਬਲਵੰਤ ਸਿੰਘ ਰਾਜੋਆਣਾ 'ਤੇ ਭੜਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਜਾਣੋ ਕੀ ਹੈ ਕਾਰਨ
ਕਾਂਗਰਸੀਆਂ ਵੱਲੋਂ ਅਸਤੀਫ਼ੇ ਦੇਣ ਅਤੇ ਆਜ਼ਾਦ ਚੋਣਾਂ ਲੜਨ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਟਿਕਟਾਂ ਦੇਣਾ ਮੇਰੇ ਹੱਥ ਵਿੱਚ ਨਹੀਂ ਸੀ ਇਸ ਕਰਕੇ ਮੈਂ ਇਸ 'ਤੇ ਕੋਈ ਟਿੱਪਣੀ ਨਹੀਂ ਕਰ ਸਕਦਾ।
![ਬਲਵੰਤ ਸਿੰਘ ਰਾਜੋਆਣਾ 'ਤੇ ਭੜਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਜਾਣੋ ਕੀ ਹੈ ਕਾਰਨ Member of Parliament Ravneet Bittu angry over Balwant Singh Rajoana, know what is the reason ਬਲਵੰਤ ਸਿੰਘ ਰਾਜੋਆਣਾ 'ਤੇ ਭੜਕੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ, ਜਾਣੋ ਕੀ ਹੈ ਕਾਰਨ](https://feeds.abplive.com/onecms/images/uploaded-images/2021/06/16/223f3d09e4085af9d6e3137f7d7330b5_original.png?impolicy=abp_cdn&imwidth=1200&height=675)
ਲੁਧਿਆਣਾ: ਪੰਜਾਬ ਦੇ ਸਾਬਕਾ ਮਰਹੂਮ ਬੇਅੰਤ ਸਿੰਘ ਕਤਲ ਮਾਮਲੇ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਪੈਰੋਲ 'ਤੇ ਆਪਣੇ ਪਿਤਾ ਦੇ ਭੋਗ ਸਮਾਗਮਾਂ 'ਚ ਸ਼ਾਮਿਲ ਹੋਏ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਦੇ ਸਮਰਥਨ ਕਰਨ ਦਾ ਬਿਆਨ ਦਿੱਤਾ ਜਿਸ ਤੋਂ ਬਾਅਦ ਬਲਵੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਭੜਕ ਗਏ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਬਾਦਲਾਂ ਦੇ ਵੀ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਲਿੰਕ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਰਾਜੋਆਣਾ ਬਾਦਲਾਂ ਦੇ ਹੱਕ 'ਚ ਨਿੱਤਰ ਰਿਹਾ ਹੈ।
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਇਹੀ ਕਾਰਨ ਹੈ ਕਿ ਅਜਿਹੇ ਲੋਕਾਂ ਨੂੰ ਜੇਲ੍ਹਾਂ ਚੋਂ ਬਾਹਰ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਣਾ ਸੀ ਉਦੋਂ ਵੀ ਉਨ੍ਹਾਂ ਨੇ ਬਿਆਨ ਦਿੱਤਾ ਸੀ ਕਿ ਜੇਕਰ ਰਾਜੋਆਣਾ ਨੂੰ ਰਿਹਾਈ ਮਿਲਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਤਕਲੀਫ਼ ਨਹੀਂ ਹੋਵੇਗੀ। ਪਰ ਬਿੱਟੂ ਨੇ ਕਿਹਾ ਕਿ ਇਹ ਪੁਰਾਣੀਆਂ ਗੱਲਾਂ ਹਨ ਰਾਜੋਆਣਾ ਹੁਣ ਬਾਹਰ ਆ ਕੇ ਦੋ ਘੰਟਿਆਂ ਦੇ ਅੰਦਰ ਹੀ ਜ਼ਹਿਰ ਫੈਲਾ ਗਿਆ। ਇਸ ਦੇ ਨਾਲ ਹੀ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ 'ਤੇ ਸਵਾਲ ਉੱਠਾਉਂਦੇ ਕਿਹਾ ਕਿ ਉਹ ਰਾਜੋਆਣਾ ਦੇ ਪੱਗ ਬੰਨ੍ਹ ਰਹੇ ਨੇ ਜੋ ਕਿ ਸ਼ਰਮਨਾਕ ਗੱਲ ਹੈ।
ਰਵਨੀਤ ਬਿੱਟੂ ਨੇ ਭੜਕਦਿਆਂ ਕਿਹਾ ਕਿ ਸਰਦਾਰ ਬੇਅੰਤ ਸਿੰਘ ਜਦੋਂ ਸ਼ਹੀਦ ਹੋਏ ਸੀ ਤਾਂ ਇਕੱਲੇ ਉਹ ਨਹੀਂ ਗਏ ਸਗੋਂ ਉਨ੍ਹਾਂ ਦੇ ਨਾਲ ਦਰਜਨਾਂ ਹੋਰ ਲੋਕ ਵੀ ਸ਼ਹੀਦ ਹੋਏ ਸੀ ਪਰ ਜੇਕਰ ਅਦਾਲਤ ਨੇ ਰਾਜੋਆਣਆ ਨੂੰ ਸਜ਼ਾ ਦਿੱਤੀ ਸੀ ਤਾਂ ਕਿਸੇ ਕਾਰਨ ਕਰਕੇ ਹੀ ਦਿੱਤੀ ਸੀ। ਰਵਨੀਤ ਬਿੱਟੂ ਦੇ ਬੋਲ ਇੱਥੇ ਹੀ ਨਹੀਂ ਰੁੱਕੇ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਗੁੰਡਾ ਅਤੇ ਅਤਿਵਾਦੀ ਦੱਸਦਿਆਂ ਕਿਹਾ ਕਿ ਅਜਿਹੇ ਲੋਕ ਲੋਕਾਂ ਦਾ ਕਦੇ ਭਲਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਹੋਇਆ ਉਹ ਬਹੁਤ ਗਲਤ ਹੋਇਆ ਅਕਾਲੀ ਦਲ ਨੇ ਬਲਵੰਤ ਰਾਜੋਆਣਾ ਨੂੰ ਆਪਣੀ ਸਿਆਸਤ ਚਮਕਾਉਣ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਲੋਕ ਉਨ੍ਹਾਂ ਨੂੰ ਵੋਟਾਂ ਨਹੀਂ ਪਾਉਣਗੇ ਕਿਉਂਕਿ ਪੰਜਾਬ ਦੇ ਲੋਕ ਅਮਨ ਸ਼ਾਂਤੀ ਚਾਹੁੰਦੇ ਹਨ।
ਉੱਥੇ ਹੀ ਦੂਜੇ ਪਾਸੇ ਟਕਸਾਲੀ ਕਾਂਗਰਸੀਆਂ ਵੱਲੋਂ ਅਸਤੀਫ਼ੇ ਦੇਣ ਅਤੇ ਆਜ਼ਾਦ ਚੋਣਾਂ ਲੜਨ ਦੇ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਟਿਕਟਾਂ ਦੇਣਾ ਮੇਰੇ ਹੱਥ ਵਿੱਚ ਨਹੀਂ ਸੀ ਇਸ ਕਰਕੇ ਮੈਂ ਇਸ 'ਤੇ ਕੋਈ ਟਿੱਪਣੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਹਾਈਕਮਾਨ ਦਾ ਫੈਸਲਾ ਹੁੰਦਾ ਹੈ ਪਰ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨਾ ਹਰ ਕਿਸੇ ਦਾ ਹੱਕ ਹੈ।
ਇਹ ਵੀ ਪੜ੍ਹੋ: SBI IMPS News: SBI ਦੀ ਬੈਂਕ ਸ਼ਾਖਾ ਤੋਂ ਪੈਸੇ ਟ੍ਰਾਂਸਫਰ ਕਰਨਾ ਹੋਇਆ ਮਹਿੰਗਾ, 1 ਫਰਵਰੀ ਤੋਂ ਲਾਗੂ ਹੋਣਗੇ ਨਵੇਂ ਨਿਯਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)