ਪੜਚੋਲ ਕਰੋ

'ਧੰਨਵਾਦ ਪੰਥ ਅਤੇ ਪੰਜਾਬ ਦੇ ਰਾਖਿਓ', ਹੁਣ ਤੱਕ 20 ਲੱਖ ਤੋਂ ਵੱਧ SAD 'ਚ ਭਰਤੀ ਲਈ ਮੈਂਬਰਸ਼ਿਪ ਸਲਿਪ ਜਾਰੀ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਬਣੀ ਭਰਤੀ ਕਮੇਟੀ ਵੱਲੋਂ ਜਾਰੀ ਭਰਤੀ ਮੁਹਿੰਮ ਦਾ ਅੱਜ ਇੱਕ ਮਹੀਨਾ ਪੂਰਾ ਹੋਇਆ। ਪੰਜਾਬੀਆਂ ਤੋਂ ਮਿਲੇ ਵੱਡੇ ਜਨ ਸਮਰਥਨ ਤੇ ਭਰਤੀ ਕਮੇਟੀ ਮੈਬਰਾਂ ਨੇ ਕਿਹਾ ' ਧੰਨਵਾਦ ਪੰਥ ਅਤੇ ਪੰਜਾਬ ਦੇ ਰਾਖਿਓ'

ਭਰਤੀ ਮੁਹਿੰਮ ਦੇ ਇੱਕ ਮਹੀਨਾ ਪੂਰਾ ਹੋਣ ਤੇ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਵੱਲੋ ਸਮੀਖਿਆ ਇਕੱਤਰਤਾ ਕੀਤੀ ਗਈ। ਭਰਤੀ ਦੇ ਇੱਕ ਮਹੀਨੇ ਦੌਰਾਨ ਮਿਲੇ ਜਨ ਸਮਰਥਨ 'ਤੇ ਮੈਬਰਾਂ ਨੇ ਸੰਤੁਸ਼ਟੀ ਜਾਹਿਰ ਕੀਤੀ।ਭਰਤੀ ਕੰਮ ਦੀ ਸਮੀਖਿਆ ਦੇ ਨਾਲ਼-ਨਾਲ ਹਾੜੀ ਸੀਜਨ ਵਿਚਾਲੇ ਦਿਹਾਤੀ ਖੇਤਰਾਂ ਵਿੱਚ ਜਾਰੀ ਕਿਸਾਨ ਭਰਾਵਾਂ ਦੇ ਕੰਮ ਕਾਜ ਨੂੰ ਵੇਖਦਿਆਂ ਆਉਣ ਵਾਲੇ ਕੁਝ ਦਿਨ ਸ਼ਹਿਰੀ ਖੇਤਰਾਂ ਵਿੱਚ ਭਰਤੀ ਮੁਹਿੰਮ ਨੂੰ ਤੇਜ ਕਰਨ ਲਈ ਪ੍ਰੋਗਰਾਮ ਉਲੀਕੇ ਗਏ। 

ਸਮੀਖਿਆ ਮੀਟਿੰਗ ਵਿੱਚ ਭਰਤੀ ਕਮੇਟੀ ਮੈਂਬਰਾਂ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸੀਮਤ ਸਾਧਨਾਂ ਦੇ ਬਾਵਜੂਦ  ਤਮਾਮ ਔਕੜਾਂ ਅਤੇ ਸਿਆਸੀ ਹਮਲਿਆਂ ਦੇ ਵਿਚਕਾਰ ਵੱਡੇ ਇਮਤਿਹਾਨ ਦੀ ਘੜੀ ਵਿੱਚ ਉਹ ਸਫਲ ਹੋਏ। ਉਨ੍ਹਾਂ ਨੇ ਕਿਹਾ ਭਰਤੀ ਪੂਰਨ ਪਾਰਦਰਸ਼ਤਾ ਨਾਲ ਜਾਰੀ ਹੈ ਅਤੇ ਪਾਰਦਰਸ਼ਤਾ ਨਾਲ ਹੀ ਨੇਪਰੇ ਚਾੜ੍ਹੀ ਜਾਵੇਗੀ। ਹੁਣ ਤੱਕ ਦਾ ਅੰਕੜਾ ਜਾਰੀ ਕਰਦੇ ਓਹਨਾ ਕਿਹਾ ਕਿ 20 ਲੱਖ 14 ਹਜ਼ਾਰ ਮੈਂਬਰਸ਼ਿਪ ਸਲਿਪ ਜਾਰੀ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਓਹਨਾ ਕਿਹਾ ਕਿ ਬਣਨ ਵਾਲੇ ਹਰ ਡੈਲੀਗੇਟ ਦੀ ਲਿਸਟ ਨੂੰ ਡਿਜੀਟਲ ਪਲੇਟਫਾਰਮ ਤੇ ਲਿਆਂਦਾ ਜਾਵੇਗਾ। ਬਕਾਇਦਗੀ ਨਾਲ ਹਰ ਪਰਚੀ ਤੱਕ ਦੀ ਸਕਰੂਟਨੀ ਹੋਏਗੀ ਤਾਂ ਜੋ ਇੱਕ ਵੀ ਮੈਬਰ ਫਰਜੀ ਅਤੇ ਬਗੈਰ ਅਧਾਰ ਕਾਰਡ ਨੰਬਰ ਦਿੱਤੇ ਮੈਂਬਰ ਨਾ ਬਣ ਸਕੇ।

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਅਕਾਲੀ ਸੋਚ ਦੇ ਪ੍ਰਪੱਕ ਹਰ ਸਖ਼ਸ਼ ਦਾ ਨਿੱਜ ਪ੍ਰਸਤ, ਮੌਕਾਪ੍ਰਸਤ ਸਿਆਸਤ ਤੋਂ ਉਪਰ ਉੱਠ ਕੇ ਭਰਤੀ ਮੁਹਿੰਮ ਵਿੱਚ ਸਵਾਗਤ ਹੋਵੇਗਾ। ਭਰਤੀ ਕਮੇਟੀ ਮੈਂਬਰ ਕਿਸੇ ਵੀ ਵਾਦ ਵਿਵਾਦ ਵਾਲੀ ਅਤੇ ਕੂੜ ਪ੍ਰਚਾਰ ਵਾਲੀ ਬਿਆਨ ਬਾਜ਼ੀ ਵਿੱਚ ਵਿਸ਼ਵਾਸ ਨਹੀ ਰੱਖਦੇ। ਓਹਨਾ ਦੇ ਕਾਰਜ ਖੇਤਰ ਨੂੰ ਲੈਕੇ ਉੱਠਣ ਵਾਲੇ ਹਰ ਸਵਾਲ ਦਾ  ਜਵਾਬ ਸਨਮਾਨ ਜਨਕ ਸ਼ਬਦਾਂ ਵਿੱਚ ਦਿੱਤਾ ਜਾਵੇਗਾ। ਕਮੇਟੀ ਮੈਂਬਰ ਆਪਣੇ ਵਿਰੋਧੀਆਂ ਤੋਂ ਵੀ ਇਹੀ ਆਸ ਰੱਖਦੇ ਹਨ ਓਹ ਆਪਣੇ ਜਰੂਰੀ ਸੁਝਾਅ ਅਤੇ ਤੌਖਲੇ ਏਸੇ ਰੂਪ ਵਿੱਚ ਸਾਂਝਾ ਕਰਨਗੇ,ਕਿਉਂਕਿ ਸਾਡਾ ਸਾਰਿਆਂ ਦਾ ਟੀਚਾ ਅਤੇ ਮਕਸਦ ਪੰਥ ਅਤੇ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ।

ਲੋਕ ਮਸਲੇ ਜੋ ਕੇਂਦਰ ਸਰਕਾਰ ਜਾਂ ਸੂਬਾ ਰਾਜ ਸਰਕਾਰ ਨਾਲ ਜੁੜੇ ਹਨ ਓਹਨਾ ਬਾਰੇ ਵੀ ਆਉਣ ਵਾਲੇ ਸਮੇਂ ਵਿੱਚ ਸੰਗਤ ਨਾਲ ਸਲਾਹ ਮਸ਼ਵਰੇ ਤੋ ਬਾਅਦ ਢੁੱਕਵਾਂ ਪ੍ਰੋਗਰਾਮ ਦਿੱਤਾ ਜਾਵੇਗਾ। ਅਮਨ-ਕਾਨੂੰਨ ਦੇ ਮਾਮਲੇ ਨੂੰ ਪੰਜਾਬ ਸਰਕਾਰ ਨੂੰ ਪੂਰੀ ਗੰਭੀਰਤਾ ਨਾਲ ਨਜਿੱਠਣਾ ਚਾਹੀਦਾ ਹੈ। ਅੱਜ ਕਿਸਾਨ,ਮਜਦੂਰ, ਵਪਾਰੀ, ਮੁਲਾਜ਼ਮ ਸਮੇਤ ਹਰ ਵਰਗ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਪ੍ਰਤੀ ਟੁੱਟੇ ਵਿਸ਼ਵਾਸ ਦੇ ਚਲਦੇ ਬਹੁਤ ਨੂੰ ਅਸਹਿਜ ਵਾਲਾ ਮਾਹੌਲ ਪੈਦਾ ਹੋ ਚੁੱਕਾ ਹੈ। ਅੱਜ ਜਵਾਬਦੇਹੀ ਦੀ ਬਜਾਏ ਗੈਰ ਜਿੰਮੇਵਾਰਨਾ ਰਵਈਆ ਜਿਹੜਾ ਕਿ ਦੋਹਾਂ ਸਰਕਾਰਾਂ ਨੇ ਅਪਣਾਇਆ ਹੋਇਆ ਹੈ ਉਹ ਸੂਬੇ ਲਈ ਠੀਕ ਨਹੀਂ ਹੈ।

ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਦੀਆਂ ਕੁਝ ਸ਼ਹਿਰੀ ਮੀਟਿੰਗਾਂ ਹੇਠ ਲਿਖੇ ਅਨੁਸਾਰ-
ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਜਲੰਧਰ ਸ਼ਹਿਰ ਵਿੱਚ ਅਤੇ 19 ਅਪ੍ਰੈਲ ਦਿਨ ਸ਼ਨੀਵਾਰ ਨੂੰ ਨਵਾਂਸ਼ਹਿ ਸਹਿਰ ਵਿੱਚ ਜਾਣਗੇ। ਜੱਥੇਦਾਰ ਇਕਬਾਲ ਸਿੰਘ ਝੂੰਦਾਂ 27 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਵਿੱਚ ਰੱਖੇ ਭਰਤੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨਗੇ। ਅਪ੍ਰੈਲ ਮਹੀਨੇ ਦੇ ਅਖੀਰ ਤੱਕ ਸਾਰੇ ਵੱਡੇ ਸ਼ਹਿਰਾਂ ਵਿੱਚ ਭਰਤੀ ਮੁਹਿੰਮ ਨੂੰ ਲੈਕੇ ਪ੍ਰੋਗਰਾਮ ਪੂਰੇ ਕੀਤੇ ਜਾਣਗੇ। ਲੁਧਿਆਣਾ, ਗੁਰਦਾਸਪੁਰ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਪ੍ਰੋਗਰਾਮ ਜਲਦੀ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਭਰਤੀ ਕਮੇਟੀ ਮੈਬਰਾਂ ਨੇ ਸਮੂਹ ਪੰਥ ਦਰਦੀਆਂ, ਪੰਜਾਬ ਹਿਤੈਸ਼ੀਆਂ ਅਤੇ ਕਿਸੇ ਨਾ ਕਿਸੇ ਕਾਰਨ ਕਰਕੇ ਪਾਰਟੀ ਤੋਂ ਵੱਖ ਹੋਏ ਵਰਕਰਾਂ ਅਤੇ ਆਗੂਆਂ ਨੂੰ ਬੇਨਤੀ ਕੀਤੀ ਕਿ ਓਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਹੇਠ ਜਾਰੀ ਭਰਤੀ ਮੁਹਿੰਮ ਨਾਲ ਜੁੜਨ ਅਤੇ ਪੰਥਕ ਕਾਫਲੇ ਦਾ ਹਿੱਸਾ ਬਣਨ ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget