ਬਰਨਾਲਾ: ਬੀਜੇਪੀ ਲੀਡਰ ਹਰਜੀਤ ਗਰੇਵਾਲ ਦਾ ਵਿਰੋਧ ਕਰਨ ਲਈ ਕਿਸਾਨਾਂ ਖਿਲਾਫ ਦਰਜ ਪਰਚਿਆਂ ਨੂੰ ਰੱਦ ਕਰ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਰਨਾਲਾ ਦੇ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਗਿਆ।ਕਿਸਾਨਾਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਇਹ ਪਰਚੇ ਰੱਦ ਕੀਤੇ ਜਾਣ।ਇਸ ਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਕੇ ਜੇ ਪਰਚੇ ਰੱਦ ਨਾ ਹੋਏ ਤਾਂ ਸੰਘਰਸ਼ ਕੀਤਾ ਜਾਏਗਾ।

ਇਸ ਮੌਕੇ ਗੱਲਬਾਤ ਕਰਦੇ ਕਿਸਾਨ ਆਗੂਆਂ ਨੇ ਕਿਹਾ ਕਿਸਾਨਾਂ ਤੇ ਹਰਜੀਤ ਗਰੇਵਾਲ ਦਾ ਵਿਰੋਧ ਕਰਨ ਲਈ ਦਰਜ ਪਰਚੇ ਗੈਰਕਾਨੂੰਨੀ ਹਨ।ਉਨ੍ਹਾਂ ਕਿਹਾ ਕਿ ਹਰ ਰੋਜ਼ ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਝੂਠੇ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਪਰ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਜਦਕਿ ਕਿਸਾਨਾਂ ਵਲੋਂ ਬੀਜੇਪੀ ਲੀਡਰਾਂ ਦਾ ਬਾਈਕਾਟ ਕਰਨ ਤੇ ਪਰਚੇ ਦਰਜ ਹੋ ਰਹੇ ਹਨ।

ਕਿਸਾਨਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਪੈਦਾ ਹੋਏ ਸੰਘਰਸ਼ ਨੂੰ ਖਤਮ ਕਰਨ ਲਈ ਕਿਸਾਨਾਂ ਵਿਰੁੱਧ ਪਰਚੇ ਦਰਜ ਕੀਤੇ ਜਾ ਰਹੇ ਹਨ। ਜਿਸਦੇ ਲਈ ਕੈਪਟਨ ਸਰਕਾਰ ਵੀ ਬਰਾਬਰ ਦੀ ਜਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇ ਇਹ ਪਰਚੇ ਰੱਦ ਨਾ ਕੀਤੇ ਗਏ ਤਾਂ ਕਿਸਾਨ ਇਕੱਠੇ ਹੋ ਕੇ ਇਸ ਵਿਰੁੱਧ ਸੰਘਰਸ਼ ਕਰਨਗੇ।