Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਮਗਰੋਂ ਵੀ ਰੂਪੋਸ਼ ਹੈ। ਹੁਣ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਜਾਣ ਰੋਕਣ ਕਰਕੇ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉਪਰ ਆ ਗਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਗਰੋਂ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਰਦਾਂ ਦੀ ਲੜਾਈ ਮਰਦਾਂ ਵਾਂਗ ਲੜਨੀ ਚਾਹੀਦੀ ਹੈ। ਅੰਮ੍ਰਿਤਪਾਲ ਦੀ ਪਤਨੀ ਨੂੰ ਕਿਉਂ ਤੰਗ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਵੀਰਵਾਰ ਨੂੰ ਕਿਰਨਦੀਪ ਲੰਡਨ ਜਾਣ ਲਈ ਅੰਮ੍ਰਿਤਸਰ ਏਅਰਪੋਰਟ ਪਹੁੰਚੀ ਸੀ। ਜਿਵੇਂ ਹੀ ਸੁਰੱਖਿਆ ਏਜੰਸੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੂੰ ਹਵਾਈ ਅੱਡੇ 'ਤੇ ਹੀ ਰੋਕ ਲਿਆ ਗਿਆ ਤੇ ਵਾਪਸ ਉਸ ਦੇ ਸਹੁਰੇ ਪਿੰਡ ਜੱਲੂਪੁਰ ਖੇੜਾ ਭੇਜ ਦਿੱਤਾ ਗਿਆ। ਇਸ ਨੂੰ ਲੈ ਕੇ ਹੁਣ ਸਿਆਸੀ ਧਿਰਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਘੇਰ ਰਹੀਆਂ ਹਨ।
ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਾਬਕਾ ਸੀਐਮ ਚੰਨੀ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਜਾਣ ਤੋਂ ਰੋਕਣਾ ਗਲਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ 'ਤੇ ਬੋਲਣ ਦਾ ਫੈਸਲਾ ਕੀਤਾ ਹੈ ਭਾਵੇਂ ਕੋਈ ਹੋਰ ਇਸ ਮੁੱਦੇ 'ਤੇ ਬੋਲੇ ਜਾਂ ਨਾ, ਉਹ ਇਸ ਮੁੱਦੇ 'ਤੇ ਜ਼ਰੂਰ ਬੋਲਣਗੇ। ਚੰਨੀ ਨੇ ਕਿਹਾ ਕਿ ਜੇਕਰ ਕਿਰਨਦੀਪ ਕੌਰ ਦਾ ਕਸੂਰ ਹੁੰਦਾ ਤਾਂ ਉਸ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਜਦੋਂ ਉਹ ਘਰ ਸੀ ਪਰ ਹੁਣ ਉਸ ਨੂੰ ਕਿਉਂ ਰੋਕਿਆ ਗਿਆ ਜਦੋਂ ਉਹ ਆਪਣੇ ਮਾਪਿਆਂ ਨੂੰ ਮਿਲਣ ਜਾ ਰਹੀ ਸੀ। ਉਸ ਨੂੰ ਤੰਗ ਕਿਉਂ ਕੀਤਾ ਜਾ ਰਿਹਾ ਹੈ, ਉਸ ਦਾ ਕੀ ਕਸੂਰ ਹੈ।
ਉਧਰ ਕਿਰਨਦੀਪ ਨੂੰ ਯੂਕੇ ਰਵਾਨਾ ਹੋਣ ਤੋਂ ਰੋਕਣ ਦਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਖਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਰਨਦੀਪ ਕੌਰ ਨੂੰ ਯੂਕੇ ਜਾਣ ਤੋਂ ਰੋਕਣਾ ਗਲਤ ਹੈ ਕਿਉਂਕਿ ਉਹ ਤਾਂ ਯੂਕੇ ਦੀ ਨਾਗਰਿਕ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਏਜੰਸੀਆਂ ਕਿਰਨਦੀਪ ਕੌਰ ਤੋਂ ਪੁੱਛਗਿੱਛ ਕਰਨਾ ਹੀ ਚਾਹੁੰਦੀਆਂ ਸੀ ਤਾਂ ਉਹ ਪਹਿਲਾਂ ਹੀ ਘਰ ਜਾ ਕਰ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ