ਪੜਚੋਲ ਕਰੋ

Mera Bill App : 15,435 ਲੋਕਾਂ ਵੱਲੋਂ ਡਾਊਨਲੋਡ ਕੀਤਾ ਗਿਆ ਮੇਰਾ ਬਿਲ’ ਐਪ, 105 ਤੋਂ ਵੱਧ ਸਥਾਨਾਂ ‘ਤੇ ਐਪ ਪ੍ਰਤੀ ਕੀਤਾ ਜਾਗਰੂਕ

Punjab ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’

Mera Bill App - ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿੱਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿੱਚ ਹੀ 15, 452 ਵਿਅਕਤੀਆਂ ਵੱਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵੱਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਵਿਅਕਤੀਆਂ ਵੱਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵੱਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿੱਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ।  ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget